Friday, August 7
Shadow

Tag: hot news

ਗਿਗ ਵਰਕਰਾਂ ਨੂੰ ਸਮਾਜਿਕ ਸੁਰੱਖਿਆ ਦੇ ਦਾਇਰੇ ਵਿੱਚ ਲਿਆਉਣ ਲਈ ਮੁਹਿੰਮ ਚਲਾ ਕੇ ਕੀਤਾ ਜਾਵੇ ਰਜਿਸਟ੍ਰੇਸ਼ਨ – ਮੁੱਖ ਮੰਤਰੀ

ਗਿਗ ਵਰਕਰਾਂ ਨੂੰ ਸਮਾਜਿਕ ਸੁਰੱਖਿਆ ਦੇ ਦਾਇਰੇ ਵਿੱਚ ਲਿਆਉਣ ਲਈ ਮੁਹਿੰਮ ਚਲਾ ਕੇ ਕੀਤਾ ਜਾਵੇ ਰਜਿਸਟ੍ਰੇਸ਼ਨ – ਮੁੱਖ ਮੰਤਰੀ

Haryana
ਚੰਡੀਗੜ੍ਹ, 27 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਗਿਗ ਵਰਕਰਾਂ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਲਈ ਨਵੀਂਆਂ ਯੋਜਨਾਵਾਂ ਤਿਆਰ ਕਰ ਰਹੀਆਂ ਹਨ। ਇਸ ਦੇ ਲਈ ਸੂਬੇ ਵਿੱਚ ਕੰਮ ਕਰ ਰਹੇ ਸਾਰੇ ਗਿਗ ਵਰਕਰਾਂ ਦਾ ਵਿਸ਼ੇਸ਼ ਮੁਹਿੰਮ ਚਲਾ ਕੇ ਰਜਿਸਟ੍ਰੇਸ਼ਨ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਉਠਾਉਣ ਲਈ ਜਾਗਰੂਕ ਕੀਤਾ ਜਾਵੇ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਇਹ ਨਿਰਦੇਸ਼ ਬੁੱਧਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਹਰਿਆਣਾ ਵਿਜ਼ਨ 2047 ਦੇ ਤਹਿਤ ਕਿਰਤ ਵਿਭਾਗ ਦੇ ਅਗਲੇ 5 ਸਾਲਾਂ ਦੇ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਕਰਦੇ ਹੋਏ ਦਿੱਤੇ। ਉਨ੍ਹਾਂ ਨੇ ਗੈਰ-ਸੰਗਠਿਤ ਖੇਤਰ ਦੇ ਕਾਮਿਆਂ ਦੀ ਭਲਾਈ ਅਤੇ ਵਰਕਫੋਰਸ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਦੇ ਸਬੰਧ ਵਿੱਚ ਵੀ ਅਧਿਕਾਰੀਆਂ ਨੂੰ ਵਿਆਪਕ ਦਿਸ਼ਾ-ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਚਾਲੂ ਵਿੱਤੀ ਸਾਲ ਦੇ ਬਜਟ ਵਿੱਚ ਗਿਗ ਵਰਕਰਾਂ...
ਖੇਡਾਂ ਵਿੱਚ ਰੁਚੀ ਰੱਖਣ ਵਾਲੇ ਬੱਚਿਆਂ ਦੀ ਪਿੰਡ ਪੱਧਰ ‘ਤੇ ਪਛਾਣ ਕਰਕੇ ਉਨ੍ਹਾਂ ਨੂੰ ਦਿੱਤਾ ਜਾਵੇਗਾ ਖੇਡਾਂ ਦਾ ਮਾਹੌਲ – ਮੁੱਖ ਮੰਤਰੀ

ਖੇਡਾਂ ਵਿੱਚ ਰੁਚੀ ਰੱਖਣ ਵਾਲੇ ਬੱਚਿਆਂ ਦੀ ਪਿੰਡ ਪੱਧਰ ‘ਤੇ ਪਛਾਣ ਕਰਕੇ ਉਨ੍ਹਾਂ ਨੂੰ ਦਿੱਤਾ ਜਾਵੇਗਾ ਖੇਡਾਂ ਦਾ ਮਾਹੌਲ – ਮੁੱਖ ਮੰਤਰੀ

