ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ
ਚੰਡੀਗੜ੍ਹ, 8 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ-ਮੁਕਤ, ਤੰਦਰੁਸਤ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਨੈਸ਼ਨਲ ਐਕਸ਼ਨ ਪਲਾਨ ਫਾਰ ਡਰੱਗ ਡਿਮਾਂਡ ਰਿਡਕਸ਼ਨ ਅਤੇ ਨੈਸ਼ਨਲ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨਜ਼ ਤਹਿਤ ਸਾਲ 2026-27 ਲਈ ਰਾਜ ਕਾਰਜ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਗ੍ਰਹਿ ਮਾਮਲੇ, ਸਿਹਤ ਅਤੇ ਪਰਿਵਾਰ ਭਲਾਈ, ਆਯੁਸ਼, ਸਕੂਲ ਸਿੱਖਿਆ, ਉੱਚ ਸਿੱਖਿਆ, ਯੁਵਕ ਸੇਵਾਵਾਂ ਅਤੇ ਖੇਡਾਂ, ਸੂਚਨਾ ਤੇ ਲੋਕ ਸੰਪਰਕ, ਪੰਜਾਬ ਹੁਨਰ ਵਿਕਾਸ ਮਿਸ਼ਨ, ਜੇਲ੍ਹ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਭਾਗ ਲਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜ...








