ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ
ਜਲੰਧਰ, 25 ਜੁਲਾਈ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਥਾਪਤ ਕੀਤੇ ਜਾ ਰਹੇ 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਲੜੀ ਤਹਿਤ ਅੱਜ ਜ਼ਿਲ੍ਹੇ ਵਿੱਚ 10 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਸ਼ਹਿਰ ਦੇ ਸਿਧਾਰਥ ਨਗਰ, ਭਾਰਗੋ ਨਗਰ ਅਤੇ ਸਪੋਰਟਸ ਤੇ ਸਰਜੀਕਲ ਕੰਪਲੈਕਸ ਵਿਖੇ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ।
ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਵੇਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ, ਸਿਵਲ ਸਰਜਨ ਡਾ. ਰਾਜੇਸ਼ ਗਰਗ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਸੰਜੀਦਾ ਉਪਰਾਲੇ ਕਰ ਰਹੀ ਹੈ ਅਤੇ ਆਮ ...








