ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ
ਚੰਡੀਗੜ੍ਹ, ਅਪ੍ਰੈਲ 7 - ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ਲਦਾਰ ਬੂਟੇ ਵੱਡੇ ਪੱਧਰ ’ਤੇ ਤਿਆਰ ਕੀਤੇ ਜਾਣ। ਉਨ੍ਹਾ ਕਿਹਾ ਕਿ ਫ਼ਲਾਂ ਲਈ ਮਾਰਕੀਟ ਮੰਗ ਅਤੇ ਕਿਸਾਨਾਂ ਦੀ ਸਹੂਲਤ ਅਨੁਸਾਰ ਫ਼ਲਦਾਰ ਬੂਟਿਆਂ ਦੀ ਪਨੀਰੀ ਤਿਆਰ ਕੀਤੀ ਜਾਵੇ।
ਇਸ ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵੱਲੋਂ ਵਿਭਾਗ ਦੇ ਵੱਖ ਵੱਖ ਪ੍ਰਾਜੈਕਟਾਂ ਦੀ ਉੱਨਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਭਾਗ ਵਿੱਚ ਨਵੀਂ ਭਰਤੀ ਅਤੇ ਅਧਿਕਾਰੀਆਂ ਦੀ ਪ੍ਰਮੋਸ਼ਨ ਸਬੰਧੀ ਵੀ ਵਿਸੇਸ਼ ਚਰਚਾ ਕੀਤੀ ਗਈ।
ਇਸ ਮੌਕੇ ਬਾਗ਼ਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ...








