Tuesday, July 28
Shadow

Tag: breaking news

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ

Punjab News
ਚੰਡੀਗੜ੍ਹ, 23 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਲ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਅਖ਼ਬਾਰਾਂ ਰਾਹੀਂ ਧਿਆਨ ਵਿੱਚ ਆਏ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ  ਨੋਟਿਸ ਜਾਰੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪਹਿਲਾ ਨੋਟਿਸ ਐਸ.ਐਸ.ਪੀ. ਬਰਨਾਲਾ ਨੂੰ ਜਾਰੀ ਕੀਤਾ ਗ਼ਿਆ ਹੈ, ਉਨ੍ਹਾਂ ਤੋਂ ਸਫ਼ਾਈ ਕਰਚਾਰੀਆਂ ੳੱਤੇ ਹੋਏ ਲਾਠੀਚਾਰਚ  ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਸ. ਗੜ੍ਹੀ ਨੇ ਦੱਸਿਆ ਕਿ ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਜਲੰਧਰ ਜ਼ਿਲ੍ਹੇ ਦੇ ਐਸਐਸਪੀ ਤੋਂ ਹਲਕਾ ਫਿਲੋਰ ਨਿਵਾਸੀ ਅਨੂ ਨਾਮਕ ਅਨੁਸੂਚਿਤ ਜਾਤੀ ਦੀ ਲੜਕੀ ਦੇ ਕਤਲ ਮਾਮਲੇ ਵਿੱਚ ਕਾਰਵਾਈ ਨਾ ਹੋਣ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਤੋਂ ਪਿੰਡ ਸਹੂੰਗੜਾ ਦੇ ਸ਼ਮਸ਼ਾਨਘਾਟ ਸਬੰਧੀ ਇੱਕ ਮਾਮਲੇ ਵਿੱਚ ਰਿਪੋਰਟ ਤਲਬ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਮਾਮਲਿਆਂ ਵਿੱਚ 28 &nb...
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

Punjab News
ਚੰਡੀਗੜ੍ਹ, 23 ਜੁਲਾਈ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਲੁਧਿਆਣਾ ਵਿਖੇ ਉਸਾਰੀ ਅਧੀਨ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਆਧੁਨਿਕ ਬੁਨਿਆਦੀ ਢਾਂਚਾ ਅਤੇ ਉੱਚ ਪੱਧਰੀ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੁਧਿਆਣਾ ਵਿਖੇ ਸਥਾਪਤ ਕੀਤਾ ਜਾ ਰਿਹਾ ਬਾਗਬਾਨੀ ਵਿਕਾਸ ਕੇਂਦਰ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ, ਆਧੁਨਿਕ ਬਾਗਬਾਨੀ ਤਕਨੀਕਾਂ, ਸਿਖਲਾਈ ਅਤੇ ਤਕਨੀਕੀ ਮਾਰਗਦਰਸ਼ਨ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸੂਬੇ ਵਿੱਚ ਬਾਗਬਾਨੀ ਖੇਤਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇ...
ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਸਿੰਘ ਬੈਂਸ

ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 23 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਕਾਦਮਿਕ ਸੈਸ਼ਨ 2026-27 ਲਈ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ 'ਤੇ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਡਿਜੀਟਲ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਦਸਤਾਵੇਜ਼ਾਂ ਸਬੰਧੀ ਦੇਰੀ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਦਾਖਲਾ ਲੈਣ ਵਿੱਚ ਕੋਈ ਦਿੱਕਤ ਨਾ ਆਵੇ । ਇਸ ਰਾਹਤ ਬਾਰੇ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 8ਵੀਂ ਜਮਾਤ ਦੇ ਵਿਦਿਆਰਥੀਆਂ, ਜਿਨ੍ਹਾਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਨਹੀਂ ਹੈ, ਨੂੰ ਦਸਤਾਵੇਜ਼ ਪ੍ਰਾਪਤ ਕਰਨ ਅਤੇ ਇਸ ਨੂੰ ਪੋਰਟਲ 'ਤੇ ਅਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸੇ ਤਰ੍ਹਾਂ, 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਲੋੜੀਂਦੇ ਸੁਧਾਰ ਅਤੇ ਇਸ ਨੂੰ ਅਪਡੇਟ ਕਰਨ ਲਈ ਅਗਲੇ ਅਕਾਦਮਿਕ ਸੈਸ਼ਨ ਤੱਕ ਦ...
ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ ‘ਤੇ ਜਾਰੀ

ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ ‘ਤੇ ਜਾਰੀ

Breaking News
*ਚੰਡੀਗੜ੍ਹ/ਮੋਗਾ, 23 ਜੁਲਾਈ:* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜ਼ਮੀਨਾਂ ਨੂੰ ਨਹਿਰੀ ਪਾਣੀ ਨਾਲ ਜੋੜਨ ਲਈ ਇਤਿਹਾਸਕ ਉਪਰਾਲੇ ਕਰ ਰਹੀ ਹੈ। ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਨਹਿਰਾਂ, ਖਾਲਿਆਂ ਅਤੇ ਪਾਈਪਲਾਈਨ ਨੈੱਟਵਰਕ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਖੇਤੀਯੋਗ ਰਕਬੇ ਨੂੰ ਨਹਿਰੀ ਸਿੰਚਾਈ ਹੇਠ ਲਿਆਂਦਾ ਜਾ ਸਕੇ ਅਤੇ ਕਿਸਾਨਾਂ ਦੀ ਟਿਊਬਵੈੱਲਾਂ ਉੱਤੇ ਨਿਰਭਰਤਾ ਘਟਾਈ ਜਾ ਸਕੇ। ਇਸੇ ਕੜੀ ਤਹਿਤ ਪੂਰੇ ਪੰਜਾਬ ਸਮੇਤ ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਅਧੀਨ ਵੱਖ-ਵੱਖ ਪਿੰਡਾਂ ਵਿੱਚ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਿਆਂ ਦੀ ਉਸਾਰੀ ਅਤੇ ਪਾਈਪਲਾਈਨ ਵਿਛਾਉਣ ਦੇ ਕੰਮ ਤੇਜ਼ੀ ਨਾਲ ਜਾਰੀ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਵੱਲੋਂ ਅੱਜ ਨਿਹਾਲ ਸਿੰਘ ਵਾਲਾ ਦੇ ਵੱਖ ਵੱਖ ਪਿੰਡਾਂ ਵਿੱਚ ਨਹਿਰੀ ਪਾਣੀ ਦੇ 83.64 ਕਰੋੜ ਦੀ ਲਾਗਤ ਵਾਲੇ ਪ੍ਰਜੋਕੈਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਲਗਭਗ 316 ਕਿਲੋਮੀਟਰ ਲੰਬੇ ਖਾਲਿਆਂ ਅਤੇ ਪਾਈਪਲ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

Breaking News
ਚੰਡੀਗੜ੍ਹ, 23 ਜੁਲਾਈ 2026  ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਸੈਸ਼ਨਾਂ ਦੌਰਾਨ ਵਿੱਤ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਉਹ ਤਨਖਾਹ ਦੇਣ ਵਾਲੇ ਬੈਂਕਾਂ ਨਾਲ ਤਾਲਮੇਲ ਕਰਕੇ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ। ਇਹ ਵਿਸਤ੍ਰਿਤ ਮੀਟਿੰਗਾਂ ਸੂਬਾ ਸਰਕਾਰ ਦੀ ਆਪਣੇ ਮੁਲਾਜ਼ਮਾਂ ਨਾਲ ਸਿੱਧੇ ਤੌਰ 'ਤੇ ਜੁੜਨ ਅਤੇ ਉਨ੍ਹਾਂ ਦੀਆਂ ਪ੍ਰਸ਼ਾਸਨਿਕ ਅਤੇ ਵਿੱਤੀ ਸ਼ਿਕਾਇਤਾਂ ਦੇ ਜਲਦੀ ਤੇ ਸੁਖਾਵੇਂ ਹੱਲ ਲੱਭਣ ਦੀ ਸਮਰਪਣ ਭਾਵਨਾ ਨੂੰ ਉਜਾਗਰ ਕਰਦੀਆਂ ਹਨ। ਇਨ੍ਹਾਂ ਸਾਰਥਕ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਿਆ ਅਤ...
ਬਲਾਤਕਾਰ ਦੇ ਮਾਮਲੇ ਵਿੱਚ ਫਸਿਆ ਭਾਰਤੀ ਕ੍ਰਿਕਟਰ, ਤੁਰੰਤ ਗ੍ਰਿਫ਼ਤਾਰੀ ਦੇ ਹੁਕਮ

