ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ ‘ਲੈਟਰਜ਼ ਟੂ ਮਾਈ ਡੌਟਰਜ਼’ ਲੋਕ ਅਰਪਣ
*ਚੰਡੀਗੜ੍ਹ, 26 ਜੂਨ:* ਇੱਕ ਮਾਂ ਦੇ ਪਿਆਰ ਤੇ ਸਿਆਣਪ ਦੀ ਗਹਿਰਾਈ ਦਾ ਜਸ਼ਨ ਮਨਾਉਂਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਅੱਜ ਇੱਥੇ ਇੱਕ ਸਮਾਰੋਹ ਦੌਰਾਨ ਲੇਖਿਕਾ ਰਾਵੀ ਪੰਧੇਰ ਦੀ ਕਿਤਾਬ _'ਲੈਟਰਜ਼ ਟੂ ਮਾਈ ਡੌਟਰਜ਼'_ ਜਾਰੀ ਕੀਤੀ।
ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਕਿਤਾਬ ਇੱਕ ਭਾਵੁਕ ਸੰਗ੍ਰਹਿ ਹੈ ਜੋ ਇੱਕ ਮਾਂ ਦੀਆਂ ਭਾਵਨਾਵਾਂ, ਉਮੀਦਾਂ, ਡਰਾਂ ਅਤੇ ਜੀਵਨ ਦੇ ਸਬਕਾਂ ਨੂੰ ਆਪਣੀਆਂ ਧੀਆਂ ਲਈ ਲਿਖੀਆਂ ਚਿੱਠੀਆਂ ਵਿੱਚ ਪਰੋਂਦੀ ਹੈ। ਉਨ੍ਹਾਂ ਕਿਹਾ ਕਿ ਡਿਜੀਟਲ ਦੂਰੀਆਂ ਦੇ ਇਸ ਦੌਰ ਵਿੱਚ, ਅਜਿਹੀਆਂ ਦਿਲੋਂ ਲਿਖੀਆਂ ਕਹਾਣੀਆਂ ਸਾਨੂੰ ਮਾਂ-ਧੀ ਦੇ ਰਿਸ਼ਤੇ ਦੀ ਤਾਕਤ ਅਤੇ ਕਦਰਾਂ-ਕੀਮਤਾਂ, ਹੌਸਲੇ ਤੇ ਪਛਾਣ ਘੜਨ ਵਿੱਚ ਮਾਂ ਦੀ ਭੂਮਿਕਾ ਦੀ ਯਾਦ ਦਿਵਾਉਂਦੀਆਂ ਹਨ।
ਲੇਖਿਕਾ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਜਦੋਂ ਔਰਤਾਂ ਆਪਣੇ ਜੀਵਨ ਅਨੁਭਵਾਂ ਨੂੰ ਕਲਮਬੱਧ ਕਰਦੀਆਂ ਹਨ ਤਾਂ ਪੰਜਾਬ ਦੀ ਸਾਹਿਤਕ ਵਿਰਾਸਤ ਹੋਰ ਅਮੀਰ ਹੁੰਦੀ ਹੈ। _'ਲੈਟਰਜ਼ ਟੂ ਮਾਈ ਡੌਟਰਜ਼'_ ਹਰ ਉਸ ਮਾਂ ਨਾਲ ਗੱਲ ਕਰਦੀ ਹੈ ਜੋ ਹੌਸਲਾ ਤੇ ਦਇਆ ਵਿਰਾਸਤ ਵਜੋਂ ਦੇਣਾ ਚ...