Haryana
ਚੰਡੀਗੜ੍ਹ, 27 ਮਈ - ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਖੇਡਾਂ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਣ ਲਈ ਸਰਕਾਰ ਇੱਕ ਨਵੀਂ ਪਹਿਲ ਕਰਨ ਜਾ ਰਹੀ ਹੈ। ਖੇਡਾਂ ਦਾ ਪਾਵਰ ਹਾਊਸ ਬਣ ਚੁੱਕੇ ਹਰਿਆਣਾ ਵਿੱਚ ਹੁਣ ਖੇਡਾਂ ਵਿੱਚ ਰੁਚੀ ਰੱਖਣ ਵਾਲੇ ਬੱਚਿਆਂ ਦੀ ਪਿੰਡ ਪੱਧਰ 'ਤੇ ਪਛਾਣ ਕੀਤੀ ਜਾਵੇਗੀ ਅਤੇ ਬੱਚੇ ਦੀ ਪਸੰਦ ਦੀ ਖੇਡ ਵਿੱਚ ਉਸ ਨੂੰ ਤਿਆਰ ਕੀਤਾ ਜਾਵੇਗਾ। ਇਸ ਦੇ ਲਈ ਪੰਚਾਇਤ, ਸਕੂਲ ਅਤੇ ਖੇਡ ਵਿਭਾਗ ਮਿਲ ਕੇ ਸਾਂਝੇ ਤੌਰ 'ਤੇ ਕੰਮ ਕਰਨਗੇ। ਇਹ ਗੱਲ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਹਰਿਆਣਾ ਵਿਜ਼ਨ 2047 ਤਹਿਤ ਖੇਡ ਵਿਭਾਗ ਦੇ ਅਗਲੇ 5 ਸਾਲਾਂ ਦੇ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਕਰਦੇ ਹੋਏ ਕਹੀ। ਉਨ੍ਹਾਂ ਕਿਹਾ ਕਿ ਪ੍ਰਦੇਸ਼ ਵਿੱਚ ਸਾਰੇ ਖੇਡ ਕੰਪਲੈਕਸਾਂ ਵਿੱਚ ਲੱਗੇ ਉਪਕਰਨਾਂ ਦੀ ਯੋਗ ਜਾਂਚ ਕਰਵਾਈ ਜਾਵੇ ਤਾਂ ਜੋ ਕਿਸੇ ਖਿਡਾਰੀ ਨੂੰ ਦੁਰਘਟਨਾ ਦਾ ਸ਼ਿਕਾਰ ਨਾ ਹੋਣਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਖੇਡ ਵ...
ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ

