Wednesday, July 29
Shadow

Tag: hot news

ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ – ਮੁੱਖ ਮੰਤਰੀ

ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ – ਮੁੱਖ ਮੰਤਰੀ

Haryana
ਚੰਡੀਗੜ੍ਹ, 21 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਡਾ ਸਭਿਆਚਾਰ ਵਿੱਚ ਕੁਦਰਤ ਨੂੰ ਰੱਬ ਦਾ ਸਰੂਪ ਮੰਨਿਆ ਗਿਆ ਹੈ। ਵਾਤਾਵਰਣ ਦੀ ਰੱਖਿਆ ਸਾਡੀ ਸੰਸਕ੍ਰਿਤੀ, ਸਭਿਅਤਾ ਅਤੇ ਸਾਡੇ ਕਰਤੱਵਾਂ ਵਿੱਚ ਰਚੀ-ਵਸੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਵਾਤਾਵਰਣ ਸੁਰੱਖਿਆ ਨੂੰ ਜਨ ਅੰਦੋਲਨ ਬਣਾਉਣ ਲਈ 'ਇੱਕ ਰੁੱਖ ਮਾਂ ਦੇ ਨਾਮ' ਨੂੰ ਰਾਸ਼ਟਰਵਿਆਪੀ ਮੁਹਿੰਮ ਨਾਲ ਜੋੜਨਾ ਹੈ। ਮੁੱਖ ਮੰਤਰੀ ਮੰਗਲਵਾਰ ਨੂੰ ਪੰਚਕੂਲਾ ਦੇ ਪਿੰਜੌਰ ਦੀ ਐਪਲ ਮਾਰਕੀਟ ਵਿੱਚ ਯੁਵਾ ਸੰਵਾਦ ਅਤੇ ਬੂਟੇ ਲਗਾਉਣ ਦੇ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ ਵਨ, ਵਾਤਾਵਰਣ ਅਤੇ ਜੰਗਲੀ ਜੀਵ ਮੰਤਰੀ ਰਾਓ ਨਰਬੀਰ ਸਿੰਘ ਨਾਲ ਐਪਲ ਮੰਡੀ ਵਿੱਚ ਬੂਟੇ ਵੀ ਲਗਾਏ ਅਤੇ ਵਨ ਚੇਤਨਾ ਯਾਤਰਾ-2026 ਤਹਿਤ ਚਾਰ ਐਲ.ਈ.ਡੀ. ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਐਲ.ਈ.ਡੀ. ਵੈਨਾਂ ਹਰ ਜ਼ਿਲ੍ਹੇ ਵਿੱਚ ਜਾਣਗੀਆਂ, ਲੋਕਾਂ ਨੂੰ ਵੱਧ ਤੋਂ ...
ਨੌਜਵਾਨਾਂ ਵਿੱਚ ਖੋਜ, ਹੁਨਰ ਅਤੇ ਲੀਡਰਸ਼ਿਪ ਸਮਰੱਥਾ ਵਧਾਉਣ ਲਈ ਸਰਕਾਰ ਵਚਨਬੱਧ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨੌਜਵਾਨਾਂ ਵਿੱਚ ਖੋਜ, ਹੁਨਰ ਅਤੇ ਲੀਡਰਸ਼ਿਪ ਸਮਰੱਥਾ ਵਧਾਉਣ ਲਈ ਸਰਕਾਰ ਵਚਨਬੱਧ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ 21 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨੌਜਵਾਨਾਂ ਵਿੱਚ ਖੋਜ ਕਾਰਜਾਂ ਪ੍ਰਤੀ ਰੁਚੀ ਵਧਾਉਣ ਦੇ ਉਦੇਸ਼ ਨਾਲ ਰਾਜ ਦੀਆਂ ਯੂਨੀਵਰਸਿਟੀਆਂ ਲਈ 20 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅੱਗੇ ਵਧਾਉਣ ਅਤੇ ਉਨ੍ਹਾਂ ਵਿੱਚ ਲੋਕਤੰਤਰੀ ਮੁੱਲਾਂ ਅਤੇ ਲੀਡਰਸ਼ਿਪ ਸਮਰੱਥਾ ਦਾ ਵਿਕਾਸ ਕਰਨ ਲਈ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਯੁਵਾ ਸੰਸਦ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਮੁਕਾਬਲੇ ਦਾ ਆਖਰੀ ਪੜਾਅ ਲੋਕ ਸਭਾ ਵਿੱਚ ਆਯੋਜਿਤ ਹੁੰਦਾ ਹੈ, ਜਿਸ ਵਿੱਚ ਦੇਸ਼ ਭਰ ਦੇ ਪ੍ਰਤੀਭਾਗੀ ਹਿੱਸਾ ਲੈਂਦੇ ਹਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਪੰਚਕੂਲਾ ਦੇ ਪਿੰਜੌਰ ਸਥਿਤ ਐਪਲ ਮਾਰਕੀਟ ਵਿੱਚ ਆਯੋਜਿਤ ਯੁਵਾ ਸੰਵਾਦ ਅਤੇ ਕਿਸਾਨਾਂ ਤੇ ਵਪਾਰੀਆਂ ਨਾਲ ਸੰਵਾਦ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਉਦਯੋਗ ਮੰਤਰੀ ਰਾਓ ਨਰਬੀਰ ਸਿੰਘ, ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ, ਵਿਧਾਇਕ ਸ਼ਕਤੀ ਰਾਣੀ ਸ਼ਰਮਾ ਵੀ ਮੌਜੂਦ ਰਹੇ। ਇਸ ...
ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ – ਮੁੱਖ ਮੰਤਰੀ

ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ – ਮੁੱਖ ਮੰਤਰੀ

Haryana
ਚੰਡੀਗੜ੍ਹ, 21 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੌਦੇ ਲਗਾਉਣਾ ਜਿੰਨਾ ਮਹੱਤਵਪੂਰਨ ਹੈ, ਉਸ ਤੋਂ ਕਿਤੇ ਵੱਧ ਜ਼ਰੂਰੀ ਉਨ੍ਹਾਂ ਦੀ ਦੇਖਭਾਲ ਅਤੇ ਸੰਭਾਲ ਨੂੰ ਯਕੀਨੀ ਬਣਾਉਣਾ ਹੈ। ਵਨ ਮਹੋਤਸਵ ਸਿਰਫ਼ ਪੌਦੇ ਲਗਾਉਣ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਇਸ ਨੂੰ ਸਮਾਜ ਦੀ ਵਿਆਪਕ ਭਾਗੀਦਾਰੀ ਨਾਲ ਸਫਲ ਬਣਾਇਆ ਜਾਵੇ, ਤਾਂ ਜੋ ਸੂਬੇ ਵਿੱਚ ਹਰਿਆਲੀ ਵਧਾਉਣ ਦੇ ਨਾਲ ਵਾਤਾਵਰਣ ਸੁਰੱਖਿਆ ਨੂੰ ਵੀ ਮਜ਼ਬੂਤੀ ਮਿਲੇ। ਮੁੱਖ ਮੰਤਰੀ ਮੰਗਲਵਾਰ ਨੂੰ ਵਨ ਮਹੋਤਸਵ ਦੀਆਂ ਤਿਆਰੀਆਂ ਨੂੰ ਲੈ ਕੇ ਆਯੋਜਿਤ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਵਾਤਾਵਰਣ, ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ ਨੇ ਦੱਸਿਆ ਕਿ ਇਸ ਸਾਲ ਵਨ ਮਹੋਤਸਵ ਤਹਿਤ ਪੂਰੇ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਇਸ ਲਈ ਥਾਵਾਂ ਦੀ ਪਛਾਣ ਕਰ ਲਈ ਗਈ ਹੈ।...
ਅੱਖਾਂ ਦੀ ਜਾਂਚ ਅਤੇ ਐਨਕਾਂ ਦੀ ਵੰਡ ਲਈ ਲਗਾਇਆ ਗਿਆ ਵਿਸ਼ੇਸ਼ ਕੈਂਪ: ਡਾ. ਹਰਜੀਤ ਸਿੰਘ

