Friday, July 31
Shadow

Tag: breaking news

ਪੀ.ਏ.ਯੂ.-ਕੇ.ਵੀ.ਕੇ., ਵੱਲੋਂ ਨਾਬਾਰਡ ਦੇ ਸਹਿਯੋਗ ਨਾਲ ਐੱਫ਼.ਪੀ.ਓਜ਼. ਲਈ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ

Local news
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 25 ਜੂਨ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਐਸੋਸੀਏਟ ਡਾਇਰੈਕਟਰ ਡਾ. ਕਰਮਜੀਤ ਸ਼ਰਮਾ ਦੀ ਯੋਗ ਅਗਵਾਈ ਹੇਠ ਨਾਬਾਰਡ ਦੇ ਸਹਿਯੋਗ ਨਾਲ ‘ਖੇਤ ਬਚਾਓ ਅਭਿਆਨ’ ਤਹਿਤ ਪਿੰਡ ਆਸਾ ਬੁੱਟਰ ਵਿੱਚ ਕਿਸਾਨ ਉਤਪਾਦਕ ਸੰਗਠਨਾਂ (ਐੱਫ਼.ਪੀ.ਓਜ਼.) ਲਈ ਇੱਕ ਵਿਸ਼ੇਸ਼ ਸਿਖਲਾਈ ਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਡਾ. ਮਨਜੀਤ ਕੌਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਲਈ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਲ ਦਰ ਸਾਲ ਇੱਕੋ ਫਸਲ ਉਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਜਾਂਦੀ ਹੈ, ਇਸ ਲਈ ਮਿੱਟੀ ਦੀ ਜਾਂਚ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਜੈਵਿਕ ਖਾਦਾਂ ਦੀ ਵਰਤੋਂ ਨਾਲ ਮਿੱਟੀ ਦੀ ਸਿਹਤ ਸੁਧਾਰ ਬਾਰੇ ਵੀ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਸਾਉਣੀ ਦੀਆਂ ਫ਼ਸਲਾਂ ਵ...

ਮੁੱਖ ਮੰਤਰੀ ਪੰਜਾਬ ਵਲੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ, ਸ਼ਲਾਘਯੋਗ ਫੈਸਲਾ-ਵਿਧਾਇਕ ਸ਼ੈਰੀ ਕਲਸੀ

Local news
ਬਟਾਲਾ, 25 ਜੂਨ  (    ) ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਪੰਚਾਇਤਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਵੱਡਾ ਐਲਾਨ ਕੀਤਾ ਹੈ ਅਤੇ 15 ਅਗਸਤ ਤੋਂ ਪੰਜਾਬ ਦੇ ਸਾਰੇ ਸਰਪੰਚਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਸ ਵਿਸ਼ੇਸ਼ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੌਜੂਦਾ ਸਮੇਂ ਮਿਲ ਰਹੇ 2,000 ਰੁਪਏ ਮਾਣਭੱਤੇ ਵਿਚ ਪੰਜ ਗੁਣਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਪੰਚ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਨ-ਰਾਤ ਕੰਮ ਕਰਦੇ ਹਨ, ਇਸ ਲਈ ਉਹ ਅਣਮੁੱਲੇ ਮਾਣ-ਸਤਿਕਾਰ ਦੇ ਹੱਕਦਾਰ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸਰਪੰਚਾਂ ਨੂੰ ਅਗਸਤ ਮਹੀਨੇ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆਂ ਜਾਂਦਾ ਹੈ, ਕਿਉਂਕਿ ਉਨ੍ਹਾਂ ਕੋਲ ਅਥਾਹ ਤਾਕਤ ਹੁੰਦੀ ਹੈ, ...

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵੱਲੋਂ ਜੈਵਿਕ ਖਾਦਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

Local news
ਫ਼ਿਰੋਜ਼ਪੁਰ, 25 ਜੂਨ: ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਫ਼ਿਰੋਜ਼ਪੁਰ ਵੱਲੋਂ ਡਿਪਟੀ ਡਾਇਰੈਕਟਰ ਡਾ. ਗੁਰਮੇਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਜੈਵਿਕ ਖਾਦਾਂ ਬਾਰੇ ਕਿਸਾਨਾਂ ਵਿੱਚ ਜਾਗਰੁਕਤਾ ਪੈਦਾ ਕਰਨ ਲਈ ਪਿੰਡ ਪੱਧਰੀ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਦੌਰਾਨ ਡਾ. ਸਿਮਰਨਜੀਤ ਕੌਰ ਨੇ ਕਿਸਾਨਾਂ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।ਉਹਨਾਂ 'ਖੇਤ ਬਚਾਓ ਅਭਿਆਨ' ਤਹਿਤ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਮਿੱਟੀ ਅਤੇ ਪਾਣੀ ਦੀ ਪਰਖ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨਾਲ ਝੋਨੇ ਅਤੇ ਬਾਸਮਤੀ ਵਿੱਚ ਕੀਟ ਪ੍ਰਬੰਧਨ ਬਾਰੇ ਜਾਣਾਕਾਰੀ ਸਾਂਝੀ ਕਰਦਿਆਂ ਬੀਜ ਅਤੇ ਪਨੀਰੀ ਸੋਧ ਅਤੇ ਚਿੱਟੀ ਪਿੱਠ ਵਾਲੇ ਟਿੱਡੇ ਦੀ ਸਮੇਂ ਸਿਰ ਰੋਕਥਾਮ ਬਾਰੇ ਚਾਨਣਾ ਪਾਇਆ। ਇਸ ਦੌਰਾਨ ਡਾ. ਭੱਲਣ ਸਿੰਘ ਸੇਖੋਂ ਨੇ ਕਿਸਾਨਾਂ ਨੂੰ ਰਸਾਇਣਕ ਖਾਦਾਂ ਦੇ ਬਦਲ ਵਜੋਂ ਜੈਵਿਕ ਖਾਦਾਂ ਨੂੰ ਤਰਜੀਹ ਦੇਣ ਦੀ ਗੱਲ ਕਹੀ। ਉਹਨਾਂ ਕਿਹਾ ਕਿ ਜੈਵਿਕ ਖੇਤੀ ਵਿੱਚ ਰੂੜੀ ਦੀ ਖਾਦ, ਅਰਿੰਡ ਦੀ ਖਲ, ਵਰਮੀਕੰਪੋਸ...

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News, Punjab Politics
ਧਰਮਪੁਰਾ (ਮਾਨਸਾ); 24 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਇਹ ਕੰਧ 'ਤੇ ਲਿਖਿਆ ਪੜ੍ਹਿਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ (ਆਪ) 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਰ ਵੀ ਵੱਡੇ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਕਰੇਗੀ, ਕਿਉਂਕਿ ਲੋਕਾਂ ਨੇ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਵਿੱਚ ਭਾਰੀ ਭਰੋਸਾ ਜਤਾਇਆ ਹੈ। ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਦੇ ਪਿੰਡ ਧਰਮਪੁਰਾ ਵਿਖੇ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਬੇਮਿਸਾਲ ਭਲਾਈ ਕਾਰਜਾਂ ਨੇ ਪੰਜਾਬ ਦੀ ਨੁਹਾਰ ਬਦਲ ਦਿੱਤੀ ਹੈ ਅਤੇ ਸਰਕਾਰ ਤੇ ਜਨਤਾ ਵਿਚਾਲੇ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਹੈ। ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਮੁਫ਼ਤ ਬਿਜਲੀ ਅਤੇ ਸਿਹਤ ਸਹੂਲਤਾਂ ਤੋਂ ਲੈ ਕੇ ਮਹਿਲਾ ਸ਼ਕਤੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਤੱਕ ਹਰ ਖੇਤਰ ਵਿੱਚ ਇਤਿਹਾਸਕ ਪ੍ਰਗਤੀ ਦੇਖੀ ਹੈ। ਉਨ...

