ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਕੇ.ਜੈਡ.ਐਫ. ਦੇ ਦੋ ਕਾਰਕੁੰਨ ਮਲੇਸ਼ੀਆ ਤੋਂ ਡਿਪੋਰਟ ਕਰਵਾਏ
ਚੰਡੀਗੜ੍ਹ, 19 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ਼) ਨਾਲ ਜੁੜੇ ਦੋ ਲੋੜੀਂਦੇ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਪੰਜਾਬ ਪੁਲਿਸ ਨੇ ਦੋਸ਼ੀਆਂ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਅਤੇ ਹੋਰ ਜਾਂਚ ਲਈ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ ਹੈ।
ਡੀਜੀਪੀ ਨੇ ਕਿਹਾ ਕਿ ਦੋਸ਼ੀਆਂ ਦੀ ਪਛਾਣ ਗੁਰਵਿੰਦਰ ਸਿੰਘ, ਵਾਸੀ ਅੰਬਾਲਾ ਅਤੇ ਮਨਜੀਤ ਸਿੰਘ, ਵਾਸੀ ਪਟਿਆਲਾ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਪੰਜਾਬ ਵਿੱਚ ਸਮਰਪਿਤ ਮਾਲ ਕਾਰੀਡੋਰ ਲਾਈਨਾਂ ਸਮੇਤ ਅਹਿਮ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਕੇਜ਼ੈਡਐਫ-ਸਮਰਥਿਤ ਅੱਤਵਾਦੀ ਮਾਡਿਊਲ ਦੇ ...