ਬਲਾਤਕਾਰ ਦੇ ਮਾਮਲੇ ਵਿੱਚ ਫਸਿਆ ਭਾਰਤੀ ਕ੍ਰਿਕਟਰ, ਤੁਰੰਤ ਗ੍ਰਿਫ਼ਤਾਰੀ ਦੇ ਹੁਕਮ

Sports
ਹੈਦਰਾਬਾਦ: ਕਲਕੱਤਾ ਹਾਈ ਕੋਰਟ ਨੇ ਭਾਰਤੀ ਕ੍ਰਿਕਟ ਟੀਮ ਦੇ ਇੱਕ ਬੱਲੇਬਾਜ਼ ਅਤੇ ਵਿਕਟਕੀਪਰ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ। ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਅਦਾਲਤ ਨੇ ਇਹ ਹੁਕਮ ਕ੍ਰਿਕਟਰ ਅਭਿਸ਼ੇਕ ਪੋਰੇਲ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਜਾਰੀ ਕੀਤਾ ਸੀ। ਸੁਣਵਾਈ ਦੌਰਾਨ, ਜਸਟਿਸ ਸੌਗਾਤਾ ਭੱਟਾਚਾਰੀਆ ਨੇ ਪੁਲਿਸ ਨੂੰ ਕ੍ਰਿਕਟਰ ਨਾਲ ਸਬੰਧਤ ਸਾਰੇ ਇਲੈਕਟ੍ਰਾਨਿਕ ਡਿਵਾਈਸਾਂ ਨੂੰ ਜ਼ਬਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਅਦਾਲਤ ਨੇ ਇਹ ਹੁਕਮ ਇਸ ਲਈ ਜਾਰੀ ਕੀਤਾ ਕਿਉਂਕਿ ਸ਼ਿਕਾਇਤਕਰਤਾ - ਪੀੜਤ - ਦੇ ਡਿਵਾਈਸ ਵਿੱਚ ਕਥਿਤ ਤੌਰ 'ਤੇ ਕੁਝ ਤਸਵੀਰਾਂ ਹਨ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਇੱਕ ਔਰਤ ਨੇ ਦਿੱਲੀ ਕੈਪੀਟਲਜ਼ ਦੇ ਵਿਕਟਕੀਪਰ-ਬੱਲੇਬਾਜ਼ ਵਿਰੁੱਧ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਦੋਸ਼ ਲਗਾਇਆ ਗਿਆ ਕਿ ਉਸਨੇ ਵਿਆਹ ਦੇ ਝੂਠੇ ਬਹਾਨੇ ਉਸ ਨਾਲ ਸਰੀਰਕ ਸਬੰਧ ਬਣਾਏ। ਇਸ ਤੋਂ ਇਲਾਵਾ, ਪੀੜਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਪੋਰੇਲ ਨੇ ਜੂਨ 2026 ਵਿੱਚ ਉਸ 'ਤੇ ਹਮਲਾ ਕੀਤਾ ਅਤੇ ਡਰਾਇਆ। ਜਸਟਿਸ ਸੌਗਾਤਾ ਭੱਟਾਚਾਰੀਆ...
ਵਾਲਾਂ ‘ਤੇ ਪਿਆਜ਼ ਦਾ ਰਸ ਲਗਾਉਣ ਨਾਲ ਮਿਲ ਸਕਦੇ ਨੇ ਕਈ ਲਾਭ, ਇੱਥੇ ਸਿੱਖੋ ਕਿਹੜੇ ਤਰੀਕੇ ਨਾਲ ਵਰਤੋ ਕਰਨਾ ਹੋ ਸਕਦਾ ਫਾਇਦੇਮੰਦ?

ਵਾਲਾਂ ‘ਤੇ ਪਿਆਜ਼ ਦਾ ਰਸ ਲਗਾਉਣ ਨਾਲ ਮਿਲ ਸਕਦੇ ਨੇ ਕਈ ਲਾਭ, ਇੱਥੇ ਸਿੱਖੋ ਕਿਹੜੇ ਤਰੀਕੇ ਨਾਲ ਵਰਤੋ ਕਰਨਾ ਹੋ ਸਕਦਾ ਫਾਇਦੇਮੰਦ?

