ਨੋਟਬੰਦੀ ਵਾਂਗ ਹੀ ਹੈ ਈ20; ਦਾਅਵੇ ਵੱਡੇ ਪਰ ਸਬੂਤ ਕੋਈ ਨਹੀਂ: ਅਮਨ ਅਰੋੜਾ
ਚੰਡੀਗੜ੍ਹ, 4 ਅਗਸਤ:
ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਪੈਟਰੋਲ ਵਿੱਚ 20 ਫੀਸਦ ਈਥਾਨੌਲ ਮਿਸ਼ਰਣ ਨੂੰ ਜ਼ਬਰਦਸਤੀ ਅਤੇ ਚੁੱਪ-ਚੁਪੀਤੇ ਲਾਗੂ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਭਾਈਵਾਲਾਂ ਨੂੰ ਨਜ਼ਰਅੰਦਾਜ਼ ਕਿਉਂ ਕੀਤਾ ਗਿਆ ਅਤੇ ਲੱਖਾਂ ਵਾਹਨਾਂ ਦੇ ਨੁਕਸਾਨ ਦੀ ਭਰਪਾਈ ਕੌਣ ਕਰੇਗਾ?
ਈ20 ’ਤੇ ਅਧਿਕਾਰਤ ਮਤੇ ’ਤੇ ਸਦਨ ਦੀ ਚਰਚਾ ਵਿੱਚ ਸ਼ਿਰਕਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ 2016 ਦੀ ਨੋਟਬੰਦੀ ਮੁਹਿੰਮ ਨਾਲ ਮੇਲਦਿਆਂ ਕਿਹਾ ਕਿ ਉਸ ਸਮੇਂ ਲੰਮੇ-ਚੌੜੇ ਤਰਕ ਦਿੱਤੇ ਗਏ ਸਨ, ਪਰ ਜ਼ਮੀਨੀ ਹਕੀਕਤ ਵਿੱਚ ਕੋਈ ਤਬਦੀਲੀ ਨਹੀਂ ਆਈ। ਉਨ੍ਹਾਂ ਜੋਰ ਦਿੰਦਿਆਂ ਕਿਹਾ, ‘‘ਕੇਂਦਰ ਸਰਕਾਰ ਦਾ ਦਾਅਵਾ ਹੈ ਕਿ ਈ-20 ਨਾਲ ਆਯਾਤ ਦੇ ਬਿੱਲ ਵਿੱਚ ਕਟੌਤੀ ਹੋਵੇਗੀ, ਕਿਸਾਨਾਂ ਨੂੰ ਲਾਭ ਮਿਲੇਗਾ ਅਤੇ ਪਾਣੀ ਦੀ ਬਚਤ ਹੋਵੇਗੀ, ਪਰ ਕੇਂਦਰ ਨੇ ਇਨ੍ਹਾਂ ਦਾਅਵਿਆਂ ਨੂੰ ਸਾਬਤ ਕਰਨ ਲਈ ਹਾਲੇ ਤੱਕ ਜਨਤਾ ਦੇ ਸਾਹਮਣੇ ਇੱਕ...