Punjab Politics
ਚੰਡੀਗੜ੍ਹ 27 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਬੀਤੇ ਕੱਲ੍ਹ ਧੂਰੀ ਨਗਰ ਨਿਗਮ ਚੋਣਾਂ ਦੌਰਾਨ ਕੀਤੇ ਗਏ ਵਿਵਹਾਰ ਨੂੰ ਬੇਹੱਦ ਸ਼ਰਮਨਾਕ, ਨਿੰਦਣਯੋਗ ਅਤੇ ਉਨ੍ਹਾਂ ਦੀ ਘਟੀਆ ਮਾਨਸਿਕਤਾ ਦਾ ਪ੍ਰਤੀਕ ਦੱਸਿਆ ਹੈ। ਪੰਨੂ ਨੇ ਕਿਹਾ ਕਿ ਕੇਂਦਰ ਸਰਕਾਰ ਵਿੱਚ ਇੱਕ ਜ਼ਿੰਮੇਵਾਰ ਮੰਤਰਾਲਾ ਸੰਭਾਲ ਰਹੇ ਵਿਅਕਤੀ ਵੱਲੋਂ ਆਨ-ਕੈਮਰਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਗਾਲ੍ਹਾਂ ਕੱਢਣਾ, ਇੱਕ ਮਹਿਲਾ ਐੱਸਐੱਸਪੀ ਦਾ ਅਪਮਾਨ ਕਰਨਾ ਅਤੇ ਕਾਨੂੰਨ ਦੀਆਂ ਧੱਜੀਆਂ ਉਡਾਉਣਾ ਇਹ ਸਾਬਤ ਕਰਦਾ ਹੈ ਕਿ ਭਾਜਪਾ ਦੇ ਆਗੂਆਂ ਦੇ ਸਿਰ ਸੱਤਾ ਦਾ ਹੰਕਾਰ ਚੜ੍ਹ ਕੇ ਬੋਲ ਰਿਹਾ ਹੈ। ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨਾ ਤਾਂ ਧੂਰੀ ਦੇ ਵਸਨੀਕ ਹਨ ਅਤੇ ਨਾ ਹੀ ਉੱਥੋਂ ਦੇ ਵੋਟਰ ਹਨ। ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਬਾਹਰੀ ਵਿਅਕਤੀਆਂ ਦਾ ਇਲਾਕੇ ਵਿੱਚ ਰਹਿਣਾ ਗ਼ੈਰ-ਕਾਨੂੰਨੀ ਹੈ, ਪਰ ਬਿੱਟੂ ਨੇ ਨਾ ਸਿਰਫ਼ ਨਿਯਮਾਂ ਨੂੰ ਛਿ...
14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Breaking News, Crime News
ਚੰਡੀਗੜ੍ਹ, 27 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਕਹਿਣ ਅਨੁਸਾਰ ਉਸਦੀ ਧੀ, ਜਿਸਦੀ ਉਮਰ ਤਕਰੀਬਨ 22 ਸਾਲ ਹੈ, ਨੇ ਸਰਕਾਰੀ ਆਈਟੀਆਈ ਲੁਧਿਆਣਾ ਤੋਂ ਟੇਲਰਿੰਗ ਦਾ ਕੋਰਸ ਪਾਸ ਕੀਤਾ ਸੀ। ਉਹ ਆਪਣਾ ਰਿਜ਼ਲਟ ਲੈਣ ਲਈ ਸਰਕਾਰੀ ਆਈਟੀਆਈ ਘੁਮਾਰ ਮੰਡੀ ਗਈ ਸੀ, ਪਰ ਉਹ ਸ਼ਾਮ ਤੱਕ ਘਰ ਨਹੀਂ ਪਰਤੀ। ਸ਼ਿਕਾਇਤਕਰਤਾ ਨੇ ਆਪਣੇ ਪੱਧਰ 'ਤੇ ਉਸਦੀ ਭਾਲ ਕੀਤੀ, ਪਰ ਉਸਦੀ ਧੀ ਨਹੀਂ ਮਿਲੀ, ਜਿਸ ਦੇ ਚਲਦਿਆਂ ਸ਼ਿਕਾਇਤਕਰਤਾ ਨੇ ਆਪਣੀ ਧੀ ਦੇ ਗੁੰਮ ਹੋਣ ਸਬੰਧੀ ਪੁਲਿਸ ਥਾਣਾ ਡਿਵੀਜ਼ਨ ...
ਭਾਜਪਾ ਨੇ ਭਾਰਤ ਨੂੰ ‘ਵਿਸ਼ਵਗੁਰੂ’ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤਾਈਵਾਨ ਵਰਗਾ ਛੋਟਾ ਜਿਹਾ ਦੇਸ਼ ਵੀ ਭਾਰਤ ਨੂੰ ਪਿੱਛੇ ਛੱਡ ਗਿਆ ਹੈ: ਹਰਪਾਲ ਸਿੰਘ ਚੀਮਾ