Health
ਵਾਲਾਂ ਦਾ ਝੜਨਾ ਅੱਜਕੱਲ੍ਹ ਮਰਦਾਂ ਅਤੇ ਔਰਤਾਂ ਦੋਵਾਂ ਵਿੱਚ ਇੱਕ ਵਧਦੀ ਸਮੱਸਿਆ ਹੈ। ਵਾਲਾਂ ਦੇ ਝੜਨ ਦੇ ਕਈ ਕਾਰਨ ਹਨ, ਜਿਨ੍ਹਾਂ ਵਿੱਚ ਹਾਰਮੋਨਲ ਅਸੰਤੁਲਨ, ਤਣਾਅ, ਪ੍ਰਦੂਸ਼ਣ, ਗੈਰ-ਸਿਹਤਮੰਦ ਖੁਰਾਕ ਅਤੇ ਰਸਾਇਣਾਂ ਨਾਲ ਭਰੇ ਵਾਲਾਂ ਦੇ ਉਤਪਾਦਾਂ ਦੀ ਵਰਤੋਂ ਸ਼ਾਮਲ ਹੈ। ਲੋਕ ਵਾਲਾਂ ਦੇ ਝੜਨ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਉਪਾਅ ਅਜ਼ਮਾਉਂਦੇ ਹਨ। ਕੁਝ ਤਾਂ ਪਿਆਜ਼ ਦਾ ਰਸ ਵੀ ਲਗਾਉਂਦੇ ਹਨ ਪਰ ਅਕਸਰ ਕੋਈ ਮਹੱਤਵਪੂਰਨ ਨਤੀਜਾ ਨਹੀਂ ਮਿਲਦਾ। ਵਾਲ ਝੜਨ ਦੇ ਕਾਰਨ ਜੇਕਰ ਤੁਸੀਂ ਪਿਆਜ਼ ਦੇ ਰਸ ਦੀ ਵਰਤੋਂ ਕਰ ਰਹੇ ਹੋ ਅਤੇ ਫਿਰ ਵੀ ਵਾਲ ਬਹੁਤ ਝੜ ਰਹੇ ਹਨ, ਤਾਂ ਇਸਦੇ ਕਈ ਕਾਰਨ ਹੋ ਸਕਦੇ ਹਨ। ਕਈ ਕਾਰਕ ਵਾਲਾਂ ਦੇ ਝੜਨ ਵਿੱਚ ਯੋਗਦਾਨ ਪਾ ਸਕਦੇ ਹਨ, ਜਿਸ ਵਿੱਚ ਤਣਾਅ, ਨੀਂਦ ਦੀ ਕਮੀ, ਪ੍ਰਦੂਸ਼ਣ, ਹਾਰਮੋਨਲ ਅਸੰਤੁਲਨ ਅਤੇ ਪੋਸ਼ਣ ਸੰਬੰਧੀ ਕਮੀਆਂ, ਬਹੁਤ ਜ਼ਿਆਦਾ ਮਸਾਲੇਦਾਰ ਭੋਜਨ ਖਾਣਾ ਅਤੇ ਮਾੜੀ ਪਾਚਨ ਕਿਰਿਆ ਸ਼ਾਮਲ ਹੈ। ਇਸ ਲਈ ਪਿਆਜ਼ ਦਾ ਰਸ ਇਨ੍ਹਾਂ ਸਮੱਸਿਆਵਾਂ ਦਾ ਸਥਾਈ ਹੱਲ ਨਹੀਂ ਹੈ, ਕਿਉਂਕਿ ਇਹ ਵਾਲਾਂ ਦੀ ਬਾਹਰੀ ਪਰਤ ਨੂੰ ਸੁਧਾਰਦਾ ਹੈ ਪਰ ਅੰਤਰੀਵ ਅਸੰਤੁਲਨ ਨੂੰ ਪੂਰੀ ਤਰ੍ਹਾਂ ਹੱਲ ਨ...
ਰਿਲੀਜ਼ ਲਈ ਤਿਆਰ “ਇਸ਼ਕਨਾਮਾ”, ਸਰਹੱਦਾਂ ਤੋਂ ਪਰੇ ਪਿਆਰ ਦੀ ਦਾਸਤਾਨ ਲੈ ਕੇ ਆ ਰਹੀ ਹੈ ਇਹ ਫਿਲਮ

