ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ
ਚੰਡੀਗੜ੍ਹ, 2 ਜੁਲਾਈ: ਮੈਡੀਕਲ ਪੇਸ਼ੇਵਰਾਂ ਦੀਆਂ ਅਣਥੱਕ ਸੇਵਾਵਾਂ ਨੂੰ ਮਾਨਤਾ ਦੇਣ ਲਈ ਅਹਿਮ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਰਾਸ਼ਟਰੀ ਡਾਕਟਰ ਦਿਵਸ ਮਨਾਉਣ ਲਈ ਕਰਵਾਏ ਰਾਜ ਪੱਧਰੀ ਡਾਕਟਰ ਪੁਰਸਕਾਰ ਸਮਾਰੋਹ ਵਿੱਚ ਸਰਕਾਰੀ ਅਤੇ ਨਿੱਜੀ ਖੇਤਰ ਦੇ 59 ਡਾਕਟਰਾਂ ਨੂੰ ਉਹਨਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪਣੀ ਕਿਸਮ ਦੀ ਇਹ ਨਵੇਕਲੀ ਨੀਤੀ ਵਧੀਆ ਕਰਗੁਜ਼ਾਰੀ ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਦਾ ਸੁਹਿਰਦ ਉਪਰਾਲਾ ਹੈ । ਇਸ ਸੰਸਥਾਗਤ ਅਤੇ ਯੋਗਤਾ-ਅਧਾਰਤ ਨੀਤੀ ਤਹਿਤ ਸੂਬੇ ਦੇ ਸਿਹਤ ਵਿਭਾਗ, ਸਰਕਾਰੀ ਮੈਡੀਕਲ ਕਾਲਜਾਂ ਅਤੇ ਨਿੱਜੀ ਖੇਤਰ ਦੇ ਵਧੀਆ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨ ਪੱਤਰ ਅਤੇ ਯਾਦਗਾਰੀ ਚਿੰਨ੍ਹ ਦਿੱਤੇ ਗਏ ।
ਸਾਰੇ ਡਾਕਟਰਾਂ ਨੂੰ ਡਾਕਟਰ ਦਿਵਸ 'ਤੇ ਵਧਾਈ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਇੰਸਟੀਚਿਊਟ ਆਫ਼...








