ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.ਵਲੋਂ ਐਮ.ਜੀ.ਐਨ. ਕਾਲਜ ਦਾ ਦੌਰਾ
ਜਲੰਧਰ, 28 ਅਗਸਤ - ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਅੱਜ ਸਥਾਨਕ ਐਮ.ਜੀ.ਐਨ.ਕਾਲਜ ਜਲੰਧਰ ਦਾ ਦੌਰਾ ਕੀਤਾ ਗਿਆ ਜਿਥੋਂ ਉਹਨਾਂ ਨੇ ਸਾਲ 1989-1990 ਵਿੱਚ ਬੀ.ਐਡ ਕੀਤੀ ਸੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਨੀਲੂ ਝਾਂਗੀ ਅਤੇ ਸਮੂਹ ਸਟਾਫ਼ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਐਮ.ਜੀ.ਐਨ. ਦੇ ਸਟਾਫ਼ ਨਾਲ ਰੂਬਰੂ ਹੁੰਦਿਆਂ ਉਹਨਾ ਨੇ ਦੱਸਿਆ ਕਿ ਅੱਜ ਕਾਲਜ ਵਿਖੇ ਆ ਕੇ ਉਹਨਾਂ ਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਇਨਾਮ ਵਿਜੇਤਾ ਸੂਚੀ ਵਿੱਚ ਆਪਣਾ ਨਾਮ ਦੇਖਕੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਾਲਜ ਸਟਾਫ਼ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਐਮ.ਜੀ.ਐਨ.ਕਾਲਜ ਨੂੰ ਸੂਬੇ ਵਿੱਚ ਵਿੱਦਿਆ ਦੇ ਮੰਦਿਰ ਵਜੋਂ ਦੇਖਿਆ ਜਾਂਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਪੂਰੀ ਲਗਨ ਤੇ ਮਿਹਨਤ ਨਾਲ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇ ਤਾਂ ਕਿ ਉਹ ਖੁਸ਼ਹਾਲ ਤੇ ਵਿਕਸਿਤ ਸੂਬੇ ਦੇ ਨਿਰਮਾਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਣ।
ਕੈਬਨਿਟ ਮੰਤਰੀ ਹਰਭ...

