ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ
ਚੰਡੀਗੜ੍ਹ/ਮਾਨਸਾ, 1 ਜੁਲਾਈ: ਕੌਮੀ ਭੋਜਨ ਸੁਰੱਖਿਆ ਐਕਟ-2013 ਤਹਿਤ ਗਠਿਤ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ਵਿੱਚ ਆਂਗਨਵਾੜੀ ਕੇਂਦਰਾਂ, ਰਾਸ਼ਨ ਡਿਪੂਆਂ ਅਤੇ ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਮਿੱਡ-ਡੇ-ਮੀਲ ਦੀ ਮੌਜੂਦਾ ਸਥਿਤੀ ਦੀ ਬਾਰੀਕੀ ਨਾਲ ਸਮੀਖਿਆ ਕੀਤੀ।
ਸ੍ਰੀ ਬਾਲ ਮੁਕੰਦ ਸ਼ਰਮਾ ਨੇ ਜ਼ਿਲ੍ਹੇ ਅੰਦਰ ਚੱਲ ਰਹੀਆਂ ਸਕੀਮਾਂ ਦੇ ਤਸੱਲੀਬਖ਼ਸ਼ ਨਤੀਜਿਆਂ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ 70 ਹਜ਼ਾਰ ਰਾਸ਼ਨ ਕਿੱਟਾਂ ਵਿੱਚੋਂ 93 ਫ਼ੀਸਦੀ ਕਿੱਟਾਂ, ਲਾਭਪਾਤਰੀਆਂ ਨੂੰ ਵੰਡੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿੱਟਾਂ ਵਿੱਚ ਖੰਡ, ਦਾ...







