Friday, August 7
Shadow

Tag: hot news

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਾਰਗੁਜ਼ਾਰੀ ਅਤੇ “ਆਪ” ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਚੰਗਾਲੀ ਵਾਲਾ ਦੇ 45 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਾਰਗੁਜ਼ਾਰੀ ਅਤੇ “ਆਪ” ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਚੰਗਾਲੀ ਵਾਲਾ ਦੇ 45 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Punjab News
ਦਿੜ੍ਹਬਾ, 27 ਮਈ- ਵਿਧਾਨ ਸਭਾ ਹਲਕਾ ਦਿੜ੍ਹਬਾ ਅਧੀਨ ਪੈਂਦੇ ਪਿੰਡ ਚੰਗਾਲੀ ਵਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਦੇ 45 ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਨ੍ਹਾਂ ਪਰਿਵਾਰਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ, ਇਮਾਨਦਾਰ ਪ੍ਰਸ਼ਾਸਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਾਫ਼-ਸੁਥਰੀ ਅਤੇ ਵਿਕਾਸਮੁਖੀ ਕਾਰਗੁਜ਼ਾਰੀ ’ਤੇ ਭਰੋਸਾ ਜਤਾਉਂਦਿਆਂ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਫੁੱਲ ਮਾਲਾਵਾਂ ਪਾ ਕੇ ਅਤੇ ਸਿਰੋਪੇ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਸਬੰਧੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸ਼ਮੂਲੀਅਤ ਸਿਰਫ਼ ਇੱਕ ਰਾਜਨੀਤਿਕ ਘਟਨਾ ਨਹੀਂ, ਸਗੋਂ ਲੋਕਾਂ ਦੇ ਵਧਦੇ ਵਿਸ਼ਵਾਸ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ’ਤੇ ਮੋਹਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕ ਰਵਾਇਤੀ ਸਿਆਸਤ ਤੋਂ ਤੰਗ ਆ ਚੁੱਕੇ ਹਨ ਅਤੇ ਅੱਗੇ ਵੀ ਆਪ ਦੀ ਹੀ ਸਰਕਾਰ ਚਾਹੁੰਦੇ ਹਨ, ਜੋ ਲੋਕਾਂ ਨਾਲ ਖ...
ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

Punjab News
ਚੰਡੀਗੜ੍ਹ, 27 ਮਈ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਲੀਗਲ ਮੈਟਰੋਲੋਜੀ ਵਿੰਗ ਵਲੋਂ ਇਸ ਸਾਲ ਜਨਵਰੀ ਤੋਂ ਅਪ੍ਰੈਲ ਤੱਕ ਇਕੱਤਰ ਕੀਤੀ ਗਈ ਕੰਪਾਊਂਡਿੰਗ ਫੀਸ, ਨਿਰੀਖਣ ਅਤੇ ਤਸਦੀਕ ਵਰਗੇ ਵੱਖ-ਵੱਖ ਮਾਪਦੰਡਾਂ ਤਹਿਤ ਮਿਸਾਲੀ ਕਾਰਗੁਜ਼ਾਰੀ ਦਿਖਾਈ ਗਈ ਹੈ। ਕੰਪਾਊਂਡਿੰਗ ਫੀਸਾਂ ਦੇ ਮਾਮਲੇ ਵਿੱਚ, ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਇਕੱਤਕ ਕੀਤੇ। ਵਿੰਗ ਨੇ ਇਸੇ ਸਮੇਂ ਦੌਰਾਨ 8864 ਨਿਰੀਖਣ ਕੀਤੇ। ਇਸ ਦੇ ਨਾਲ ਹੀ 870 ਚਲਾਨ ਕੀਤੇ ਗਏ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਹੋਰ ਵੀ ਜੋਸ਼ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਜ਼ਿਕਰਯੋਗ ਹੈ ਕਿ ਵਿੰਗ ਕੋਲ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਵਿਭਾਗ ਦੀ ਮਲਕੀਅਤ ਵਾਲੀਆਂ ਮਿਆਰੀ ਲੈਬਾਂ ਹਨ ਜਦੋਂ ਕਿ ਸਰਹਿੰਦ ਅਤੇ ਖੰਨਾ ਵਿਖੇ ਨਵੀਆਂ ਲੈਬਾਂ ਸਥਾਪਤ ਕੀਤੀਆਂ ਜਾਣਗੀਆਂ। ਲੀਗਲ ਮੈਟਰੋਲੋਜੀ ਵਿੰਗ ਦਾ ਮ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ, 27 ਮਈ: ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ ਛੱਤਬੀੜ ਚਿੜੀਆਘਰ ਵਿਖੇ 2,31,930 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸ਼ਾ ਵਿੱਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ। ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਾਡੀ ਸਰਕਾਰ ਨੇ ਲੋਕਾਂ ਨੂੰ ਜੰਗਲੀ ਜੀਵਾਂ ਦੇ ਪਾਲਣ-ਪੋਸ਼ਣ ਅਤੇ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਲੋਕਾਂ ਵੱਲੋਂ ਮਿਲਿਆ ਹੁੰਗਾਰਾ ਬਹੁਤ ਉਤਸ਼ਾ...
ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