ਭਾਜਪਾ ਨੇ ਭਾਰਤ ਨੂੰ ‘ਵਿਸ਼ਵਗੁਰੂ’ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤਾਈਵਾਨ ਵਰਗਾ ਛੋਟਾ ਜਿਹਾ ਦੇਸ਼ ਵੀ ਭਾਰਤ ਨੂੰ ਪਿੱਛੇ ਛੱਡ ਗਿਆ ਹੈ: ਹਰਪਾਲ ਸਿੰਘ ਚੀਮਾ

Punjab News, Punjab Politics
ਚੰਡੀਗੜ੍ਹ 27 ਮਈ-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿੱਚ ਭਾਰਤੀ ਆਰਥਿਕਤਾ ਲਗਾਤਾਰ ਕਮਜ਼ੋਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਬਾਰਾਂ ਸਾਲਾਂ ਦੇ ਸ਼ਾਸਨ ਨੇ ਦੇਸ਼ ਨੂੰ ਆਰਥਿਕ ਮੰਦੀ, ਵਧਦੇ ਕਰਜ਼ੇ, ਮਹਿੰਗਾਈ, ਬੇਰੁਜ਼ਗਾਰੀ ਅਤੇ ਨਿਵੇਸ਼ਕਾਂ ਦੇ ਡਿੱਗਦੇ ਭਰੋਸੇ ਦੇ ਮੋੜ 'ਤੇ ਲਿਆ ਖੜ੍ਹਾ ਕੀਤਾ ਹੈ। ਜਾਰੀ ਕੀਤੇ ਇੱਕ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਭਾਰਤ ਨੂੰ "ਵਿਸ਼ਵਗੁਰੂ" ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਦੇਸ਼ ਪ੍ਰਮੁੱਖ ਆਰਥਿਕ ਸੰਕੇਤਾਂ ਦੇ ਮਾਮਲੇ ਵਿੱਚ ਛੋਟੀਆਂ ਅਰਥਵਿਵਸਥਾਵਾਂ ਤੋਂ ਵੀ ਪਿੱਛੇ ਰਹਿ ਗਿਆ ਹੈ। ਉਨ੍ਹਾਂ ਕਿਹਾ, "ਤਾਈਵਾਨ ਦਾ ਮਾਰਕੀਟ ਕੈਪੀਟਲਾਈਜ਼ੇਸ਼ਨ ਹੁਣ ਭਾਰਤ ਨਾਲੋਂ ਅੱਗੇ ਲੰਘ ਗਿਆ ਹੈ। ਮਹਿਜ਼ 2.5 ਕਰੋੜ ਦੀ ਆਬਾਦੀ ਵਾਲਾ ਦੇਸ਼ 130 ਕਰੋੜ ਦੀ ਆਬਾਦੀ ਵਾਲੇ ਦੇਸ਼ ਤੋਂ ਅੱਗੇ ਨਿਕਲ ਗਿਆ ਹੈ। ਭਾਰਤ, ਜੋ ਕਦੇ ਜੀ.ਡੀ.ਪੀ. ਦੇ ਆਕਾਰ ਦੇ ਹਿਸਾਬ ਨਾ...
ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ

ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ

Breaking News
ਚੰਡੀਗੜ੍ਹ, 27 ਮਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ਦੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ 'ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਉਨ੍ਹਾਂ ਦੀ ਗੁੰਡਾਗਰਦੀ ਅਤੇ ਚੋਣ ਨਿਯਮਾਂ ਦੀ ਉਲੰਘਣਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਨੇ ਭਾਜਪਾ ਮੰਤਰੀ ਅਤੇ ਭਾਜਪਾ ਆਗੂਆਂ ਵੱਲੋਂ ਗੁੰਡਾਗਰਦੀ ਰਾਹੀਂ ਲੋਕਤੰਤਰੀ ਪ੍ਰਕਿਰਿਆ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ 'ਤੇ ਸਵਾਲ ਚੁੱਕੇ। ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਰਾਜ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੂਰੇ ਸੂਬੇ ਨੇ ਮੀਡੀਆ ਰਾਹੀਂ ਦੇਖਿਆ ਕਿ ਕਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਲੋਕਤੰਤਰੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਸਨ। ਹਾਲਾਂਕਿ, ਭਾਜਪਾ ਨੇ ਵੋਟਿੰਗ ਪ੍ਰਕਿਰਿਆ ਦੌਰਾਨ ਇੱਕ ਵਾਰ ਫਿਰ ਡਰਾਉਣ-ਧਮਕਾਉਣ, ਸੱਤਾ ਦੀ ਦੁਰਵਰਤੋਂ ਅਤੇ ਗੁੰਡਾਗਰਦੀ ਦ...
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

