ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ
ਚੰਡੀਗੜ੍ਹ, 24 ਜੁਲਾਈ:
ਵਿਦਿਆਰਥਣਾਂ ਵੱਲੋਂ ਗਲ਼ਤ ਵਿਵਹਾਰ ਅਤੇ ਧਮਕੀਆਂ ਦੇਣ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਸਮਾਜਿਕ ਸਿੱਖਿਆ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਪੇਸ਼ ਕੀਤੀ ਗਈ ਮੁੱਢਲੀ ਰਿਪੋਰਟ ਉਪੰਰਤ ਕੀਤੀ ਗਈ ਹੈ।
ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਸੀ ਕਿ ਉਕਤ ਅਧਿਆਪਕ ਨੇ ਉਨ੍ਹਾਂ ਨੂੰ ਗਲਤ ਢੰਗ ਨਾਲ ਛੂਹਿਆ ਅਤੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਜੇਕਰ ਇਸ ਹਰਕਤ ਬਾਰੇ ਕਿਸੇ ਨੂੰ ਦੱਸਿਆ ਤਾਂ ਉਨ੍ਹਾਂ ਨੂੰ ਫੇਲ੍ਹ ਕਰ ਦਿੱਤਾ ਜਾਵੇਗਾ।
ਇਸ ਘਟਨਾ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਰ ਬੱਚੇ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਂਦੀ ਹੈ। ਸਿੱਖ...








