Sunday, August 2
Shadow

Tag: hot news

नगर निगम मण्डी से निर्दलीय पार्षद ने मुख्यमंत्री से की भेंट

नगर निगम मण्डी से निर्दलीय पार्षद ने मुख्यमंत्री से की भेंट

Himachal
मुख्यमंत्री ठाकुर सुखविन्द्र सिंह सुक्खू से आज यहां नगर निगम मंडी के वार्ड नंबर एक, खलियार की निर्दलीय पार्षद अलकनंदा हांडा ने भेंट की।इस अवसर पर पार्षद ने राज्य सरकार की नीतियों और जनकल्याणकारी पहलों पर विश्वास व्यक्त किया। उन्होंने कहा कि मुख्यमंत्री ने आम लोगों के कल्याण के लिए अनेक महत्वपूर्ण कदम उठाए हैं। उन्होंने मुख्यमंत्री को राज्य के विकास और प्रगति के लिए समर्पित एक दूरदर्शी नेता बताया।इस अवसर पर धर्मपुर से विधायक चन्द्र शेखर भी उपस्थित थे।...
पराशर का तीन दिवसीय सरनाहुली मेला 14 जून से होगा शुरू

पराशर का तीन दिवसीय सरनाहुली मेला 14 जून से होगा शुरू

Himachal
मंडी, 8 जून। मंडी जिले का तीन दिवसीय जिला स्तरीय सरनाहुली पराशर मेला 14 जून से शुरू होने जा रहा है। यह जानकारी एसडीएम सदर मंडी रूपिन्द्र कौर ने सोमवार को डी.आर.डी.ए. समिति हॉल में आयोजित बैठक की अध्यक्षता करते हुए दी। उन्होंने बताया कि यह मेला लोक आस्था का प्रतीक है। इस वर्ष मेला 14 से 16 जून तक मनाया जाएगा। मेले में श्रद्धालुओं की सुविधा के लिए सभी समुचित प्रबंध किए जाएंगे।रूपिन्द्र कौर ने स्वास्थ्य विभाग को एम्बुलेंस, चिकित्सक, नर्सिंग स्टाफ सहित स्वास्थ्य जांच शिविर, जल शक्ति को समुचित पेयजल सप्लाई, पेयजल टैंकर, विद्युत विभाग को विद्युत आपूर्ति, हिमाचल पथ परिवहन निगम (एच.आर.टी.सी.) को मेले में आने वाले श्रद्धालुओं की सुविधा के लिए यातायात बस सुविधा, लोक निर्माण को सड़कों के मरम्मत, साइ...
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

Punjab News
ਚੰਡੀਗੜ੍ਹ, 8 ਜੂਨ ਪੰਜਾਬ ਰਾਜ ਵਿੱਚ ਨਿਰਧਾਰਤ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਸੁਚਾਰੂ ਅਮਲ ਨੂੰ ਅੰਜਾਮ ਦੇਣ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿਖੇ ਸੋਮਵਾਰ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਤ ਅਧਿਕਾਰੀਆਂ ਲਈ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਮੁੱਖ ਚੋਣ ਅਧਿਕਾਰੀ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਐਸ.ਆਈ.ਆਰ. ਦਾ ‘ਘਰ-ਘਰ ਗਣਨਾ ਪੜਾਅ’ 25 ਜੂਨ, 2026 ਤੋਂ ਸੂਬੇ ਭਰ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਸਬੰਧੀ ਸਾਰੀਆਂ ਹਦਾਇਤਾਂ, ਪ੍ਰਕਿਰਿਆਵਾਂ ਅਤੇ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਸਟਾਫ ਨੂੰ ਇਸ ਕੰਮ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਹੀ ਤੇ ਸੁਚੱਜੀ ਸਿਖਲਾਈ ਮਿਲੇਗੀ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਵੋਟਰ ਜਾਂ ਕਰਮਚਾਰੀ ...
ਨਸ਼ਿਆਂ ਤੋਂ ਮਨੋਭਾਵਾਂ ਨੂੰ ਪ੍ਰਗਟ ਕਰਨ ਤੱਕ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ 15 ਜ਼ਿਲ੍ਹਿਆਂ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਆਰਟ ਥੈਰੇਪੀ ਨਾਲ ਸੰਵਰ ਰਹੀਆਂ ਹਨ ਕਈ ਜ਼ਿੰਦਗੀਆਂ

ਨਸ਼ਿਆਂ ਤੋਂ ਮਨੋਭਾਵਾਂ ਨੂੰ ਪ੍ਰਗਟ ਕਰਨ ਤੱਕ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ 15 ਜ਼ਿਲ੍ਹਿਆਂ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਆਰਟ ਥੈਰੇਪੀ ਨਾਲ ਸੰਵਰ ਰਹੀਆਂ ਹਨ ਕਈ ਜ਼ਿੰਦਗੀਆਂ

