ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ
ਚੰਡੀਗੜ੍ਹ, 22 ਜੁਲਾਈ: ਵਾਤਾਵਰਣ ਸਥਿਰਤਾ ਅਤੇ ਹਰਿਆਵਲ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਖੇ ਫ਼ਲਦਾਰ ਬੂਟੇ ਲਗਾਏ।
ਇਸ ਮੌਕੇ ਬੋਲਦਿਆਂ ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਹੁਣ ਤੱਕ 40 ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਨੂੰ ਹਰਿਆ ਭਰਿਆ ਬਣਾਉਣਾ ਇੱਕ ਅਹਿਮ ਉਪਰਾਲਾ ਹੈ ਅਤੇ ਪੌਦੇ ਲਗਾਉਣ ਦੀ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ।
ਸਪੀਕਰ ਸੰਧਵਾਂ ਨੇ ਕਿਹਾ,"ਜੇਕਰ ਅਸੀਂ ਕੁਦਰਤ ਨਾਲ ਪਿਆਰ ਕਰਾਂਗੇ, ਤਾਂ ਕੁਦਰਤ ਵੀ ਸਾਨੂੰ ਉਹੀ ਪਿਆਰ ਵਾਪਸ ਕਰੇਗੀ।" ਉਨ੍ਹਾਂ ਨੇ ਮੌਜੂਦਾ ਸਮੇਂ ਨਿਯਮਿਤ ਪੌਦੇ ਲਗਾਉਣ ਦੀ ਅਹਿਮ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ 'ਗ੍ਰੀਨ ਪੰਜਾਬ' ਬਣਾਉਣ ਲਈ ਹੁਣ ਸਭ ਨੂੰ ਮਿਲ ਕੇ ਕੰਮ ਕਰਨ ਦਾ ਸਮਾਂ ਆ ਗਿਆ ਹੈ।
ਸਪੀਕਰ ਨੇ ਅੱਗੇ ਕਿਹਾ ਕਿ ਸਥਾਈ ਵਾਤਾਵਰਣ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅੱਜ ਵੱਧ ਤੋਂ ਵੱਧ ਰੁੱਖ ਲਗਾ ਕੇ, ਅਸੀਂ ਆਉਣ ਵਾਲੀਆਂ ਪੀੜ੍ਹੀਆਂ ਅਤੇ ਸਦੀਆਂ ਨੂੰ ਇੱਕ ਸਿਹਤਮੰਦ...








