ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ
ਚੰਡੀਗੜ੍ਹ, 23 ਜੁਲਾਈ: ਸੂਬੇ ਦੇ ਆਰਥਿਕ ਅਤੇ ਸਮਾਜਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਜੂਨ 2026 ਤੱਕ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 2,150.73 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਇਹ ਯਕੀਨੀ ਬਣਾ ਰਹੀਆਂ ਹਨ ਕਿ ਹਰ ਯੋਗ ਲਾਭਪਾਤਰੀ ਤੱਕ ਵਿੱਤੀ ਸਹਾਇਤਾ ਸਮੇਂ ਸਿਰ ਪਹੁੰਚੇ, ਤਾਂ ਜੋ ਉਹ ਸਨਮਾਨਜਨਕ ਜੀਵਨ ਬਤੀਤ ਕਰ ਸਕਣ।
ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ 35.90 ਲੱਖ ਲਾਭਪਾਤਰੀ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੈ ਰਹੇ ਹਨ। ਵਿੱਤੀ ਸਾਲ 2026-27 ਦੌਰਾਨ ਇਹ ਵਿੱਤੀ ਸਹਾਇਤਾ ਬਿਨਾਂ ਕਿਸੇ ਰੁਕਾਵਟ ਦੇ ਲਗਾਤਾਰ ਜਾਰੀ ਰੱਖਣ ਲਈ ਸਰਕਾਰ ਨੇ 6,131.91 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ, ਜੋ ਸਰਬਪੱਖੀ ਵਿਕਾਸ ਅਤੇ ਸਮਾਜਿਕ ਇਨ...




