ਕੁਰੂਕਸ਼ੇਤਰ ਯੂਨੀਵਰਸਿਟੀ ਸਾਬਕਾ ਵਿਦਿਆਰਥੀ ਨੈਟਵਰਕ ਨੂੰ ਮਜ਼ਬੂਤ ਕਰੇ, ਮੈਧਾਵੀ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰਨ ਐਲੂਮਨਾਈ – ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼
ਚੰਡੀਗੜ੍ਹ, 30 ਜੂਨ - ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅੱਜ ਕੁਰੂਕਸ਼ੇਤਰ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ (ਐਲੂਮਨਾਈ) ਨੈਟਵਰਕ ਦੇ ਨਾਲ ਆਪਣੇ ਜੁੜਾਅ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਬਕਾ ਵਿਦਿਆਰਥੀਆਂ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਮੈਧਾਵੀ ਵਿਦਿਆਰਥੀਆਂ ਦੀ ਸਹਾਇਤਾ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਆਰਥਿਕ ਤੰਗੀ ਕਿਸੇ ਵੀ ਵਿਦਿਆਰਥੀ ਦੀ ਉੱਚ ਸਿੱਖਿਆ ਵਿੱਚ ਰੁਕਾਵਟ ਨਾ ਬਣੇ।
ਰਾਜਪਾਲ ਲੋਕ ਭਵਨ ਤੋਂ ਵਰਚੁਅਲ ਮਾਧਿਅਮ ਰਾਹੀਂ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਰੋਜ਼ ਗਾਰਡਨ ਵਿੱਚ ਬਣਨ ਵਾਲੇ ਕੈਫੇਟੇਰੀਆ ਦਾ ਨੀਂਹ ਪੱਥਰ ਰੱਖਣ ਉਪਰੰਤ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ 'ਤੇ ਲੇਡੀ ਗਵਰਨਰ ਸ੍ਰੀਮਤੀ ਮਿੱਤਰਾ ਘੋਸ਼ ਵੀ ਮੌਜ਼ੂਦ ਸਨ।
ਸਿੱਖਿਆ ਦੀ ਪਰਿਵਰਤਨਕਾਰੀ ਸ਼ਕਤੀ 'ਤੇ ਜ਼ੋਰ ਦਿੰਦਿਆਂ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਯੂਨੀਵਰਸਿਟੀ ਨੂੰ ਅਪੀਲ ਕੀਤੀ ਕਿ ਉਹ ਵਾਂਝੇ ਪਰਿਵਾਰਾਂ ਦੇ ਮੈਧਾਵੀ ਵਿਦਿਆਰਥੀਆਂ ਦੀ ਪਛਾਣ ਕਰੇ, ਵਿਸ਼ੇਸ਼ ਤੌ...





