ਪੰਜਾਬ ਖੱਤਰੀ ਅਰੌੜਾ ਵੈਲਫੇਅਰ ਬੋਰਡ ਦੇ ਚੇਅਰਮੈਨ ਸ੍ਰ ਰਜਿੰਦਰ ਸਿੰਘ ਬਸੰਤ ਜੀ ਦੀ ਅਗਵਾਈ ਹੇਠ ਬੋਰਡ ਦੀ ਮੀਟਿੰਗ ਆਯੋਜਿਤ
ਪੰਜਾਬ ਖੱਤਰੀ ਅਰੌੜਾ ਵੈਲਫੇਅਰ ਬੋਰਡ ਦੇ ਚੇਅਰਮੈਨ ਸ੍ਰ ਰਜਿੰਦਰ ਸਿੰਘ ਬਸੰਤ ਜੀ ਦੀ ਅਗਵਾਈ ਹੇਠ ਬੋਰਡ ਦੀ ਪਹਿਲੀ ਮੀਟਿੰਗ ਬੱਚਤ ਭਵਨ ਮਿੰਨੀ ਸਕੱਤਰੇਤ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਚੇਅਰਮੈਨ ਸ੍ਰ ਰਜਿੰਦਰ ਸਿੰਘ ਬਸੰਤ ਜੀ ਨੇ ਬੋਰਡ ਦੇ ਮੈਂਬਰ ਸਾਹਿਬਾਨ ਜਿੰਨਾ ਵਿੱਚ ਸ੍ਰੀ ਪ੍ਰਣਵ ਧਵਨ ਅੰਮ੍ਰਿਤਸਰ ਤੋਂ, ਸ੍ਰੀ ਰਾਜੇਂਦਰ ਮੋਹਨ ਪਟਿਆਲਾ ਤੋਂ, ਸ੍ਰੀ ਰਿੱਕੀ ਮਨੋਚਾ ਜਲੰਧਰ ਤੋਂ ਅਤੇ ਸ੍ਰੀ ਜਸਪ੍ਰੀਤ ਸਿੰਘ ਕਾਕਾ ਮਾਛੀਵਾੜਾ ਲੁਧਿਆਣਾ ਤੋਂ ਇੰਨਾ ਸਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਨਵ ਨਿਯੁਕਤ ਚੇਅਰਮੈਨ, ਵਾਈਸ ਚੇਅਰਮੈਨ ਅਤੇ ਸਟੇਟ ਮੈਂਬਰ ਸਾਹਿਬਾਨਾ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਬੋਰਡ ਵਲੋਂ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ। ਇਸ ਮੌਕੇ ਤੇ ਵਿਧਾਇਕ ਸਾਹਿਬਾਨ ਕੁਲਵੰਤ ਸਿੰਘ ਸਿੱਧੂ, ਅਸ਼ੋਕ ਪਰਾਸ਼ਰ ਪਪੀ, ਮੇਅਰ ਪ੍ਰਿਸੀਪਲ ਇੰਦਰਜੀਤ ਕੌਰ, ਜ਼ਿਲ੍ਹਾ ਪ੍ਰਧਾਨ/ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਜਤਿੰਦਰ ਸਿੰਘ ਖੰਗੂੜਾ, ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਚੇਅਰਮੈਨ ਰਾਜੂ ਕਨੌਜੀਆ, ਚੇਅਰਮੈਨ ਕੇਸ਼ਵ ਵਰਮਾ, ਡਾਇਰੈਕਟਰ ਰਵਿੰਦਰਪਾਲ ਸਿੰਘ ਪਾਲੀ ਅਤੇ ਆਪ ਆਗੂ ਰ...








