ਹਰਿਆਣਾ ਵਿੱਚ ਲਾਂਚ ਹੋਵੇਗਾ ਏ.ਆਈ. ਸੈਂਡਬਾਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 20 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ 'ਹਰਿਆਣਾ ਕਲੀਨ ਏਅਰ ਪ੍ਰੋਜੈਕਟ ਫੌਰ ਸਸਟੇਨੇਬਲ ਡਿਵੈਲਪਮੈਂਟ' ਅਤੇ 'ਹਰਿਆਣਾ ਏ.ਆਈ. ਡਿਵੈਲਪਮੈਂਟ ਪ੍ਰੋਜੈਕਟ' ਤਿਆਰ ਕੀਤੇ ਗਏ ਹਨ। ਇਨ੍ਹਾਂ ਰਾਹੀਂ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਸੂਬੇ ਵਿੱਚ ਸ਼ੁਰੂ ਕੀਤੇ ਗਏ ਕਲੀਨ ਏਅਰ ਅਤੇ ਏ.ਆਈ. ਪ੍ਰੋਜੈਕਟਾਂ ਦੀ ਵਿਸਥਾਰ ਨਾਲ ਸਮੀਖਿਆ ਕਰ ਰਹੇ ਸਨ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਪ੍ਰਧਾਨ ਸਕੱਤਰ ਅਰੁਣ ਗੁਪਤਾ, ਕਮਿਸ਼ਨਰ ਅਤੇ ਸਕੱਤਰ ਕ੍ਰਿਡ ਜੇ. ਗਣੇਸ਼ਨ, ਸੰਯੁਕਤ ਸਕੱਤਰ ਦੀਪਕ ਕੁਮਾਰ, ਕ੍ਰਿਡ ਦੇ ਸੀ.ਪੀ.ਓ. ਨਿਤਿਨ ਬੰਸਲ, ਨਿਨਾਦ ਰਾਜਪੂਤ, ਪੁਲੀਨ ਸਿੰਘ, ਸਾਂਗਰ ਜੈਨ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ।
ਮੁੱਖ ਮੰਤਰੀ ਨੇ ਕਿਹਾ ਕਿ 'ਹਰਿਆਣਾ ਕਲੀਨ ਏਅਰ ਪ੍ਰੋਜੈਕਟ' ਤਹਿਤ...








