ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਚਾਰ ਨੌਜਵਾਨਾਂ ਨੂੰ ਸਫਲਤਾ ਦੇ ਰਾਹ ’ਤੇ ਅੱਗੇ ਵਧਣ ਦੀ ਪ੍ਰੇਰਨਾ ਦਿੰਦੇ ਹਨ – ਰਣਬੀਰ ਗੰਗਵਾ
ਚੰਡੀਗੜ੍ਹ, 31 ਮਈ - ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ‘ਮਨ ਕੀ ਬਾਤ’ ਸਿਰਫ਼ ਇੱਕ ਪ੍ਰੋਗਰਾਮ ਨਹੀਂ ਬਲਕਿ ਦੇਸ਼ ਵਾਸੀਆਂ ਨਾਲ ਸੰਵਾਦ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹੈ, ਜੋ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਅਤੇ ਜਨ-ਭਾਗੀਦਾਰੀ ਨੂੰ ਹੁਲਾਰਾ ਦਿੰਦਾ ਹੈ।
ਸ੍ਰੀ ਰਣਬੀਰ ਗੰਗਵਾ ਨੇ ਐਤਵਾਰ ਨੂੰ ਜ਼ਿਲ੍ਹਾ ਹਿਸਾਰ ਦੇ ਸੱਤ ਰੋਡ ਖਾਸ ਸਥਿਤ ਬੂਥ ’ਤੇ ਵਰਕਰਾਂ ਦੇ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਪ੍ਰੋਗਰਾਮ ‘ਮਨ ਕੀ ਬਾਤ’ ਦੇ 134ਵੇਂ ਐਡੀਸ਼ਨ ਨੂੰ ਸਮੂਹਿਕ ਤੌਰ ’ਤੇ ਸੁਣਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਪ੍ਰੇਰਨਾਦਾਇਕ ਵਿਚਾਰ ਸਮਾਜ ਅਤੇ ਦੇਸ਼ ਸੇਵਾ ਦੇ ਰਾਹ ’ਤੇ ਲਗਾਤਾਰ ਅੱਗੇ ਵਧਣ ਦੀ ਨਵੀਂ ਊਰਜਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਦੇਸ਼ ਨੂੰ ਨਵੀਂ ਦਿਸ਼ਾ ਦੇਣ ਵਾਲੀ ਹੈ ਅਤੇ ਉਨ੍ਹਾਂ ਦੇ ਵਿ...








