ਗੈਂਗਸਟਰਾਂ ‘ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ
ਚੰਡੀਗੜ੍ਹ, 21 ਜੁਲਾਈ:ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 182ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 646 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
182ਵੇਂ ਦਿਨ ਪੁਲਿਸ ਟੀਮਾਂ ਨੇ 326 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 51,256 ਹੋ ਗਈਆਂ।ਇਸ ਤੋਂ ਇਲਾਵਾ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-939...