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News, Punjab Politics
ਬਠਿੰਡਾ; 24 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਸੰਸਥਾ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ ਧਾਰਮਿਕ ਸੰਸਥਾਵਾਂ ਨੂੰ ਉਨ੍ਹਾਂ ਲੋਕਾਂ ਦੇ ਗਲਬੇ ਵਿੱਚ ਰਹਿਣ ਦੇਣ ਦਾ ਹੋਰ ਬੋਝ ਬਰਦਾਸ਼ਤ ਨਹੀਂ ਕਰ ਸਕਦਾ, ਜਿਨ੍ਹਾਂ ਨੇ ਸਿਆਸੀ ਲਾਹਾ ਲੈਣ ਲਈ ਆਸਥਾ ਦਾ ਸ਼ੋਸ਼ਣ ਕੀਤਾ ਅਤੇ ਸੂਬੇ ਨੂੰ ਨਿਵਾਣਾਂ ਵੱਲ ਧੱਕਣ ਵਾਲੇ ਮਾਫੀਆ ਦੀ ਪੁਸ਼ਤਪਨਾਹੀ ਕੀਤੀ। ਮੌੜ ਹਲਕੇ ਦੇ ਇਤਿਹਾਸਕ ਪਿੰਡ ਮੰਡੀ ਕਲਾਂ ਵਿਖੇ ਵਿਸ਼ਾਲ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026' ਬਣਾਇਆ ਹੈ, ਉੱਥੇ ਦੂਜੇ ਪਾਸੇ 'ਮਾਵਾਂ ਧੀਆਂ ਸਤਿਕਾਰ ਯੋਜਨਾ' ਰਾਹੀਂ ਔਰਤਾਂ ਨੂੰ ਸਸ਼ਕਤ ਬਣਾਇ...

ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ

Punjab News, Punjab Politics
ਅੰਮ੍ਰਿਤਸਰ 24 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਜਨਤਾ ਦੇ ਸਾਹਮਣੇ ਰੱਖਿਆ। ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਦੇ ਨਵੇਂ ਰਾਹ 'ਤੇ ਅੱਗੇ ਵਧ ਰਿਹਾ ਹੈ। ਮਾਨ ਸਰਕਾਰ ਸਿਹਤ, ਸਿੱਖਿਆ, ਸੜਕਾਂ, ਰੁਜ਼ਗਾਰ, ਨਹਿਰੀ ਪਾਣੀ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਖੇਤੀ ਨੂੰ ਉੱਨਤ ਬਣਾਉਣ ਲਈ ਯੁੱਧ ਪੱਧਰ 'ਤੇ ਕੰਮ ਕਰ ਰਹੀ ਹੈ। ਝੋਨੇ ਦੇ ਮੌਜੂਦਾ ਸੀਜ਼ਨ ਵਿੱਚ ਪੰਜਾਬ ਦੇ ਕੋਨੇ-ਕੋਨੇ ਤੱਕ ਅਤੇ ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਅਤੇ ਜਿੱਥੇ ਅਜੇ ਪਾਣੀ ਨਹੀਂ ਪਹੁੰਚਿਆ, ਉੱਥੇ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੁੱਧਵਾਰ ਨੂੰ 'ਆਪ' ਆਗੂਆਂ ਜਰਨੈਲ ਸਿੰਘ ਢੋਟ, ਸਰਬਜੋਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਸੰਧੂ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਾਲ 2022 ਦੀਆਂ ਚੋਣਾਂ ਦੌਰਾਨ ਜਨਤਾ ਨਾਲ ਕੀਤੀਆਂ ਪੰਜ ਮੁੱਖ ਗਾਰੰਟੀਆਂ ਦਾ ਜ਼ਿ...

ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ, ਉਨ੍ਹਾਂ ਕੋਲ ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਤੋਂ ਇਲਾਵਾ ਕੋਈ ਮੁੱਦਾ ਨਹੀਂ ਬਚਿਆ: ਬਲਤੇਜ ਪੰਨੂ

Punjab News, Punjab Politics
ਚੰਡੀਗੜ੍ਹ 24 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ, ਖਾਸ ਕਰਕੇ ਅਕਾਲੀ ਦਲ, ਫਰਜ਼ੀ ਵੀਡੀਓਜ਼ ਅਤੇ ਗੁੰਮਰਾਹਕੁੰਨ ਪ੍ਰਚਾਰ ਦਾ ਸਹਾਰਾ ਲੈ ਰਹੀਆਂ ਹਨ ਕਿਉਂਕਿ ਉਨ੍ਹਾਂ ਕੋਲ ਭਗਵੰਤ ਮਾਨ ਸਰਕਾਰ ਵਿਰੁੱਧ ਚੁੱਕਣ ਲਈ ਕੋਈ ਮੁੱਦਾ ਨਹੀਂ ਬਚਿਆ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣਾ ਹੀ ਆਪਣਾ ਇੱਕੋ-ਇੱਕ ਏਜੰਡਾ ਬਣਾ ਲਿਆ ਹੈ ਕਿਉਂਕਿ ਉਹ ਵਿਕਾਸ, ਸ਼ਾਸਨ ਅਤੇ ਲੋਕ ਭਲਾਈ ਦੇ ਕੰਮਾਂ 'ਤੇ ਸਰਕਾਰ ਨੂੰ ਚੁਣੌਤੀ ਦੇਣ ਦੇ ਯੋਗ ਨਹੀਂ ਹਨ। ਬਲਤੇਜ ਪੰਨੂ ਨੇ ਕਿਹਾ ਕਿ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸਫਲਤਾ ਨੇ ਵਿਰੋਧੀ ਧਿਰ ਨੂੰ ਬੇਚੈਨ ਕਰ ਦਿੱਤਾ ਹੈ, ਜਿਸ ਕਾਰਨ ਉਹ ਲੋਕਾਂ ਵਿੱਚ ਭੰਬਲਭੂਸਾ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ 'ਆਪ' ਸਰਕਾਰ ਨੇ ਜਨਤਾ ਨਾਲ ਕੀਤੇ ਵਾਅਦਿਆਂ ਨਾਲੋਂ ਵੱਧ ਵਾਅਦੇ ਪੂਰੇ ਕੀਤੇ ਹਨ, ਉੱਥੇ ਹੀ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਸਿਰਫ਼ ਕੂੜ...

ਮਿਸ਼ਨ 2036 ਓਲੰਪਿਕ ਲਈ ਸਕੂਲ ਪੱਧਰ ਤੋਂ ਤਰਾਸ਼ੀ ਜਾਵੇਗੀ ਖੇਡ ਪ੍ਰਤਿਭਾ, ਖਿਡਾਰੀਆਂ ਨੂੰ ਸਮੇਂ ਸਿਰ ਮਿਲਣਗੇ ਸਾਧਨ ਅਤੇ ਖੁਰਾਕ ਭੱਤਾ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

