ਐਚ.ਟੈਟ ਪ੍ਰੀਖਿਆ ਸੀ.ਈ.ਟੀ. ਦੀ ਤਰਜ਼ ‘ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ – ਮੁੱਖ ਮੰਤਰੀ
ਚੰਡੀਗੜ੍ਹ, 1 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਕੂਲ ਸਿੱਖਿਆ ਬੋਰਡ ਵੱਲੋਂ ਆਯੋਜਿਤ ਐਚ.ਟੈਟ ਦੀ ਪ੍ਰੀਖਿਆ ਸੀ.ਈ.ਟੀ. ਦੀ ਤਰਜ਼ 'ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਐਚ.ਟੈਟ ਪ੍ਰੀਖਿਆ ਦੀਆਂ ਤਿਆਰੀਆਂ ਨੂੰ ਲੈ ਕੇ ਆਯੋਜਿਤ ਰਾਜ ਪੱਧਰੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਵੀ ਮੌਜੂਦ ਸਨ। ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਅਤੇ ਪੁਲਿਸ ਸੁਪਰਡੈਂਟ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਨਾਲ ਜੁੜੇ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਖਿਆ ਲਈ ਅਧਿਕਾਰੀ ਕੇਂਦਰਾਂ 'ਤੇ ਸਾਰੇ ਪ੍ਰਬੰਧ ਪੁਖ਼ਤਾ ਕਰਨ ਤਾਂ ਜੋ ਕਿਸੇ ਵੀ ਪ੍ਰੀਖਿਆਰਥੀ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪ੍ਰੀਖਿਆਰਥੀ ਨੂੰ ਸੈਂਟਰ ਵਿੱਚ ਨਿਰਧਾਰਤ ਸਮੇਂ 'ਤੇ ਪਹੁੰਚਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਡਾਇਲ 112 'ਤੇ ਕਾਲ ਕਰਕੇ ਸੂ...








