ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ – ਮੁੱਖ ਮੰਤਰੀ
ਚੰਡੀਗੜ੍ਹ, 21 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੌਦੇ ਲਗਾਉਣਾ ਜਿੰਨਾ ਮਹੱਤਵਪੂਰਨ ਹੈ, ਉਸ ਤੋਂ ਕਿਤੇ ਵੱਧ ਜ਼ਰੂਰੀ ਉਨ੍ਹਾਂ ਦੀ ਦੇਖਭਾਲ ਅਤੇ ਸੰਭਾਲ ਨੂੰ ਯਕੀਨੀ ਬਣਾਉਣਾ ਹੈ। ਵਨ ਮਹੋਤਸਵ ਸਿਰਫ਼ ਪੌਦੇ ਲਗਾਉਣ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਇਸ ਨੂੰ ਸਮਾਜ ਦੀ ਵਿਆਪਕ ਭਾਗੀਦਾਰੀ ਨਾਲ ਸਫਲ ਬਣਾਇਆ ਜਾਵੇ, ਤਾਂ ਜੋ ਸੂਬੇ ਵਿੱਚ ਹਰਿਆਲੀ ਵਧਾਉਣ ਦੇ ਨਾਲ ਵਾਤਾਵਰਣ ਸੁਰੱਖਿਆ ਨੂੰ ਵੀ ਮਜ਼ਬੂਤੀ ਮਿਲੇ।
ਮੁੱਖ ਮੰਤਰੀ ਮੰਗਲਵਾਰ ਨੂੰ ਵਨ ਮਹੋਤਸਵ ਦੀਆਂ ਤਿਆਰੀਆਂ ਨੂੰ ਲੈ ਕੇ ਆਯੋਜਿਤ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਵਾਤਾਵਰਣ, ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ ਨੇ ਦੱਸਿਆ ਕਿ ਇਸ ਸਾਲ ਵਨ ਮਹੋਤਸਵ ਤਹਿਤ ਪੂਰੇ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਇਸ ਲਈ ਥਾਵਾਂ ਦੀ ਪਛਾਣ ਕਰ ਲਈ ਗਈ ਹੈ।...








