ਸਿਹਤ ਵਿਭਾਗ ਵੱਲੋਂ ਸਬਜ਼ੀ ਮੰਡੀ ਰੂਪਨਗਰ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ
ਰੂਪਨਗਰ, 13 ਜੂਨ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਤੇ ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲ ਗਰਗ ਦੀ ਯੋਗ ਅਗਵਾਈ ਹੇਠ ਅੱਜ ਸਬਜ਼ੀ ਮੰਡੀ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਾ ਸੀ।
ਇਸ ਕੈਂਪ ਦੌਰਾਨ ਓਟ ਕਲੀਨਿਕ ਕਾਉਂਸਲਰ ਜਸਜੀਤ ਕੌਰ ਅਤੇ ਡੀ ਅਡਿਕਸ਼ਨ ਸੈਂਟਰ ਕੌਂਸਲਰ ਪ੍ਰਭਜੋਤ ਕੌਰ ਵੱਲੋਂ ਲੋਕਾਂ ਨੂੰ ਨਸ਼ੇ ਦੇ ਸਿਹਤ, ਸਮਾਜਿਕ ਅਤੇ ਪਰਿਵਾਰਕ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਨਸ਼ਾ ਮਨੁੱਖ ਦੇ ਸਰੀਰ ਨੂੰ ਹੀ ਨਹੀਂ, ਸਗੋਂ ਉਸਦੇ ਪਰਿਵਾਰਕ ਸੰਬੰਧਾਂ ਅਤੇ ਸਮਾਜਿਕ ਜੀਵਨ ਨੂੰ ਵੀ ਪ੍ਰਭਾਵਿਤ ਕਰਦਾ ਹੈ।
ਮਾਹਿਰਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਸ਼ਾ ਛੱਡਣਾ ਅਸੰਭਵ ਨਹੀਂ ਹੈ, ਜੇਕਰ ਵਿਅਕਤੀ ਨੂੰ ਸਹੀ ਮਾਰਗਦਰਸ਼ਨ ਅਤੇ ਸਮੇਂ ਸਿਰ ਇਲਾਜ ਮਿਲੇ। ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਹਰ ਕਿਸਮ ...