ਰਿਲੀਜ਼ ਲਈ ਤਿਆਰ “ਇਸ਼ਕਨਾਮਾ”, ਸਰਹੱਦਾਂ ਤੋਂ ਪਰੇ ਪਿਆਰ ਦੀ ਦਾਸਤਾਨ ਲੈ ਕੇ ਆ ਰਹੀ ਹੈ ਇਹ ਫਿਲਮ

Entertainment
ਮੁੰਬਈ: ਪਾਲੀਵੁੱਡ ਅਦਾਕਾਰ ਜੈ ਰੰਧਾਵਾ, ਜੋ ਇਸ ਸਮੇਂ "ਇਸ਼ਕਨਾਮਾ" ਦੀ ਰਿਲੀਜ਼ ਦੀ ਉਡੀਕ ਕਰ ਰਿਹਾ ਹੈ, ਉਹ ਮਹਿਸੂਸ ਕਰਦਾ ਹੈ ਕਿ ਸੱਚ 'ਤੇ ਅਧਾਰਤ ਕਹਾਣੀਆਂ ਰਾਜਨੀਤਿਕ ਬਿਰਤਾਂਤਾਂ ਦੁਆਰਾ ਢੱਕੀਆਂ ਨਹੀਂ ਜਾ ਸਕਦੀਆਂ ਅਤੇ ਸਾਂਝਾ ਕਰਦਾ ਹੈ ਕਿ ਏਜੰਡੇ ਝੂਠ ਨੂੰ ਦਬਾਉਣ ਦੀ ਕੋਸ਼ਿਸ਼ ਕਰ ਸਕਦੇ ਹਨ, ਸੱਚੀਆਂ ਮਨੁੱਖੀ ਕਹਾਣੀਆਂ ਅੰਤ ਵਿੱਚ ਕਾਇਮ ਰਹਿੰਦੀਆਂ ਹਨ। ਭਾਰਤ-ਪਾਕਿਸਤਾਨ ਸੰਬੰਧਾਂ ਦੀ ਪੜਚੋਲ ਕਰਨ ਵਾਲੀਆਂ ਫਿਲਮਾਂ ਬਾਰੇ ਗੱਲ ਕਰਦੇ ਹੋਏ ਅਦਾਕਾਰ ਨੇ ਕਿਹਾ ਕਿ 1982 ਅਤੇ 1986 ਦੇ ਵਿਚਕਾਰ ਬਣੀ ਉਸਦੀ ਫਿਲਮ ਇਸ਼ਕਨਾਮਾ ਇਸ ਗੱਲ ਦਾ ਸਬੂਤ ਹੈ ਕਿ ਸੱਚੀਆਂ ਕਹਾਣੀਆਂ ਦਹਾਕਿਆਂ ਬਾਅਦ ਵੀ ਆਪਣਾ ਰਸਤਾ ਲੱਭ ਲੈਂਦੀਆਂ ਹਨ। ਕੀ ਉਸਨੂੰ ਲੱਗਦਾ ਹੈ ਕਿ ਉਹ ਇੱਕ ਅਜਿਹੇ ਬਿੰਦੂ 'ਤੇ ਪਹੁੰਚ ਗਏ ਹਨ, ਜਿੱਥੇ ਸਰਹੱਦ ਪਾਰ ਦੀਆਂ ਪ੍ਰੇਮ ਕਹਾਣੀਆਂ ਨੂੰ ਹੁਣ ਮਨੁੱਖੀ ਕਹਾਣੀਆਂ ਵਜੋਂ ਨਹੀਂ ਸਗੋਂ ਰਾਜਨੀਤਿਕ ਬਿਆਨਾਂ ਵਜੋਂ ਦੇਖਿਆ ਜਾਂਦਾ ਹੈ? ਜੈ ਨੇ ਨਿਊਜ਼ਵਾਇਰ ਨੂੰ ਕਿਹਾ: "ਨਹੀਂ, ਅਜਿਹਾ ਕੁਝ ਨਹੀਂ ਹੈ।" ਉਸਨੇ ਅੱਗੇ ਕਿਹਾ: “ਮੈਨੂੰ ਲੱਗਦਾ ਹੈ ਕਿ ਕਹਾਣੀ ਵਿੱਚ ਸੱਚਾਈ ਦਬਾਈ ਨਹੀਂ ਜਾਂਦੀ...
ਵਿਸ਼ਵ ਦਿਮਾਗ ਦਿਵਸ ਮੌਕੇ ਦਿਮਾਗੀ ਸਿਹਤ ਪ੍ਰਤੀ ਜਾਗਰੂਕਤਾ ਹੀ ਸਭ ਤੋਂ ਵੱਡਾ ਬਚਾਅ – ਡਾ. ਬੌਬੀ ਗੁਲਾਟੀ