ਅੱਖਾਂ ਦੀ ਜਾਂਚ ਅਤੇ ਐਨਕਾਂ ਦੀ ਵੰਡ ਲਈ ਲਗਾਇਆ ਗਿਆ ਵਿਸ਼ੇਸ਼ ਕੈਂਪ: ਡਾ. ਹਰਜੀਤ ਸਿੰਘ

Local news
ਬਰਨਾਲਾ, 21 ਜੁਲਾਈ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਇੰਡਨੈੱਸ' ਅਧੀਨ ਸਿਹਤ ਵਿਭਾਗ ਬਰਨਾਲਾ ਵੱਲੋਂ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਅੱਖਾਂ ਦੀ ਜਾਂਚ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਹ ਕੈਂਪ ਬਾਬਾ ਸ੍ਰੀ ਚੰਦ ਜੀ ਗੁਰਦੁਆਰਾ ਸਾਹਿਬ, ਗਲੀ ਨੰਬਰ 12, ਸੇਖਾ ਰੋਡ, ਬਰਨਾਲਾ ਵਿਖੇ ਆਯੋਜਿਤ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ/ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਨੇੜੇ ਦੀ ਨਜ਼ਰ ਦੀਆਂ ਮੁਫ਼ਤ ਐਨਕਾਂ ਅਤੇ ਲੋੜੀਂਦੀਆਂ ਦਵਾਈਆਂ ਵੰਡੀਆਂ ਗਈਆਂ ਹਨ।ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਡਾ. ਇੰਦੂ ਬਾਂਸਲ ਅਤੇ ਅੱਖਾਂ ਦੇ ਮਾਹਿਰ/ਜ਼ਿਲ੍ਹਾ ਨੋਡਲ ਅਫ਼ਸਰ ਡਾ. ਅਮੋਲਦੀਪ ਕੌਰ ਨੇ ਦੱਸਿਆ ਕਿ ਕੈਂਪ ਵਿੱਚ 45 ਸਾਲ ਤੋਂ ਵੱਧ ਉਮਰ ਦੇ 186 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਵਿੱਚੋਂ 117 ਲੋੜਵੰਦਾਂ ਨੂੰ ਮੌਕੇ 'ਤੇ ਹੀ ਮੁਫ਼ਤ ਐਨਕਾਂ ਅਤੇ ਦਵਾਈਆਂ ਦਿੱਤੀਆਂ ਗਈਆਂ। ਜਾਂਚ ਦੌਰਾਨ 24 ਮਰੀਜ਼ਾਂ...
ਡਾਕੂਮੈਂਟਰੀ ਰਾਹੀਂ ਨੌਜਵਾਨਾਂ ਤੱਕ ਪਹੁੰਚਾਇਆ ਗਿਆ ਜਾ ਰਿਹਾ ਹੈ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਡਾਕੂਮੈਂਟਰੀ ਰਾਹੀਂ ਨੌਜਵਾਨਾਂ ਤੱਕ ਪਹੁੰਚਾਇਆ ਗਿਆ ਜਾ ਰਿਹਾ ਹੈ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