Punjab News
ਚੰਡੀਗੜ੍ਹ, 8 ਜੂਨ: ਰੰਗ, ਪੇਂਟ ਬੁਰਸ਼ ਅਤੇ ਸਕੈੱਚ ਬੁੱਕ ਭਾਵੇਂ ਅਸਧਾਰਨ ਸਾਧਨ ਲੱਗਣ, ਪਰ ਇਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੀ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਚੱਲ ਰਹੇ 30 ਸਰਕਾਰੀ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰਾਂ ਵਿੱਚ ਆਰਟ ਥੈਰੇਪੀ ਸੈਸ਼ਨ ਮਰੀਜ਼ਾਂ ਦੀ ਰਿਕਵਰੀ ਅਤੇ ਪੁਨਰਵਾਸ ਪ੍ਰਕਿਰਿਆ ਨੂੰ ਮਜ਼ਬੂਤ ਕਰ ਰਹੇ ਹਨ। ਇਹ ਸੈਸ਼ਨ ਮਰੀਜ਼ਾਂ ਨੂੰ ਨਸ਼ਾ ਛੱਡਣ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਨਾਲ ਨਜਿੱਠਣ, ਆਪਣੀਆਂ ਭਾਵਨਾਵਾਂ ਨੂੰ ਰਚਨਾਤਮਕ ਢੰਗ ਨਾਲ ਪ੍ਰਗਟ ਕਰਨ ਅਤੇ ਮੁੜ ਆਤਮ-ਵਿਸ਼ਵਾਸ ਪ੍ਰਾਪਤ ਕਰਨ ਵਿੱਚ ਮੱਦਦ ਕਰ ਰਹੇ ਹਨ। ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲਐਮਐਚਪੀ) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸਮੁੱਚੀ ਪੁਨਰਵਾਸ ਯੋਜਨਾ ਤਹਿਤ, ਨਸ਼ੇ ਦੇ ਮਾੜੇ ਪ੍ਰਭਾਵਾਂ ਦੀ ਰੋਕਥਾਮ ਅਤੇ ਉਨ੍ਹਾਂ ਨੂੰ ਘਟਾਉਣ ਲਈ ਸਮਰਪਿਤ ਭਾਰਤ ਦੀ ਪਹਿਲੀ ਫੈਲੋਸ਼ਿਪ ਵਜੋਂ ਸਕੈਚਿੰਗ, ਪੇਂਟਿੰਗ, ਰੰਗ ਭਰਨਾ ਅਤੇ ਹਸਤ-ਕਲਾ ਤਿਆਰ ਕਰਨ ਵਰਗੀਆਂ ਕਲਾ-ਆਧਾਰਿਤ ਗਤੀਵਿਧੀਆਂ ਨੂੰ ਡਾਕਟਰੀ ਇਲਾਜ ਅਤੇ ਕ...
ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 8 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅਫਗਾਨ ਨਾਗਰਿਕ ਸਮੇਤ ਚਾਰ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲ ਨਾਲ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇਸਮਾਈਲਖੇਲ ਤੌਹੀਦ (30), ਵਾਸੀ ਅਫਗਾਨਿਸਤਾਨ , ਜੋ ਇਸ ਸਮੇਂ ਪੁਣੇ, ਮਹਾਰਾਸ਼ਟਰ ਵਿੱਚ ਰਹਿ ਰਿਹਾ ਹੈ; ਮੰਗਜੀਤ ਸਿੰਘ (20) ਅਤੇ ਸ਼ਮਸ਼ੇਰ ਸਿੰਘ (26) ਦੋਵੇਂ ਵਾਸੀ ਪਿੰਡ ਫਤਿਹਾਬਾਦ, ਤਰਨਤਾਰਨ  ਅਤੇ ਗੁਰਲਾਲ ਸਿੰਘ (42) ਵਾਸੀ ਪਿੰਡ ਰਾਜਾਤਾਲ (ਅੰਮ੍ਰਿਤਸਰ ) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਬੇਰੇਟਾ, ਚਾਰ 9 ਐਮ.ਐਮ. ਗਲੋਕ ਅਤੇ ਤਿੰਨ .30 ਬੋਰ ਪਿਸਤੌਲ ਸਮੇਤ ਸੱਤ ਜ਼ਿੰਦਾ ਕਾਰਤੂਸ ਵੀ ਸ਼ਾਮਲ...
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

