ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ 5 ਦਿਨਾ ਵਿਸ਼ੇਸ਼ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ
ਚੰਡੀਗੜ੍ਹ, 6 ਜੂਨ: ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਕਰੜਾ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਨੇ ਨਿੱਜੀ ਵਾਹਨਾਂ 'ਤੇ ਹੂਟਰ, ਸਾਇਰਨ ਅਤੇ ਫਲੈਸ਼ਰਾਂ ਦੀ ਗੈਰ-ਕਾਨੂੰਨੀ ਵਰਤੋਂ ਵਿਰੁੱਧ ਪੰਜ ਦਿਨਾ ਵਿਸ਼ੇਸ਼ ਰਾਜ ਵਿਆਪੀ ਮੁਹਿੰਮ ਚਲਾਈ, ਜਿਸ ਦੌਰਾਨ 29,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸੂਬੇ ਭਰ ਵਿੱਚ ਇਹ ਵਿਆਪਕ ਕਾਰਵਾਈ 2 ਜੂਨ, 2026 ਤੋਂ ਸ਼ੁਰੂ ਕੀਤੀ ਗਈ ਸੀ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚਲਾਈ ਗਈ ਇਸ ਮੁਹਿੰਮ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਬਿਨਾਂ ਕਿਸੇ ਅਧਿਕਾਰ ਦੇ ਹੂਟਰ, ਸਾਇਰਨ ਜਾਂ ਫਲੈਸ਼ਰ ਸਮੇਤ ਕੋਈ ਵੀ ਗੈਰ-ਕਾਨੂੰਨੀ ਸਿਗਨਲਿੰਗ ਉਪਕਰਨ ਲਾਉਣ ਵਾਲੇ ਨਿੱਜੀ ਵਾਹਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਯੰਤਰ ਸਿਰਫ਼ ਐਮਰਜੈਂਸੀ ਵਾਹਨਾਂ ਅਤੇ ਜ਼ਰੂਰੀ ਸੇਵਾਵਾਂ ਲਈ ਹਨ। ਉਨ੍ਹਾਂ ਕਿਹਾ ਕਿ ਨਿੱਜੀ ਵਿਅਕਤੀਆਂ ਨੂੰ...








