ਪਿੰਡ ਬੀਂਬੜ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ 90 ਪ੍ਰਾਪਰਟੀ ਕਾਰਡ ਸੌਂਪੇ
ਭਵਾਨੀਗੜ੍ਹ, 09 ਅਪ੍ਰੈਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬੀਂਬੜ ਵਿਖੇ ਵਿਸ਼ੇਸ਼ ਸਮਾਗਮ ਦੌਰਾਨਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਮਾਲਕੀ ਦੇ 90 ਪ੍ਰਾਪਰਟੀ ਕਾਰਡ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਖੁੱਲ੍ਹ ਕੇ ਸਾਰਾਹਨਾ ਕੀਤੀ।
ਵਿਧਾਇਕ ਭਰਾਜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਹਰ ਇੱਕ ਨੂੰ ਮਾਲਕੀ ਹੱਕ” ਦੇ ਸਿਧਾਂਤ 'ਤੇ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਪਰਿਵਾਰ ਆਪਣੇ ਘਰ ਜਾਂ ਪਲਾਟ ਉੱਤੇ ਕਾਨੂੰਨੀ ਹੱਕ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਦੱਸਿਆ ਕਿ ਕਈ ਪਰਿਵਾਰ ਸਾਲਾਂ ਤੋਂ ਇਨ੍ਹਾਂ ਪਲਾਟਾਂ 'ਤੇ ਰਹਿ ਰਹੇ ਸਨ ਪਰ ਮਾਲਕੀ ਦੇ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਵੱਖ ਵੱਖ ਸਹੂਲਤਾਂ ਤੋਂ ਵਾਂਝਾ ਰਹਿਣਾ ਪੈਂਦਾ ਸੀ। ਹੁਣ ਇਹ ਕਾਰਡ ਮਿਲਣ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਦੂਰ ਹੋਣਗੀਆਂ।
ਉਨ੍ਹਾਂ ਹੋਰ ਕਿਹਾ ਕਿ ਇਹ ਪਹਿਲ ਸਿਰਫ਼ ਕਾਗਜ਼ੀ ਕਾਰਵਾਈ ਨਹੀਂ, ਸਗੋਂ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਮਜ਼ਬੂਤ ਕਰਨ ਵੱਲ ਇੱਕ...