Local news
ਕੋਟਕਪੂਰਾ 21 ਜੁਲਾਈ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੀ ਸ਼ਾਮ ਕੋਟਕਪੂਰਾ ਹਲਕੇ ਦੇ ਪਿੰਡ ਨੱਥੇਵਾਲਾ ਅਤੇ ਸਿੱਖਾਵਾਲਾ ਵਿਖੇ ਪਹੁੰਚੀ। ਇਸ ਮੌਕੇ ਪਿੰਡ ਵਾਸੀਆਂ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਅੱਧੇ ਘੰਟੇ ਦੀ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਵੱਲੋਂ ਦਿੱਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸਰਬਵਿਆਪੀ ਸੰਦੇਸ਼ ਨੂੰ ਦਰਸਾਉਂਦੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਨੇ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਸਮਾਜ ਵਿੱਚ ਬਰਾਬਰੀ ਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਯੋਗਦਾਨ ਨਾਲ ਨੇੜਿਓਂ ਜਾਣੂ ਕਰਵਾਇਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕ...
ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬੱਲਮਗੜ੍ਹ ਵਿਖੇ ‘ਖੇਤ ਦਿਵਸ’ ਦਾ ਆਯੋਜਨ

ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬੱਲਮਗੜ੍ਹ ਵਿਖੇ ‘ਖੇਤ ਦਿਵਸ’ ਦਾ ਆਯੋਜਨ

Local news
ਸ੍ਰੀ ਮੁਕਤਸਰ ਸਾਹਿਬ, 21 ਜੁਲਾਈਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ, ਸ਼੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਸ਼੍ਰੀ ਮੁਕਤਸਰ ਸਾਹਿਬ ਦੇ ਅਧੀਨ ਆਉਂਦੇ ਸਰਕਲ ਬਧਾਈ ਦੇ ਪਿੰਡ ਬੱਲਮਗੜ੍ਹ ਵਿਖੇ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀੋ’ ਅਧੀਨ ਖੇਤ ਦਿਵਸ (ਫ਼ੀਲਡ ਡੇ) ਆਯੋਜਿਤ ਕੀਤਾ ਗਿਆ।                              ਇਸ ਮੌਕੇ ਡਾ. ਹਰਮਨਦੀਪ ਸਿੰਘ (ਏ.ਡੀ.ਓ.) ਨੇ ਨਰਮੇ/ਕਪਾਹ ਦੀ ਫਸਲ ਵਿੱਚ ਖਾਦਾਂ ਦੇ ਸਹੀ ਪ੍ਰਬੰਧਨ ਅਤੇ ਸੰਤੁਲਿਤ ਵਰਤੋਂ ਬਾਰੇ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਦੇ ਨਾਲ ਹੀ ਉਹਨਾਂ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਕੀੜੇ—ਮਕੌੜਿਆਂ (ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ) ਦੇ ਹਮਲੇ ਤੋਂ ਬਚਾਉਣ ਲਈ ਸਰਵਪੱਖੀ ਕੀਟ ਪ੍ਰਬੰਧਨ ਦੇ ਅਹਿਮ ਨੁਕਤੇ ਦੱਸੇ। ਉਹਨਾਂ ਕਿਸਾਨਾਂ ਨੂੰ ਖੇਤਾਂ ਵਿੱਚੋਂ ਨਦੀਨਾਂ ਦੀ ਸਾਫ—ਸਫਾਈ ਰੱਖਣ ਅਤੇ ਨਰਮੇ ਦੀ ਫਸਲ ਦਾ ਲਗਾਤਾਰ ਸਰਵੇਖਣ (ਨਿਰੀਖਣ) ਕਰਦੇ ਰਹਿਣ ਲਈ ਆਖਿਆ ਤਾਂ ਜੋ ਕੀੜੇ—ਮਕੌੜਿਆਂ ਦਾ ਖਾਸ ਧਿਆਨ ਰੱਖਿਆ ਜਾ ਸਕੇ ...
ਆਰ.ਟੀ.ਓ. ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 15 ਸਕੂਲ ਬੱਸਾਂ ਦੀ ਕੀਤੀ ਜਾਂਚ

ਆਰ.ਟੀ.ਓ. ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 15 ਸਕੂਲ ਬੱਸਾਂ ਦੀ ਕੀਤੀ ਜਾਂਚ

