ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ, ਹੁਣ ਤੱਕ 5091 ਮਾਮਲੇ ਦਰਜ, 7105 ਨਸ਼ਾ ਤਸਕਰ ਗ੍ਰਿਫਤਾਰ: ਕੁਲਦੀਪ ਧਾਲੀਵਾਲ
ਚੰਡੀਗੜ੍ਹ, 26 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਇਤਿਹਾਸਕ ਕਾਰਜਾਂ ਦਾ ਵੇਰਵਾ ਸਾਂਝਾ ਕੀਤਾ। ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੀ ਧਰਤੀ ਤੋਂ ਇਨ੍ਹਾਂ ਦੋ ਵੱਡੀਆਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਨਿਰੰਤਰ ਇੱਕ ਵੱਡੀ ਜੰਗ ਲੜ ਰਹੀ ਹੈ।
ਸ਼ੁੱਕਰਵਾਰ ਨੂੰ ਪਾਰਟੀ ਦਫਤਰ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦਾ ਅਤੇ ਇੱਕ-ਇੱਕ ਗੈਂਗਸਟਰ ਸਲਾਖਾਂ ਦੇ ਪਿੱਛੇ ਨਹੀਂ ਚਲਾ ਜਾਂਦਾ, ਉਦੋਂ ਤੱਕ ਮਾਨ ਸਰਕਾਰ ਦੀ ਇਹ ਜੰਗ ਜਾਰੀ ਰਹੇਗੀ।
ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬੇਮਿਸਾਲ ਸਫਲਤਾ ਹਾਸਲ ਕੀਤੀ ਹੈ। 1 ਮਾਰਚ 2025 ਤੋਂ 25 ਜੂਨ 2026 ਤੱਕ ਪੁਲਿ...