Punjab News
ਚੰਡੀਗੜ੍ਹ; 27 ਮਈ 2026- ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ। ਰੋਜ਼ਾਨਾ ਦੀਆਂ ਬੀਮਾਰੀਆਂ ਤੋਂ ਰਾਹਤ ਲਈ ਪਹਿਲਾਂ ਹੀ ਮਰੀਜ਼ਾਂ ਦੀ ਭੀੜ ਝੱਲ ਰਹੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਬੁਖ਼ਾਰ ਨਾਲ ਸੰਬੰਧਤ ਬੀਮਾਰੀਆਂ, ਸਾਹ ਨਾਲ ਜੁੜੀਆਂ ਇਨਫੈਕਸ਼ਨਾਂ ਅਤੇ ਪੇਟ ਨਾਲ ਸੰਬੰਧਤ ਸਮੱਸਿਆਵਾਂ ਦੇ ਮਾਮਲਿਆਂ ਵਿੱਚ ਨਵਾਂ ਵਾਧਾ ਵੇਖਿਆ ਜਾ ਰਿਹਾ ਹੈ। ਡਾਕਟਰਾਂ ਅਨੁਸਾਰ ਇਹ ਮੌਸਮੀ ਲਹਿਰ ਹਰ ਸਾਲ ਚਿੰਤਾਜਨਕ ਢੰਗ ਨਾਲ ਵਾਪਸ ਆਉਂਦੀ ਹੈ। ਐਕਿਊਟ ਫੈਬਰਾਈਲ ਇਲਨੈੱਸ ਕੋਈ ਇੱਕ ਬੀਮਾਰੀ ਨਹੀਂ, ਸਗੋਂ ਅਚਾਨਕ ਤੇਜ਼ ਬੁਖਾਰ ਨਾਲ ਉਤਪੰਨ ਹੋਣ ਵਾਲੀ ਇੱਕ ਅਜਿਹੀ ਸਥਿਤੀ ਹੈ ਜਿਸ ਵਿੱਚ ਕਈ ਤਰ੍ਹਾਂ ਦੀਆਂ ਬੀਮਾਰੀਆਂ ਸ਼ਾਮਲ ਹੋ ਸਕਦੀਆਂ ਹਨ। ਯੂਐੱਸ ਸੈਂਟਰਜ਼ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ (CDC) ਅਨੁਸਾਰ, ਅਜਿਹੀਆਂ ਸਥਿਤੀਆਂ ਵਾਇਰਲ, ਬੈਕਟੀਰੀਅਲ ਜਾਂ ਪਰਜੀਵੀ ਸੰਕਰਮਣਾਂ ਕਾਰਨ ਹੋ ਸਕਦੀਆਂ ਹਨ। ਕਈ ਵਾਰ ਮਰੀਜ਼ ਬੁਖ਼ਾਰ ਨੂੰ ਮੁੱਖ ਲੱਛਣ ਵਜੋਂ ਲੈ ਕੇ ਹਸਪਤਾਲ ਪਹੁੰਚਦੇ ਹਨ, ਜਦਕਿ ਇਨਫੈਕਸ਼ਨ ਦਾ ਅਸਲ ...
नेरवा में 5 करोड़ रुपये की लागत से बनेगा नया स्कूल भवन