Local news
ਹੁਸ਼ਿਆਰਪੁਰ, 21 ਜੁਲਾਈ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਅਮਨਦੀਪ ਕੌਰ ਘੁੰਮਣ ਨੇ ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਵਾਹਨਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਕੁੱਲ 15 ਸਕੂਲ ਬੱਸਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ।ਜਾਂਚ ਦੌਰਾਨ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ ਸਰਟੀਫਿਕੇਟ, ਪਰਮਿਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਅੱਗ ਬੁਝਾਉਣ ਵਾਲੇ ਯੰਤਰ, ਮੁੱਢਲੀ ਸਹਾਇਤਾ ਕਿੱਟ, ਜੀ.ਪੀ.ਐਸ., ਸੀ.ਸੀ.ਟੀ.ਵੀ. ਕੈਮਰੇ ਅਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਪਾਏ ਜਾਣ 'ਤੇ 2 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ।         ਆਰ.ਟੀ.ਓ. ਅਮਨਦੀਪ ਕੌਰ ਘੁੰਮਣ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਕੂਲ ਵਾਹਨਾਂ ਲਈ ਨਿਰਧਾਰਤ ਸਾਰੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ।ਉਨ੍ਹਾਂ ...
ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ ‘ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ ‘ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

Punjab Politics
*ਚੰਡੀਗੜ੍ਹ 21 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਸ ਨੇ ਦੇਸ਼ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ ਅਤੇ ਗੱਲਬਾਤ ਦੀ ਬਜਾਏ ਜ਼ੁਲਮ ਦਾ ਸਹਾਰਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ ਕਿ ਅੱਜ ਦੇਸ਼ ਦਾ ਜਵਾਨ ਅਤੇ ਕਿਸਾਨ ਦੋਵੇਂ ਸੜਕਾਂ 'ਤੇ ਹਨ, ਪਰ ਮੋਦੀ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡੋਲ ਕਰ ਦਿੱਤਾ ਹੈ। ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪਿਛਲੇ ਕਈ ਹਫ਼ਤਿਆਂ ਤੋਂ ਵਿਦਿਆਰਥੀ ਜੰਤਰ-ਮੰਤਰ 'ਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਕੋਈ ਹਿੰਸਾ ਨਹੀਂ ਕੀਤੀ, ਸੜਕਾਂ ਨਹੀਂ ਰੋਕੀਆਂ ਅਤੇ ਨਾ ਹੀ ਜਨਤਾ ਨੂੰ ਕੋਈ ਮੁਸ਼ਕਲ ਪੈਦਾ ਕੀਤੀ ਹੈ। ਉਨ੍ਹਾਂ ਦੀ ਸਿਰਫ਼ ਇਹੀ ਮੰਗ ਹੈ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ। ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ, ਭਾ...
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