Haryana
ਚੰਡੀਗੜ੍ਹ, 24 ਜੂਨ- ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਹਰਿਆਣਾ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਲਗਾਤਾਰ ਤਗ਼ਮੇ ਜਿੱਤ ਕੇ ਪੂਰੀ ਦੁਨੀਆ ਵਿੱਚ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਸਕੂਲੀ ਵਿਦਿਆਰਥੀਆਂ ਵਿੱਚ ਵੀ ਵਿਲੱਖਣ ਖੇਡ ਪ੍ਰਤਿਭਾ ਲੁਕੀ ਹੋਈ ਹੈ, ਜਿਸ ਨੂੰ ਜ਼ਮੀਨੀ ਪੱਧਰ 'ਤੇ ਹੋਰ ਤਰਾਸ਼ਣ ਦੀ ਲੋੜ ਹੈ ਤਾਂ ਜੋ ਭਵਿੱਖ ਵਿੱਚ ਤਗ਼ਮਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਲ 2036 ਵਿੱਚ ਹੋਣ ਵਾਲੀਆਂ ਓਲੰਪਿਕ ਖੇਡਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣੇ ਤੋਂ ਰਣਨੀਤੀ ਤਿਆਰ ਕੀਤੀ ਜਾਵੇ। 'ਮਿਸ਼ਨ 2036 ਓਲੰਪਿਕ' ਵਿੱਚ ਦੇਸ਼ ਦੇ ਖਿਡਾਰੀ ਵੱਧ ਤੋਂ ਵੱਧ ਤਗ਼ਮੇ ਜਿੱਤ ਸਕਣ, ਇਸ ਲਈ ਸਕੂਲਾਂ ਵਿੱਚ ਖੇਡ ਗਤੀਵਿਧੀਆਂ ਨੂੰ ਵਿਸ਼ੇਸ਼ ਤੌਰ 'ਤੇ ਪ੍ਰੋਤਸਾਹਿਤ ਕੀਤਾ ਜਾਵੇਗਾ। ਸਿੱਖਿਆ ਮੰਤਰੀ ਅੱਜ ਹਰਿਆਣਾ ਸਿਵਲ ਸਕੱਤਰੇਤ ਵਿਖੇ ਸਿੱਖ...

ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਦੇ ਤਗ਼ਮਾ ਜੇਤੂਆਂ ਨੂੰ ਜਲਦ ਸਨਮਾਨਿਤ ਕੀਤਾ ਜਾਵੇਗਾ – ਆਰਤੀ ਸਿੰਘ ਰਾਓ

Haryana
ਚੰਡੀਗੜ੍ਹ, 24 ਜੂਨ - ਹਰਿਆਣਾ ਦੀ ਸਿਹਤ ਮੰਤਰੀ ਅਤੇ ਪੈਰਾ ਸਪੋਰਟਸ ਐਸੋਸੀਏਸ਼ਨ ਆਫ਼ ਹਰਿਆਣਾ ਦੀ ਚੇਅਰਪਰਸਨ ਆਰਤੀ ਸਿੰਘ ਰਾਓ ਨੇ ਕਿਹਾ ਕਿ ਜਨਵਰੀ 2026 ਵਿੱਚ ਆਯੋਜਿਤ ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨ, ਚਾਂਦੀ ਅਤੇ ਕਾਂਸੀ ਦੇ ਤਗ਼ਮੇ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਜਲਦੀ ਹੀ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕਰਕੇ ਸਨਮਾਨਿਤ ਕੀਤਾ ਜਾਵੇਗਾ। ਆਰਤੀ ਸਿੰਘ ਰਾਓ ਅੱਜ ਚੰਡੀਗੜ੍ਹ ਵਿੱਚ "ਪੈਰਾ ਸਪੋਰਟਸ ਐਸੋਸੀਏਸ਼ਨ ਆਫ਼ ਹਰਿਆਣਾ" ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ਮੀਟਿੰਗ ਵਿੱਚ ਐਸੋਸੀਏਸ਼ਨ ਦੇ ਤਿੰਨ ਸਾਲਾਂ ਦਾ ਕਾਰਜਕਾਲ ਪੂਰਾ ਹੋਣ ਬਾਅਦ ਨਵੀਂ ਗਵਰਨਿੰਗ ਬਾਡੀ ਦੇ ਗਠਨ ਲਈ ਚੋਣਾਂ ਕਰਵਾਉਣ ਦੇ ਵਿਸ਼ੇ 'ਤੇ ਵਿਸਤਾਰ ਚਰਚਾ ਕੀਤੀ ਗਈ। ਨਾਲ ਹੀ ਇਹ ਵੀ ਫੈਸਲਾ ਕੀਤਾ ਗਿਆ ਕਿ ਸਤੰਬਰ 2026 ਵਿੱਚ ਹਰਿਆਣਾ ਰਾਜ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ ਕਰਵਾਈ ਜਾਵੇਗੀ। ਆਰਤੀ ਸਿੰਘ ਰਾਓ ਨੇ ਦੱਸਿਆ ਕਿ ਰਾਸ਼ਟਰੀ ਪੱਧਰ 'ਤੇ ਤਗ਼ਮੇ ਪ੍ਰਾਪਤ ਕਰਨ ਵਾਲੇ ਸਾਰੇ ਪੈਰ...