Punjab News
ਚੰਡੀਗੜ੍ਹ, 8 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ-ਮੁਕਤ, ਤੰਦਰੁਸਤ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਨੈਸ਼ਨਲ ਐਕਸ਼ਨ ਪਲਾਨ ਫਾਰ ਡਰੱਗ ਡਿਮਾਂਡ ਰਿਡਕਸ਼ਨ ਅਤੇ ਨੈਸ਼ਨਲ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨਜ਼  ਤਹਿਤ ਸਾਲ 2026-27 ਲਈ ਰਾਜ ਕਾਰਜ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਗ੍ਰਹਿ ਮਾਮਲੇ, ਸਿਹਤ ਅਤੇ ਪਰਿਵਾਰ ਭਲਾਈ, ਆਯੁਸ਼, ਸਕੂਲ ਸਿੱਖਿਆ, ਉੱਚ ਸਿੱਖਿਆ, ਯੁਵਕ ਸੇਵਾਵਾਂ ਅਤੇ ਖੇਡਾਂ, ਸੂਚਨਾ ਤੇ ਲੋਕ ਸੰਪਰਕ, ਪੰਜਾਬ ਹੁਨਰ ਵਿਕਾਸ ਮਿਸ਼ਨ, ਜੇਲ੍ਹ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜ...
ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

Punjab News
ਚੰਡੀਗੜ੍ਹ/ ਡੇਰਾਬੱਸੀ, 8 ਜੂਨ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੋਂਦ ਨੇ ਅੱਜ ਫੋਕਲ ਪੁਆਇੰਟ, ਮੁਬਾਰਕਪੁਰ ਵਿਖੇ ਨਵੇਂ ਕਾਰਜਸ਼ੀਲ ਹੋਏ 66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ ਕੀਤਾ। ਦੱਸਣਯੋਗ ਹੈ ਕਿ ਲਗਭਗ 9.60 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ 66 ਕੇਵੀ ਗਰਿੱਡ ਸਬਸਟੇਸ਼ਨ ਮੁਬਾਰਕਪੁਰ, ਡੇਰਾਬੱਸੀ ਅਤੇ ਲਾਲੜੂ ਦੇ ਤੇਜ਼ੀ ਨਾਲ ਵਧ ਰਹੇ ਉਦਯੋਗਿਕ ਅਤੇ ਰਿਹਾਇਸ਼ੀ ਖੇਤਰਾਂ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤਾ ਗਿਆ ਹੈ। 40 ਐਮ.ਵੀ.ਏ. ਦੀ ਸਮਰੱਥਾ ਨਾਲ ਲੈਸ, ਇਹ ਗਰਿੱਡ ਬਿਜਲੀ ਸਪਲਾਈ ਦੀ ਭਰੋਸੇਯੋਗਤਾ ਵਿੱਚ ਮਹੱਤਵਪੂਰਨ ਸੁਧਾਰ ਕਰੇਗਾ, ਮੌਜੂਦਾ ਨੈੱਟਵਰਕ 'ਤੇ ਲੋਡ ਘਟਾਏਗਾ ਅਤੇ ਪੀ.ਐਸ.ਆਈ.ਈ.ਸੀ. ਫੋਕਲ ਪੁਆਇੰਟ ਮੁਬਾਰਕਪੁਰ ਵਿਚਲੀਆਂ ਅਤੇ ਇਸਦੇ ਨਾਲ ਲੱਗਦੀਆਂ ਉਦਯੋਗਿਕ ਇਕਾਈਆਂ ਦੇ ਨਾਲ-ਨਾਲ ਆਲੇ-ਦੁਆਲੇ ਰਿਹਾਇਸ਼ੀ ਖੇਤਰਾਂ ਨੂੰ ਲਾਭ ਪਹੁੰਚਾਏਗਾ। ਇਕੱਠ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕੋਈ ਵੀ ਸੂਬਾ ਉਦਯੋਗਿਕ ਵਿਕਾਸ ਤੋਂ ...
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

Punjab News
ਚੰਡੀਗੜ੍ਹ, 8 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ 'ਤੇ ਹਮਦਰਦੀ ਪੂਰਵਕ ਵਿਚਾਰ-ਵਟਾਂਦਰਾ ਕਰਨ ਲਈ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ। ਇਸ ਸਬੰਧੀ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਇੱਕ ਸਾਰਥਕ ਗੱਲਬਾਤ ਨੂੰ ਉਤਸ਼ਾਹਿਤ ਕਰਨਾ ਹੈ, ਜੋ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀ ਭਲਾਈ ਅਤੇ ਚਿੰਤਾਵਾਂ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।" ਵਿਚਾਰ-ਵਟਾਂਦਰੇ ਦੌਰਾਨ, ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਵਿੱਤ ਮੰਤਰੀ ਨੂੰ ਯੂਨੀਅਨਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਮੌਜੂਦਾ ਪ੍ਰਸ਼ਾਸਨਿਕ ਸਥਿਤੀ ਅਤੇ ਉਨ੍ਹਾਂ ਦੇ ਹੱਲ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣੂ ਕਰਵਾਇਆ। ਵਿਭਾਗ ਦੇ ਪੱਖ ਦੀ ਬਾਰੀਕੀ ਨਾਲ ...
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