Punjab News
*ਚੰਡੀਗੜ੍ਹ, 21 ਜੁਲਾਈ,2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਅਧੀਨ ਸੂਬੇ ਭਰ ਦੀਆਂ ਉਚੇਰੀ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਸ਼ੁਰੂ ਕੀਤੇ ਗਏ ਬਿਜ਼ਨਸ ਕਲਾਸ ਪ੍ਰੋਗਰਾਮ ਦੇ ਸਾਰਥਕ ਅਤੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਬੀ.ਕਾਮ., ਬੀਬੀਏ, ਬੀ.ਟੈਕ. ਅਤੇ ਬੀ.ਵੋਕੇਸ਼ਨਲ ਕੋਰਸ ਕਰਨ ਵਾਲੇ ਵਿਦਿਆਰਥੀਆਂ ਅਤੇ ਆਈ.ਟੀ.ਆਈ. ਅਤੇ ਪੌਲੀਟੈਕਨਿਕ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਇੱਕ ਲਾਜ਼ਮੀ ਵਿਸ਼ੇ ਵਜੋਂ ਪੇਸ਼ ਕੀਤੇ ਗਏ ਇਸ ਪ੍ਰੋਗਰਾਮ ਤਹਿਤ ਪਹਿਲੇ ਸਾਲ ਦੌਰਾਨ ਸੂਬੇ ਭਰ ਦੇ ਲਗਭਗ 95,000 ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ 25,693 ਵਿਦਿਆਰਥੀਆਂ ਨੇ ਆਪਣੇ ਕਾਰੋਬਾਰ ਸ਼ੁਰੂ ਕੀਤੇ ਜਦੋਂ ਕਿ ਇਨ੍ਹਾਂ ਵਿੱਚੋਂ 20,241 ਉੱਦਮਾਂ ਨੇ ਪਹਿਲੇ ਸਾਲ ਵਿੱਚ ਹੀ ਲਗਭਗ 90 ਕਰੋੜ ਦੀ ਕਮਾਈ ਕੀਤੀ ਹੈ। ਇਸ ਪ੍ਰਾਪਤੀ ਬਾਰੇ ਗੱਲ ਕਰਦਿਆਂ ਪੰਜਾਬ ਦੇ ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਪੰਜਾਬ ਦਾ ਬਿਜ਼ਨਸ ਕਲਾਸ ਪ੍ਰੋਗਰਾਮ ਸਿੱਖਿਆ ਦੇ ਉਦੇਸ਼ ਨੂੰ ਮੁੜ ਪਰਿਭਾਸ਼ਿਤ ਕਰ ਰਿਹਾ ਹੈ। ...
ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

Punjab News, Punjab Politics
ਨਵੀਂ ਦਿੱਲੀ, 21 ਜੁਲਾਈ ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ ਝੂਠੇ ਮੁਕੱਦਮੇ ਦਰਜ ਕਰਕੇ ਨੌਜਵਾਨਾਂ ਨੂੰ ਪਰੇਸ਼ਾਨ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਉਨ੍ਹਾਂ ਦੀ ਮਦਦ ਲਈ ਅੱਗੇ ਆਈ ਹੈ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਖੁਦ ਸਾਹਮਣੇ ਆ ਕੇ ਇਨ੍ਹਾਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਾਨੂੰਨੀ ਅਤੇ ਮੈਡੀਕਲ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ਹੋਈ ਬਰਬਰਤਾ ਬੇਹੱਦ ਸ਼ਰਮਨਾਕ ਹੈ। ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਨਾਲ ਆਮ ਆਦਮੀ ਪਾਰਟੀ ਖੜ੍ਹੀ ਹੈ। ਤੁਸੀਂ ਸਭ ਸਾਡੇ ਬੱਚੇ ਹੋ। ਤੁਸੀਂ ਬਿਲਕੁਲ ਘਬਰਾਉਣਾ ਨਹੀਂ, ਅਸੀਂ ਤੁਹਾਡੇ ਨਾਲ ਖੜ੍ਹੇ ਹਾਂ। ਇਹ ਲੜਾਈ ਅਸੀਂ ਮਿਲ ਕੇ ਲੜਾਂਗੇ। ਲੀਗਲ ਜਾਂ ਮੈਡੀਕਲ ਸਹਾਇਤਾ ਲਈ 8588833548 ਨੰਬਰ 'ਤੇ ਕਾਲ ਕਰੋ। ਆਮ ਆਦਮੀ ਪਾਰਟੀ ਦੀ ਲੀਗਲ ਅਤੇ ਮੈਡੀਕਲ ਟੀਮ ਤੁਰੰਤ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੇ ਲਈ ਚੰਗੇ ਤੋਂ ਚੰਗੀ ਲੀਗਲ ਟੀਮ ਉਪਲਬਧ ਕਰਵਾਵਾਂਗੇ। ਮੰਗਲਵਾਰ ਨੂੰ 'ਆਪ' ...