ਹਰਿਆਣਾ ਸਰਕਾਰ ਦੀ ‘ਸੌਰ ਊਰਜਾ ਪ੍ਰੋਤਸਾਹਨ ਯੋਜਨਾ’ ਨਾਲ ਲੱਖਾਂ ਖਪਤਕਾਰਾਂ ਨੂੰ ਮਿਲੇਗਾ ਲਾਭ, ਹੁਣ ਆਸਾਨ ਸ਼ਰਤਾਂ ’ਤੇ ਮਿਲੇਗੀ ਵਿਆਜ-ਮੁਕਤ ਵਿੱਤੀ ਸਹਾਇਤਾ – ਊਰਜਾ ਮੰਤਰੀ ਅਨਿਲ ਵਿਜ

Haryana
ਚੰਡੀਗੜ੍ਹ, 24 ਜੂਨ - ਹਰਿਆਣਾ ਦੇ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਸੂਬਾ ਸਰਕਾਰ ਸਾਫ਼ ਅਤੇ ਹਰੀ ਊਰਜਾ ਨੂੰ ਪ੍ਰੋਤਸਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਪੀਐਮ ਸੂਰਿਆ ਘਰ ਮੁਫ਼ਤ ਬਿਜਲੀ ਯੋਜਨਾ’ ਨੂੰ ਵਧੇਰੇ ਪ੍ਰਭਾਵੀ ਅਤੇ ਜਨਹਿਤਕਾਰੀ ਬਣਾਉਣ ਲਈ ਹਰਿਆਣਾ ਸਰਕਾਰ ਨੇ ‘ਸੌਰ ਊਰਜਾ ਪ੍ਰੋਤਸਾਹਨ ਯੋਜਨਾ’ ਲਾਗੂ ਕੀਤੀ ਹੈ। ਇਸ ਦੇ ਤਹਿਤ ਯੋਗ ਘਰੇਲੂ ਖਪਤਕਾਰਾਂ ਨੂੰ ਕੇਂਦਰ ਸਰਕਾਰ ਦੀ ਸਬਸਿਡੀ ਤੋਂ ਇਲਾਵਾ ਸ਼੍ਰੇਣੀਬੱਧ ਢੰਗ ਨਾਲ ਵਿਆਜ-ਮੁਕਤ ਵਿੱਤੀ ਸਹਾਇਤਾ ਉਪਲਬਧ ਕਰਵਾਈ ਜਾਵੇਗੀ, ਜਿਸ ਨਾਲ ਸੂਬੇ ਵਿੱਚ ਸੌਰ ਊਰਜਾ ਨੂੰ ਵਿਆਪਕ ਪੱਧਰ ’ਤੇ ਪ੍ਰੋਤਸਾਹਨ ਮਿਲੇਗਾ। ਸ੍ਰੀ ਵਿਜ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੌਰ ਊਰਜਾ ਪ੍ਰੋਤਸਾਹਨ ਯੋਜਨਾ ਦੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (SOP) ਵਿੱਚ ਸੋਧ ਸਬੰਧੀ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਲ 2027 ਤੱਕ ਸ...