ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨੈਗੋਸ਼ੀਏਸ਼ਨ ਕਰਕੇ ਤੈਅ ਦਰਾਂ ਤੋਂ ਘੱਟ ਵਿੱਚ ਖ਼ਰੀਦ ਨੂੰ ਦਿੱਤੀ ਹਰੀ ਝੰਡੀ
ਚੰਡੀਗੜ੍ਹ, 17 ਅਗਸਤ -ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹਰਿਆਣਾ ਨਿਵਾਸ ਵਿਖੇ ਹੋਈ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਸੂਬੇ ਦੀ ਬਿਜਲੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਬਿਜਲੀ ਨਿਗਮਾਂ ਵਾਸਤੇ 26161 ਟਰਾਂਸਫਾਰਮਰਾਂ ਦੀ ਖ਼ਰੀਦ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਕੰਮ ਕਰ ਰਹੇ ਲਾਈਨਮੈਨਾਂ ਅਤੇ ਸਹਾਇਕ ਲਾਈਨਮੈਨਾਂ ਦੀ ਸੁਰੱਖਿਆ ਲਈ 5000 ਤੋਂ 7500 ਦੀ ਗਿਣਤੀ ਵਿੱਚ ਟੀ ਐਂਡ ਪੀ ਕਿੱਟਾਂ ਦੀ ਖ਼ਰੀਦ ਨੂੰ ਵੀ ਪ੍ਰਵਾਨਗੀ ਪ੍ਰਦਾਨ ਕੀਤੀ ਗਈ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸੈਣੀ ਦੀ ਪ੍ਰਧਾਨਗੀ ਹੇਠ ਆਯੋਜਿਤ ਇਸ ਮੀਟਿੰਗ ਵਿੱਚ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਰਾਜਸਵ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਵਿਪੁਲ ਗੋਇਲ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ ਸਮੇਤ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ ਹਾਈ ਪਾਵਰਡ ਵਰਕਸ ਪਰਚੇਜ਼ ਕਮੇਟੀ ਵੱਲ...








