ਸਪੀਕਰ ਸੰਧਵਾਂ ਨੇ ਪਿੰਡ ਸਿਰਸਿੜੀ, ਦੇਵੀਵਾਲਾ ਅਤੇ ਅਨੋਖਪੁਰ ਦੀਆਂ ਲੜਕੀਆਂ ਨਾਲ ਕੀਤੀ ਵਿਸ਼ੇਸ਼ ਗੱਲਬਾਤ
ਕੋਟਕਪੂਰਾ, 17 ਜੂਨ- ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾ ਨੇ ਪ੍ਰਿੰਸ ਹੋਟਲ ਕੋਟਕਪੂਰਾ ਵਿਖੇ ਪਿੰਡ ਸਿਰਸਿੜੀ, ਦੇਵੀਵਾਲਾ ਅਤੇ ਅਨੋਖਪੁਰ ਤੋਂ ਆਈਆਂ ਲੜਕੀਆਂ ਅਤੇ ਮਹਿਲਾਵਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਨੌਜਵਾਨ ਲੜਕੀਆਂ ਨੂੰ ਸਿੱਖਿਆ, ਸਵੈ-ਰੁਜ਼ਗਾਰ ਅਤੇ ਆਤਮ ਨਿਰਭਰਤਾ ਵੱਲ ਪ੍ਰੇਰਿਤ ਕਰਦਿਆਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਅਤੇ ਰੁਜ਼ਗਾਰ ਸਬੰਧੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਨੌਜਵਾਨਾਂ, ਖਾਸ ਕਰਕੇ ਧੀਆਂ ਅਤੇ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਾ ਹੈ ਤਾਂ ਜੋ ਉਹ ਆਪਣੇ ਪੈਰਾਂ 'ਤੇ ਖੜ੍ਹੀਆਂ ਹੋ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਰਾਹੀਂ ਲੜਕੀਆਂ ਆਪਣਾ ਕਾਰੋਬਾਰ ਸ਼ੁਰੂ ਕਰ ਸਕਦੀਆਂ ਹਨ ਅਤੇ ਨੌਕਰੀ ਲੱਭਣ ਦੀ ਬਜਾਏ ਨੌਕਰੀਆਂ ਦੇਣ ਵਾਲੀਆਂ ਬਣ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਤਰੱਕੀ ਅਤੇ ਸਸ਼ਕਤੀਕਰਨ ਤੋਂ ਬਿਨਾਂ ਸਮਾਜ ਦੀ ਤਰੱਕੀ ਸੰਭਵ ਨਹੀਂ ਹੈ। ਇਸ ਲਈ ਸਰਕਾਰ ਵੱਲੋਂ...