ਵਿਸ਼ਵ ਦਿਮਾਗ ਦਿਵਸ ਮੌਕੇ ਦਿਮਾਗੀ ਸਿਹਤ ਪ੍ਰਤੀ ਜਾਗਰੂਕਤਾ ਹੀ ਸਭ ਤੋਂ ਵੱਡਾ ਬਚਾਅ – ਡਾ. ਬੌਬੀ ਗੁਲਾਟੀ

Local news
ਰੂਪਨਗਰ, 22 ਜੁਲਾਈ: ਵਿਸ਼ਵ ਦਿਮਾਗ ਦਿਵਸ ਦੇ ਮੌਕੇ 'ਤੇ ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਦਿਮਾਗੀ ਸਿਹਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਹਾਇਕ ਸਿਵਲ ਸਰਜਨ ਡਾ. ਬੌਬੀ ਗੁਲਾਟੀ ਨੇ ਕਿਹਾ ਕਿ ਹਰ ਸਾਲ 22 ਜੁਲਾਈ ਨੂੰ ਵਿਸ਼ਵ ਦਿਮਾਗ ਦਿਵਸ ਮਨਾਉਣ ਦਾ ਮਕਸਦ ਲੋਕਾਂ ਨੂੰ ਦਿਮਾਗ ਨਾਲ ਸਬੰਧਤ ਬਿਮਾਰੀਆਂ, ਉਨ੍ਹਾਂ ਦੀ ਰੋਕਥਾਮ, ਸਮੇਂ ਸਿਰ ਪਛਾਣ ਅਤੇ ਪ੍ਰਭਾਵਸ਼ਾਲੀ ਇਲਾਜ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਦਿਮਾਗ ਹੀ ਸਿਹਤਮੰਦ ਜੀਵਨ ਦੀ ਬੁਨਿਆਦ ਹੈ। ਦਿਮਾਗ ਸਾਡੇ ਸਰੀਰ ਦਾ ਸਭ ਤੋਂ ਮਹੱਤਵਪੂਰਨ ਅੰਗ ਹੈ, ਜੋ ਸੋਚਣ, ਯਾਦ ਰੱਖਣ, ਫ਼ੈਸਲੇ ਲੈਣ, ਬੋਲਣ, ਤੁਰਨ-ਫਿਰਨ ਅਤੇ ਸਰੀਰ ਦੇ ਹੋਰ ਸਾਰੇ ਅੰਗਾਂ ਦੀ ਕਾਰਗੁਜ਼ਾਰੀ ਨੂੰ ਨਿਯੰਤਰਿਤ ਕਰਦਾ ਹੈ। ਡਾ. ਬੌਬੀ ਗੁਲਾਟੀ ਨੇ ਕਿਹਾ ਕਿ ਅੱਜ ਦੀ ਭੱਜਦੌੜ ਭਰੀ ਜ਼ਿੰਦਗੀ, ਮਾਨਸਿਕ ਤਣਾਅ, ਗੈਰ-ਸੰਤੁਲਿਤ ਖੁਰਾਕ, ਨੀਂਦ ਦੀ ਕਮੀ, ਸਰੀਰਕ ਗਤੀਵਿਧੀਆਂ ਦੀ ਘਾਟ ਅਤੇ ਤੰਬਾਕੂ ਤੇ ਸ਼ਰਾਬ ਵਰਗੇ ਨਸ਼ਿਆਂ ਦੀ ਵਰਤੋਂ ਕਾਰਨ ਦਿਮਾਗ ਨਾਲ ਸਬੰਧਤ ਬਿਮਾਰੀਆਂ ਵਿ...
ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ, ਡਿਪਟੀ ਕਮਿਸ਼ਨਰ

ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ, ਡਿਪਟੀ ਕਮਿਸ਼ਨਰ

Local news
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ :                 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਕੀਤੀ ਗਈ ਘੋਸ਼ਣਾ ਅਤੇ ਰਾਜ ਸਰਕਾਰ ਵਲੋਂ ਲਏ ਫੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013/ ਸਮਾਰਟ ਰਾਸ਼ਨ ਕਾਰਡ ਸਕੀਮ ਹੇਠ ਨਵੇਂ ਰਾਸ਼ਨ ਕਾਰਡ ਬਨਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਆਨਲਾਇਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਇਸ ਪਹਿਲਕਦਮੀ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਪਰਿਵਾਰਾਂ/ਲਾਭਪਾਤਰੀਆਂ ਨੂੰ ਇੱਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਲ ਕੀਤਾ ਜਾਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ।                 ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦ...