ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ, ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
ਚੰਡੀਗੜ੍ਹ, 5 ਅਪ੍ਰੈਲ- ਪੰਜਾਬ ਦੇ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ, 2026 ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਜੋ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ ਆਧੁਨਿਕ, ਕੁਸ਼ਲ ਅਤੇ ਪਹੁੰਚਯੋਗ ਆਵਾਜਾਈ ਪ੍ਰਤੀ ਵਚਨਬੱਧਤਾ ਨੂੰ ਹੋਰ ਪੱਕਾ ਕਰੇਗਾ।
ਇਸ ਪਹਿਲਕਦਮੀ ਦੇ ਵੱਡੇ ਪੱਧਰ 'ਤੇ ਚਾਨਣਾ ਪਾਉਂਦਿਆਂ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬ ਭਰ ਦੇ ਲੋਕਾਂ ਲਈ ਇੱਕ ਭਰੋਸੇਮੰਦ ਅਤੇ ਪਹੁੰਚਯੋਗ ਆਵਾਜਾਈ ਨੈਟਵਰਕ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਅੱਗੇ ਕਿਹਾ, "ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾਉਣਾ ਇਸ ਦਿਸ਼ਾ ਵਿੱਚ ਸਰਕਾਰ ਦੇ ਨਿਰੰਤਰ ਯਤਨਾਂ ਦਾ ਸਪੱਸ਼ਟ ਪ੍ਰਮਾਣ ਹੈ।"
ਪੀ.ਆਰ.ਟੀ.ਸ...