नेरवा में 5 करोड़ रुपये की लागत से बनेगा नया स्कूल भवन

Himachal
मुख्यमंत्री ठाकुर सुखविन्द्र सिंह सुक्खू ने आज शिमला जिला के राजकीय वरिष्ठ माध्यमिक विद्यालय नेरवा के विद्यार्थियों के साथ संवाद किया। इस विद्यालय को  हाल ही में सीबीएसई पाठयक्रम के अंतर्गत लाया गया है। इस अवसर पर मुख्यमंत्री ने कहा कि वे यहां विद्यार्थियों के साथ संवाद करने आए हैं। राज्य सरकार ने 150 से अधिक विद्यालयों में सीबीएसई पाठयक्रम शुरू किया है। उन्होंने कहा कि विद्यार्थियों के साथ संवाद करने से उन्हें उनकी समस्याओं को समझने और शिक्षा व्यवस्था में सुधार लाने का अवसर मिलता है।मुख्यमंत्री ने कहा कि विद्यालय के सीबीएसई संस्थान बनने के बाद नेरवा स्कूल में विद्यार्थियों की संख्या में उल्लेखनीय वृद्धि हुई है। इसलिए राज्य सरकार ने विद्यालय को दो शिफ्टों में संचालित करने की अनुमति दी है। उन्होंने कहा कि नेरवा में 5 करोड़ रुपये की लागत से नया स्कूल भवन निर्मित किया जाएगा, इसका निर्माण कार्...
ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

Punjab News
ਚੰਡੀਗੜ੍ਹ, 27 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 369 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 127ਵੇਂ ਦਿਨ ਪੁਲਿਸ ਟੀਮਾਂ ਨੇ 118 ਵਿਅਕਤੀਆਂ ਨੂੰ 9 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,305 ਹੋ ਗਈਆਂ।   ਇਸ ਤੋਂ ਇਲਾਵਾ 88 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਲੋਕ, ਐਂਟੀ ਗੈਂਗ...
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ

Punjab News
*ਚੰਡੀਗੜ੍ਹ/ਮੂਨਕ, 27 ਮਈ:*ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਿਵਲ ਹਸਪਤਾਲ ਮੂਨਕ ਪਹੁੰਚ ਕੇ, ਪਿਛਲੇ ਦਿਨੀਂ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਪਿੱਛੋਂ ਬਿਮਾਰ ਹੋਏ ਵਿਅਕਤੀਆਂ ਨੂੰ ਦਿੱਤੇ ਜਾ ਰਹੇ ਇਲਾਜ ਦਾ ਜਾਇਜ਼ਾ ਲਿਆ। ਮੰਤਰੀ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਅਧਿਕਾਰੀਆਂ ਨੂੰ ਸਾਰੇ ਪ੍ਰਭਾਵਿਤ ਵਿਅਕਤੀਆਂ ਲਈ ਨਿਰੰਤਰ ਮੈਡੀਕਲ ਸਹੂਲਤਾਂ ਅਤੇ ਤੁਰੰਤ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਦੱਸ ਦੇਈਏ ਕਿ ਪਿਛਲੇ ਦਿਨੀਂ ਮੂਨਕ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ ਕਈ ਵਿਅਕਤੀਆਂ, ਜਿਨ੍ਹਾਂ ਵਿੱਚ ਮਹਿਲਾਵਾਂ, ਮਰਦ, ਬੱਚੇ ਅਤੇ ਬਜ਼ੁਰਗ ਸ਼ਾਮਲ ਸਨ, ਦੀ ਅਚਾਨਕ ਤਬੀਅਤ ਵਿਗੜ ਜਾਣ ਤੋਂ ਬਾਅਦ ਉਨ੍ਹਾਂ ਨੂੰ ਮੂਨਕ ਦੇ ਸਿਵਲ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜੋ ਅੱਜ ਵੀ ਹਸਪਤਾਲ ਵਿੱਚ ਜੇਰੇ ਇਲਾਜ ਹਨ। ਕੈਬਿਨਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਵਲ ਸਰਜਨ ਸੰਗਰੂਰ, ਐਸ.ਡੀ.ਐਮ ਅਤੇ ਹੋਰ ਅਧਿ...