Breaking News
ਚੰਡੀਗੜ੍ਹ, 8 ਜੂਨ: ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ ਵਿਲੱਖਣ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕੀਤੀ। ਤਕਨਾਲੋਜੀ-ਅਧਾਰਤ ਇਸ ਮੁਹਿੰਮ ਤਹਿਤ ਉੱਪਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਦੇ ਸਾਰੇ ਨਗਰ ਨਿਗਮ ਤੇ ਕੌਂਸਲ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ ਵਿੱਚ ਦਿਖਾਈ ਦੇਣਗੇ। ਇੱਥੇ ਵਿਭਾਗ ਦੇ ਮੁੱਖ ਦਫ਼ਤਰ ਵਿਖੇ ‘ਮਿਸ਼ਨ ਕਲੀਨ ਪੰਜਾਬ’ ਦਾ ਆਗਾਜ਼ ਕਰਦਿਆਂ ਸ. ਬੈਂਸ ਨੇ ਫੀਲਡ ਅਧਿਕਾਰੀਆਂ ਨਾਲ ਵੀਡੀਓ ਕਾਲ ਰਾਹੀਂ ਮੁਹਿੰਮ ਦੇ ਪਹਿਲੇ ਦਿਨ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਲੈਸ ਮੋਬਾਈਲ ਐਪਲੀਕੇਸ਼ਨ, ਅਚਨਚੇਤ ਚੈਕਿੰਗ ਅਤੇ ਸਫ਼ਾਈ ਬਾਰੇ ਹਫ਼ਤਾਵਾਰੀ ਪ੍ਰਗਤੀ ਰਿਪੋਰਟਾਂ ਰਾਹੀਂ ਸਫਲ ਬਣਾਇਆ ਜਾਵੇਗਾ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹਰੇਕ ਸ਼ਹਿਰੀ ਸਥਾਨਕ ਸੰਸਥਾ ਨੂੰ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਵੰਡਿਆ ਜਾਵੇਗਾ ਅਤੇ ਹਰੇਕ ਜ਼ੋਨ ਦੀ ਅਗਵ...
ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

Breaking News
ਚੰਡੀਗੜ੍ਹ; 8 ਜੂਨ 2026: ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037 ਹੋ ਗਈ ਹੈ। ਇਸ ਪ੍ਰਾਪਤੀ ਨੂੰ ਪੰਜਾਬ ਵਿੱਚ ਨਵੀਂ ਭਰਤੀ ਵਿਵਸਥਾ ਦਾ ਪ੍ਰਤੱਖ ਪ੍ਰਮਾਣ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ, ਪਾਰਦਰਸ਼ਤਾ ਅਤੇ ਨਿਰਪੱਖ ਮੁਕਾਬਲੇ ਦੇ ਆਧਾਰ 'ਤੇ ਬਿਨਾਂ ਕਿਸੇ ਸਿਫਾਰਸ਼, ਰਾਜਨੀਤਿਕ ਪ੍ਰਭਾਵ ਜਾਂ ਭ੍ਰਿਸ਼ਟਾਚਾਰ ਦੇ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੀਟ ਵਰਗੀਆਂ ਪੇਪਰ ਲੀਕ ਦੀਆਂ ਘਟਨਾਵਾਂ ਨੇ ਦੇਸ਼ ਭਰ ਦੇ ਨੌਜਵਾਨਾਂ ਦੇ ਵਿਸ਼ਵਾਸ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ 2017 ਤੋਂ ਲੈ ਕੇ ਹੁਣ ਤੱਕ ਦੇਸ਼ ਭਰ ਵਿੱਚ 93 ਪੇਪਰ ਲੀਕ ਹੋਣ ਦੀਆਂ ਰਿਪੋਰਟਾਂ ਹਨ। ਉਨ੍ਹਾਂ ਕਿਹਾ ਕਿ ਇਸਦੇ ਉਲਟ ਪੰਜਾਬ ਵੱਲ ਝਾਤ ਮਾਰੀਏ ਤਾਂ ਸਾਲ 2022 ਤੋਂ ਇੱਕ ਵੀ ਪੇਪਰ ਲੀਕ ਹੋਣ ਦਾ ਮਾਮਲਾ ਸ...