Breaking News
ਚੰਡੀਗੜ੍ਹ, 27 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਅਤੇ ਭਲਾਈ ਸਕੀਮਾਂ ਦੇ ਲਾਭ ਪ੍ਰਦਾਨ ਕੀਤੇ ਜਾ ਸਕਣ। ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਕੈਬਨਿਟ ਮੰਤਰੀ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਾਬਕਾ ਸੈਨਿਕਾਂ ਦੇ ਹਿੱਤਾਂ ਲਈ ਵਧੇਰੇ ਕੁਸ਼ਲਤਾ ਤੇ ਤਨਦੇਹੀ ਨਾਲ ਕੰਮ ਕਰਨ ਅਤੇ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ 'ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇ...
उत्तराखंड और पूर्वाेत्तर राज्यों में बादल फटने की घटनाएं बढ़ने की संभावनाः मुख्यमंत्री

उत्तराखंड और पूर्वाेत्तर राज्यों में बादल फटने की घटनाएं बढ़ने की संभावनाः मुख्यमंत्री

Himachal
मुख्यमंत्री ठाकुर सुखविन्द्र सिंह सुक्खू ने मंगलवार सायं शिमला के गेयटी थियेटर में नगर निगम शिमला के पूर्व उप-महापौर टिकेंद्र पंवर द्वारा संपादित पुस्तक ‘सिटी लिमिट्स-द क्राइसिज़ ऑफ अर्बनाइजेशन’ का विमोचन किया।इस अवसर पर मुख्यमंत्री ने कहा कि प्रकृति ने हिमाचल प्रदेश को स्वच्छ आबोहवा और पानी का उपहार दिया है और इन संसाधनों का संरक्षण प्रत्येक नागरिक की सामूहिक जिम्मेदारी है। उन्होंने कहा कि राज्य की राजधानी और सबसे बड़े शहर के रूप में शिमला ने पिछले कुछ वर्षों में अनेक बदलाव देखें है। उन्होंने कहा कि वह बचपन से लेकर अब तक शिमला शहर में हो रहे बदलावों को देख रहे हैं। जहां पहले जंगल हुआ करते थे, वहां अब इमारतें बन गई हैं। हिमाचल प्रदेश की भौगोलिक स्थिति को देखते हुए यहां सुनियोजित निर्माण आवश्यक है।मुख्यमंत्री ने कहा कि शिमला शहर को तारों के जाल से निजात दिलवाने के लिए 145 करोड़ रुपये की लाग...
ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਸੰਪੰਨ

ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਸੰਪੰਨ

Local news
ਅਮਰਗੜ੍ਹ /ਮਾਲੇਰਕੋਟਲਾ, 27 ਮਈ :                     ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਨੂੰ ਪਾਰਦਰਸ਼ੀ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਕਰਵਾਈ ਗਈ।             ਰਿਟਰਨਿੰਗ ਅਫ਼ਸਰ-ਕ...
ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਚਾੜ੍ਹਿਆ ਜਾਵੇਗਾ ਨੇਪਰੇ: ਡਿਪਟੀ ਕਮਿਸ਼ਨਰ

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਚਾੜ੍ਹਿਆ ਜਾਵੇਗਾ ਨੇਪਰੇ: ਡਿਪਟੀ ਕਮਿਸ਼ਨਰ

Local news
ਸੰਗਰੂਰ, 27 ਮਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ, ਨਵੀ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰੋਂ-ਘਰੀਂ ਜਾ ਕੇ ਵੋਟਰਾਂ ਦੇ Enumeration Form ਭਰਵਾਉਣਗੇ। ਇਸ ਕਾਰਜ ਲਈ ਜ਼ਿਲ੍ਹੇ ਵਿੱਚ 1006 ਬੀ.ਐਲ.ਓਜ਼, 107 ਸੁਪਰਵਾਈਜ਼ਰ, 05 ਈ.ਆਰ.ਓ.ਜ਼ ਅਤੇ 10 ਏ.ਈ.ਆਰ.ਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ। ਜ਼ਿਲ੍ਹਾ ਸੰਗਰੂਰ ਵਿੱਚ ਇਸ ਸਮੇਂ 917330 ਵੋਟਰ ਹਨ, ਜਿਸ ਅਨੁਸਾਰ ਹਰੇਕ ਬੀ.ਐਲ.ਓ. ਨੂੰ ਔਸਤ 912 ਵੋਟਰਾਂ ਦੀ SIR ਕਰਨੀ ਹੋਵੇਗੀ। ਉਨ੍ਹਾਂ ਨੂੰ ਐਸ.ਆਈ.ਆਰ. ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਰਿਵੀਜ਼...
ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ

ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ

Punjab News
ਰੂਪਨਗਰ, 27 ਮਈ: ਨੈਸ਼ਨਲ ਇੰਸਟੀਚਿਊਟ ਆਫ ਇਲੈਕਟ੍ਰਾਨਿਕਸ ਐਂਡ ਇਨਫਾਰਮੇਸ਼ਨ ਟੈਕਨਾਲੋਜੀ (ਨਾਇਲਟ) ਰੋਪੜ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਵਿਚਕਾਰ ਅਕਾਦਮਿਕ ਸਹਿਯੋਗ, ਤਕਨੀਕੀ ਸਿਖਲਾਈ, ਖੋਜ ਸਹਿਕਾਰਤਾ, ਡਿਜੀਟਲ ਲਰਨਿੰਗ ਅਤੇ ਉਦਯੋਗ-ਕੇਂਦਰਿਤ ਹੁਨਰ ਵਿਕਾਸ ਨੂੰ ਉਤਸਾਹਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮ.ਓ.ਯੂ.) ਸਾਇਨ ਕੀਤਾ ਗਿਆ। ਇਹ ਸਮਝੌਤਾ ਪੰਜਾਬ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਹਿਦਾਇਤ ਤਹਿਤ ਕੀਤਾ ਗਿਆ। ਇਹ ਐਮ.ਓ.ਯੂ. ਪ੍ਰਿੰਸੀਪਲ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਡਾ. ਨਵਨੀਤ ਵਾਲੀਆ ਅਤੇ ਐਗਜਿਕਿਊਟਿਵ ਡਾਇਰੈਕਟਰ ਨਾਇਲਟ ਰੋਪੜ ਸ਼੍ਰੀ ਦੀਪਕ ਵਾਸਨ ਵੱਲੋਂ ਸਾਇਨ ਕੀਤਾ ਗਿਆ। ਇਸ ਸਹਿਯੋਗ ਦਾ ਮੁੱਖ ਉਦੇਸ਼ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਲਈ ਅਕਾਦਮਿਕ ਅਤੇ ਪੇਸ਼ੇਵਰ ਮੌਕਿਆਂ ਦਾ ਵਿਸਥਾਰ ਕਰਨਾ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪ੍ਰਿੰਸੀਪਲ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਡਾ. ਨਵਨੀਤ ਵਾਲੀਆ ਨੇ ਦੱਸਿਆ ਕਿ ਨਾਇਲਟ ਰੋਪੜ ਵੱਲੋਂ ਹਾਲ ਹੀ "ਭਵਿੱਖ ਦੀਆਂ ਤਕਨੀਕਾਂ: ਆ...
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ 29 ਮਈ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ 29 ਮਈ ਨੂੰ

Local news
ਗੁਰਦਾਸਪੁਰ 27 ਮਈ (  ) ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 29 ਮਈ ਦਿਨ ਸ਼ੁੱਕਰਵਾਰ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਗੁਰਦਾਸੁਪਰ ਡੀ.ਸੀ.ਦਫਤਰ ਕੰਪਲੈਕਸ ਕਮਰਾ ਨੰ: 217 ਬਲਾਕ ਬੀ ਵਿੱਚ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ ਦੇ 1:00 ਵਜੇ ਤੱਕ ਲੱਗੇਗਾ। ਇਸ ਸਬੰਧੀ ਜ਼ਿਲ੍ਹਾ ਰੋਗਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ 108 Ambulance (ZEN PLUS PVT LTD), Sewa-Kendar Gurdaspur, Swift Security, SBI Life Gurdaspur, Vishal Mega Mart Gurdaspur, Maruti Suzuki Gurdaspur, E-Kart Gurdaspur ਵੱਖ-ਵੱਖ ਕੰਪਨੀਆਂ ਵਲੋਂ ਹਿੱਸਾ ਲਿਆ ਜਾਵੇਗਾ। (ZEN PLUS PVT LTD) ਵਲੋਂ EMT (Emergency Medical Technician), ERO (Emergency Respondent Officer), Driver ਰੱਖੇ ਜਾਣਗੇ ।  ਜਿਸ ਲਈ...
ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Punjab News
ਸੰਗਰੂਰ, 27 ਮਈ: ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਜੋ ਪਿਛਲੇ ਦਿਨੀਂ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਚੁਣੇ ਗਏ ਸਨ, ਉਨ੍ਹਾਂ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਮੁੱਖ ਮੰਤਰੀ ਦੇ ਓ.ਐਸ.ਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਛਪਾਲ ਸਿੰਘ ਭੁੱਲਰਹੇੜੀ ਨੂੰ ਚੇਅਰਮੈਨ ਚੁਣੇ ਜਾਣ 'ਤੇ ਮੁਬਾਰਕਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਆਗੂ ਲੋਕ ਸੇਵਾ ਦੀ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸੰਗਰੂਰ ਦੇ ਵਿਕਾਸ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਭਰੋਸਾ ਹੈ ਕਿ ਰਛਪਾਲ ਸਿੰਘ ਭੁੱਲਰਹੇੜੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਵਿਧਾਇਕ ਨਰਿੰਦਰ ਕੌਰ ਭਰਾਜ ਤੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਪਰਮਾਤਮਾ ਇਸ ਆਗੂ ਨੂੰ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਲੋਕਾਂ ਦੀ ਸੇਵਾ ਕਰਨ ਦੀ ਤਾਕਤ ਬਖ਼ਸ਼ਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕ...