Wednesday, October 28
Shadow

Tag: hot news

ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ ਬੁਲਡੋਜ਼ਰ, ਗੈਰ-ਕਾਨੂੰਨੀ ਉਸਾਰੀ ਦੇ ਇਲਜ਼ਾਮਾਂ ਹੇਠ ਕੀਤੀ ਕਾਰਵਾਈ

ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ ਬੁਲਡੋਜ਼ਰ, ਗੈਰ-ਕਾਨੂੰਨੀ ਉਸਾਰੀ ਦੇ ਇਲਜ਼ਾਮਾਂ ਹੇਠ ਕੀਤੀ ਕਾਰਵਾਈ

Entertainment
ਮੁੰਬਈ: ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਮੁੰਬਈ ਸਥਿਤ ਬੰਗਲੇ 'ਤੇ ਬ੍ਰਿਹਨਮੁੰਬਈ ਮਿਉਂਸਪਲ ਕਾਰਪੋਰੇਸ਼ਨ (BMC) ਨੇ ਵੱਡੀ ਕਾਰਵਾਈ ਕੀਤੀ ਹੈ। BMC ਨੇ ਜੁਹੂ ਇਲਾਕੇ ਵਿੱਚ ਸਥਿਤ ਅਦਾਕਾਰ ਦੇ ਬੰਗਲੇ ਦੇ ਕੁਝ ਹਿੱਸਿਆਂ ਨੂੰ ਢਾਹ ਦਿੱਤਾ ਹੈ। ਨਗਰ ਨਿਗਮ ਮੁਤਾਬਕ ਇਹ ਕਾਰਵਾਈ ਬਿਨਾਂ ਮਨਜ਼ੂਰੀ ਉਸਾਰੀ ਕਰਨ ਦੇ ਇਲਜ਼ਾਮਾਂ ਕਾਰਨ ਕੀਤੀ ਗਈ ਹੈ। 10 ਸਤੰਬਰ ਨੂੰ ਦਿੱਤਾ ਗਿਆ ਸੀ ਨੋਟਿਸ BMC ਦੇ ਅਧਿਕਾਰੀਆਂ ਮੁਤਾਬਕ ਅਜੈ ਦੇਵਗਨ ਦੇ ਬੰਗਲੇ ਵਿੱਚ ਕੁਝ ਉਸਾਰੀ ਦਾ ਕੰਮ ਚੱਲ ਰਿਹਾ ਸੀ। ਨਗਰ ਨਿਗਮ ਦਾ ਦਾਅਵਾ ਹੈ ਕਿ ਇਸ ਕੰਮ ਲਈ ਲੋੜੀਂਦੀ ਮਨਜ਼ੂਰੀ ਨਹੀਂ ਲਈ ਗਈ ਸੀ। ਇਸ ਸੰਬੰਧੀ BMC ਨੇ 10 ਸਤੰਬਰ 2026 ਨੂੰ ਨੋਟਿਸ ਜਾਰੀ ਕੀਤਾ ਸੀ। ਨੋਟਿਸ ਵਿੱਚ ਉਸਾਰੀ ਦਾ ਕੰਮ ਤੁਰੰਤ ਰੋਕਣ ਅਤੇ ਸੰਬੰਧਤ ਮਨਜ਼ੂਰੀਆਂ ਤੇ ਜ਼ਰੂਰੀ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ। ਬੰਗਲੇ ਵਿੱਚ ਕੀਤੀਆਂ ਜਾ ਰਹੀਆਂ ਸਨ ਕਈ ਤਬਦੀਲੀਆਂ ਨਗਰ ਨਿਗਮ ਮੁਤਾਬਕ ਬੰਗਲੇ ਦੇ ਅੰਦਰ ਕਈ ਤਰ੍ਹਾਂ ਦੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਸਨ। ਇਨ੍ਹਾਂ ਵਿੱਚ ਨਵੀਆਂ ਕੰਧਾਂ ਬਣਾਉਣਾ, ਖਿੜਕੀਆਂ ਵਿੱਚ ਤਬਦੀਲੀਆਂ ਕਰਨਾ ਅਤੇ ...
ਏਅਰ ਫੋਰਸ ’ਚ ਫਲਾਈਟ ਅਫਸਰ ਬਣਿਆ ਪੰਜਾਬੀ ਨੌਜਵਾਨ, ਕਪੂਰਥਲਾ ਦਾ ਵਧਾਇਆ ਮਾਣ

ਏਅਰ ਫੋਰਸ ’ਚ ਫਲਾਈਟ ਅਫਸਰ ਬਣਿਆ ਪੰਜਾਬੀ ਨੌਜਵਾਨ, ਕਪੂਰਥਲਾ ਦਾ ਵਧਾਇਆ ਮਾਣ

Breaking News
ਕਪੂਰਥਲਾ: ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਮੱਥੋਂ ਪਰਿਵਾਰ ਨੇ ਆਪਣੀ ਮਿਹਨਤ, ਲਗਨ ਅਤੇ ਦੇਸ਼-ਸੇਵਾ ਦੀ ਭਾਵਨਾ ਸਦਕਾ ਇੱਕ ਵਾਰ ਫਿਰ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਪਰਿਵਾਰ ਦੇ 35 ਸਾਲਾ ਪੁੱਤਰ ਅਮਨਦੀਪ ਸਿੰਘ ਮੱਥੋਂ ਨੂੰ ਰੌਇਲ ਆਸਟਰੇਲੀਅਨ ਏਅਰ ਫੋਰਸ ਵਿੱਚ ਫਲਾਈਟ ਅਫਸਰ ਵਜੋਂ ਕਮਿਸ਼ਨ ਮਿਲਿਆ ਹੈ। ਆਸਟਰੇਲੀਅਨ ਏਅਰ ਫੋਰਸ ਦੇ ਅਫਸਰ ਟ੍ਰੇਨਿੰਗ ਸਕੂਲ ਤੋਂ ਸਿਖਲਾਈ ਪੂਰੀ ਕਰਨ ਉਪਰੰਤ ਅਮਨਦੀਪ ਨੇ ਆਪਣੇ ਜੀਵਨ ਦੇ ਨਵੇਂ ਅਧਿਆਇ ਦੀ ਸ਼ੁਰੂਆਤ ਕੀਤੀ ਹੈ। ਉਸ ਦੀ ਇਸ ਪ੍ਰਾਪਤੀ ਨਾਲ ਜਿੱਥੇ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਹੈ, ਉੱਥੇ ਹੀ ਕਪੂਰਥਲਾ ਅਤੇ ਪੰਜਾਬ ਲਈ ਵੀ ਇਹ ਮਾਣ ਵਾਲੀ ਗੱਲ ਹੈ। ਮਾਣਮੱਤੀ ਪਰੰਪਰਾ ਦਾ ਪ੍ਰਤੀਕ ਹੈ ਅਮਨਦੀਪ ਦੀ ਇਹ ਪ੍ਰਾਪਤੀ ਸਿਰਫ਼ ਇੱਕ ਨਿੱਜੀ ਕਾਮਯਾਬੀ ਨਹੀਂ, ਸਗੋਂ ਪੀੜ੍ਹੀ-ਦਰ-ਪੀੜ੍ਹੀ ਚੱਲੀ ਆ ਰਹੀ ਫੌਜੀ ਸੇਵਾ ਦੀ ਉਸ ਮਾਣਮੱਤੀ ਪਰੰਪਰਾ ਦਾ ਪ੍ਰਤੀਕ ਹੈ, ਜਿਸ ਨੂੰ ਮੱਥੋਂ ਪਰਿਵਾਰ ਨੇ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਇਆ ਹੋਇਆ ਹੈ। ਦਿਲਚਸਪ ਗੱਲ ਇਹ ਹੈ ਕਿ ਅਮਨਦੀਪ ਦੇ ਪਿਤਾ ਸੇਵਾ ਸਿੰਘ ਅਤੇ ਦਾਦਾ ਨਿਰਮਲ ਸਿੰਘ ਭਾਰਤੀ ਫੌਜ ਵਿੱਚ ਸੇਵਾਵਾਂ...
ਸਪੀਕਰ ਸ. ਸੰਧਵਾਂ ਨੇ 2 ਪਿੰਡਾਂ ਦੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ

ਸਪੀਕਰ ਸ. ਸੰਧਵਾਂ ਨੇ 2 ਪਿੰਡਾਂ ਦੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ

Punjab News
ਕੋਟਕਪੂਰਾ, 17 ਅਕਤੂਬਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਮੇਰਾ ਘਰ ਮੇਰੇ ਨਾਮ ਤਹਿਤ ਹਲਕਾ ਕੋਟਕਪੂਰਾ ਦੇ ਪਿੰਡ ਸਿੱਖਾਂ ਵਾਲਾ ਅਤੇ ਪਿੰਡ ਚਮੇਲੀ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਅਜਿਹੇ ਪਰਿਵਾਰਾਂ ਲਈ ਇਹ ਇੱਕ ਅਹਿਮ ਉਪਰਾਲਾ ਹੈ, ਜਿਨ੍ਹਾਂ ਕੋਲ ਆਪਣੇ ਘਰਾਂ ਦੀ ਮਾਲਕੀ ਸਬੰਧੀ ਸਪੱਸ਼ਟ ਦਸਤਾਵੇਜ਼ ਉਪਲਬਧ ਨਹੀਂ ਸਨ।ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਘਰ ਹਰ ਪਰਿਵਾਰ ਲਈ ਬਹੁਤ ਮਹੱਤਵ ਰੱਖਦਾ ਹੈ ਅਤੇ ਘਰ ਦੀ ਮਾਲਕੀ ਸਬੰਧੀ ਦਸਤਾਵੇਜ਼ ਹੋਣ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਦੇ ਰਿਕਾਰਡ ਨੂੰ ਸੰਭਾਲਣ ਅਤੇ ਲੋੜ ਪੈਣ ਤੇ ਮਾਲਕੀ ਸਬੰਧੀ ਸਬੂਤ ਪੇਸ਼ ਕਰਨ ਵਿੱਚ ਸਹੂਲਤ ਮਿਲਦੀ ਹੈ। ਇਸ ਨਾਲ ਲੋਕਾਂ ਨੂੰ ਜਾਇਦਾਦ ਨਾਲ ਸਬੰਧਤ ਵੱਖ-ਵੱਖ ਕੰਮਾਂ ਵਿੱਚ ਸਹੂਲਤ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣਾ ਅਤੇ...
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Breaking News, Crime News
ਚੰਡੀਗੜ੍ਹ, 17 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਦੇ ਪਿੰਡ ਭੋਤਨਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਮੁਲਜ਼ਮ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪਟਵਾਰੀ ਮਨੀਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ...
ਸਪੀਕਰ ਸੰਧਵਾਂ ਨੇ ਪਿੰਡ ਸਿਰਸਿੜੀ ਵਿਖੇ ਜਿੰਮ ਬਣਾਉਣ ਲਈ ਡੇਢ ਲੱਖ ਰੁਪਏ ਦਾ ਚੈਕ ਤਕਸੀਮ ਕੀਤਾ

ਸਪੀਕਰ ਸੰਧਵਾਂ ਨੇ ਪਿੰਡ ਸਿਰਸਿੜੀ ਵਿਖੇ ਜਿੰਮ ਬਣਾਉਣ ਲਈ ਡੇਢ ਲੱਖ ਰੁਪਏ ਦਾ ਚੈਕ ਤਕਸੀਮ ਕੀਤਾ

Punjab News
ਕੋਟਕਪੂਰਾ 17 ਸਤੰਬਰ, ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸਿਰਸਿੜੀ ਵਿਖੇ ਜਿੰਮ ਬਣਾਉਣ ਲਈ ਡੇਢ ਲੱਖ ਰੁਪਏ ਦਾ ਚੈਕ ਤਕਸੀਮ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਸੰਧਵਾਂ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਮੇਸ਼ਾ ਹੀ ਅੱਗੇ ਰਹਿ ਕੇ ਲੋਕ ਭਲਾਈ ਦੇ ਕੰਮ ਕਰਦੀ ਆਈ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਜਿੰਮ ਵਿੱਚ ਆ ਕੇ ਇਸ ਜਿੰਮ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸਰੀਰ ਸਹੀ ਹੈ ਤਾਂ ਸਭ ਸਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਦੇ ਲੋਕ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਤੋਂ ਬਹੁਤ ਖੁਸ਼ ਹਨ। ਇਸ ਉਪਰੰਤ ਸਪੀਕਰ ਸੰਧਵਾ ਨੇ ਪਿੰਡ ਸਿਰਸਿੜੀ ਵਿਖੇ ਹੀ ਚੰਦਾ ਸਿੰਘ ਮਰਵਾਹਾ ਸ.ਸ.ਸ. ਕੋਟਕਪੂਰਾ ਵਿਖੇ 10ਵੀਂ ਜਮਾਤ ਵਿਚ ਪੜ੍ਹਦੀ ਵਿਦਿਆਰਥਣ ਮਿਸ ਜਸਨਪ੍ਰੀਤ ਕੌਰ ਪੁੱਤਰੀ ਸ. ਮੋਹਰ ਸਿੰਘ ਗਿੱਲ ਜਿਸ ਦਾ ਨਾਮ ਮੈਰਿਟ ਲਿਸਟ ਵਿਚ ਆਇਆ ਹੈ, ਉਸ ਦੀ ਹੌਂਸਲਾ ਅਫਜਾਈ ਕੀਤੀ ਅਤੇ 51 ਹਜਾਰ ਰੁਪਏ ਸਨਮਾਨ ਰਾਸ਼ੀ ਵਜੋਂ ਭੇਂਟ ਕੀਤੇ। ਵਿਦਿਆਰਥਣ ਮਿਸ ਜਸਨਪ੍ਰੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸ. ਕੁਲ...
ਐਮ.ਪੀ. ਮਲਵਿੰਦਰ ਸਿੰਘ ਕੰਗ ਨੇ ਮੋਰਿੰਡਾ ਅਨਾਜ ਮੰਡੀ ਦਾ ਦੌਰਾ ਕਰਦਿਆਂ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਐਮ.ਪੀ. ਮਲਵਿੰਦਰ ਸਿੰਘ ਕੰਗ ਨੇ ਮੋਰਿੰਡਾ ਅਨਾਜ ਮੰਡੀ ਦਾ ਦੌਰਾ ਕਰਦਿਆਂ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Punjab News
ਮੋਰਿੰਡਾ, 17 ਅਕਤੂਬਰ: ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ਅਨੰਦਪੁਰ ਸਾਹਿਬ ਮਲਵਿੰਦਰ ਸਿੰਘ ਕੰਗ ਵੱਲੋਂ ਮੋਰਿੰਡਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।  ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਪਹੁੰਚ ਰਹੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਇਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ। ਉਨ੍ਹਾਂ ਨੇ ਖਰੀਦ ਪ੍ਰਕਿਰਿਆ ਨਾਲ ਜੁੜੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਧਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਬੇਲੋੜੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਅਤੇ ਮੰਡੀ ਵਿੱਚ ਸੁਚੱਜੇ ਪ੍ਰਬੰਧ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਕਿਸਾਨ ਦਿਨ-ਰਾਤ ਮਿਹਨਤ ਕਰਕੇ ਦੇਸ਼ ਦੇ ਅੰਨ ਭੰਡਾਰ ਵਿੱਚ ਯੋਗਦਾਨ ਪਾਉਂਦੇ ਹਨ, ਇਸ ਲਈ ਉਨ੍ਹਾਂ ਦੀ ਫ਼ਸਲ ਦੀ ਖਰੀਦ, ਲਿਫ਼ਟਿੰਗ ਅਤੇ ਹੋਰ ਸਬੰਧਤ ਪ੍...
ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

Breaking News
*ਚੰਡੀਗੜ੍ਹ, 17 ਅਕਤੂਬਰ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਹੋਰ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ, ਕਪੂਰਥਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਚਾਰ ਵੱਖ-ਵੱਖ ਥਾਵਾਂ 'ਤੇ ਮਾਰੇ ਗਏ ਛਾਪਿਆਂ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਵਿੱਚ ਵਰਤੀ ਜਾਂਦੀ ਭਾਰੀ ਗਿਣਤੀ ਮਸ਼ੀਨਰੀ ਅਤੇ ਵਾਹਨ ਜ਼ਬਤ ਕੀਤੇ ਗਏ ਹਨ। ਇਨ੍ਹਾਂ ਕਾਰਵਾਈਆਂ ਦੌਰਾਨ ਇੱਕ ਸਟੋਨ ਕਰੱਸ਼ਰ ਮਾਲਕ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਅਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਜੱਸਵਾਂ ਵਿਖੇ ਦੇਰ ਰਾਤ ਕੀਤੀ ਗਈ ਕਾਰਵਾਈ ਦੌਰਾਨ ਵਿਭਾਗ ਨੇ ਇੱਕ ਪੋਕਲੇਨ ਮਸ਼ੀਨ ਅਤੇ ਲਗਭਗ 400 ਕਿਊਬਿਕ ਫੁੱਟ ਬਜਰੀ ਨਾਲ ਭਰਿਆ ਬਿਨਾਂ ਨੰਬਰੀ ਟਿੱਪਰ ਜ਼ਬਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਈਨਿੰਗ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਪਿੰਡ ਜੱਸਵਾਂ ਦੇ ਕਰੱਸ਼ਰ ਜ਼ੋਨ ਵਿੱਚ ਜਾਂਚ ਦੌਰਾਨ ਤ੍ਰੇਹਨ ਸਟੋਨ ਕਰੱਸ਼ਰ ਵ...
ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

Punjab News
ਚੰਡੀਗੜ੍ਹ, 17 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 270ਵੇਂ ਦਿਨ ਅੱਜ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 500 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । ਜ਼ਿਕਰਯੋਗ ਹੈ  ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿੱਚ ਪੁਲਿਸ ਦੀਆਂ ਵੱਖ-ਵੱਖ ਜ਼ਿਲ੍ਹਾ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ਼) ਪੰਜਾਬ ਦੇ ਨਾਲ ਤਾਲਮੇਲ ਕਰਕੇ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। ਮੁਹਿੰਮ ਦੇ 270ਵੇਂ ਦਿਨ, ਪੁਲਿਸ ਟੀਮਾਂ ਨੇ 175 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79,018 ਹੋ ਗਈ ਹੈ। ਇਸ ਤੋਂ ਇਲਾਵਾ 171 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮ...
ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

Breaking News
ਚੰਡੀਗੜ੍ਹ/ ਪਟਿਆਲਾ, 17 ਅਕਤੂਬਰ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਈ ਕੀਤੀਆਂ ਆਪਣੀਆਂ ਨਵੀਨਤਮ ਪਹਿਲਕਦਮੀਆਂ ਰਾਹੀਂ ਰਾਸ਼ਟਰੀ ਪੱਧਰ ’ਤੇ ਮਾਨਤਾ ਹਾਸਲ ਕੀਤੀ ਹੈ। ਮਿਸ਼ਨ ਕਲੀਨ ਪਟਿਆਲਾ ਅਤੇ ਪਟਿਆਲਾ ਦੇ ਇੱਕ ਸ਼ਮਸ਼ਾਨਘਾਟ ਵਿੱਚ ਏਅਰ ਪਾਲਿਊਸ਼ਨ ਕੰਟਰੋਲ ਡਿਵਾਈਸ (ਏਪੀਸੀਡੀ) ਦੀ ਸਥਾਪਨਾ ਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਵੱਲੋਂ ਰਾਸ਼ਟਰੀ ਸਾਫ਼ ਹਵਾ ਪ੍ਰੋਗਰਾਮ (ਐਨਸੀਏਪੀ), 2026 ਤਹਿਤ ਜਾਰੀ ਕੀਤੇ ਗਏ ‘ਬੈਸਟ ਪ੍ਰੈਕਟਿਸਿਜ਼’ ਸੰਕਲਨ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੰਡੀ ਗੋਬਿੰਦਗੜ੍ਹ ਦਾ ਗੈਸ ਆਧਾਰਿਤ ਸ਼ਮਸ਼ਾਨਘਾਟ ਅਤੇ ਗੋਬਿੰਦਗੜ੍ਹ ਦਾ ਬਾਇਓ-ਮੀਥੇਨੇਸ਼ਨ ਪਲਾਂਟ ਵੀ ਪੰਜਾਬ ਦੀਆਂ ਸਰਵੋਤਮ ਪਹਿਲਕਦਮੀਆਂ ਵਿੱਚ ਸ਼ਾਮਲ ਹਨ। ਇਹ ਮਾਨਤਾ ਹਵਾ ਪ੍ਰਦੂਸ਼ਣ ਦੇ ਵੱਖ-ਵੱਖ ਸਰੋਤਾਂ ਨਾਲ ਨਜਿੱਠਣ ਲਈ ਪੰਜਾਬ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਉਜਾਗਰ ਕਰਦੀ ਹੈ। ਇਨ੍ਹਾਂ ਵਿੱਚ ਲੋਕਾਂ ਦੀ ਭਾਗੀਦਾਰੀ, ਤਕਨਾਲੋਜੀ ਆਧਾਰਿਤ ਹੱਲ ਅਤੇ ਟਿਕਾਊ ਕੂੜਾ ਪ੍ਰਬੰਧਨ ਸ਼ਾਮਲ ਹਨ। ਇਹ ਪਹਿਲਕਦਮੀਆਂ ਦਰਸਾਉਂਦੀਆਂ ਹਨ ਕਿ ਸਥਾਨ...
ਜਲੰਧਰ ਵਿਖੇ 14 ਨਵੰਬਰ ਤੋਂ 22 ਨਵੰਬਰ 2026 ਤੱਕ ਕਰਵਾਈ ਜਾਵੇਗੀ ਅਗਨੀਵੀਰ ਭਰਤੀ ਰੈਲੀ

ਜਲੰਧਰ ਵਿਖੇ 14 ਨਵੰਬਰ ਤੋਂ 22 ਨਵੰਬਰ 2026 ਤੱਕ ਕਰਵਾਈ ਜਾਵੇਗੀ ਅਗਨੀਵੀਰ ਭਰਤੀ ਰੈਲੀ

Local news
 ਅਗਨੀਪਥ ਯੋਜਨਾ ਤਹਿਤ ਭਾਰਤੀ ਫੌਜ ਵਿੱਚ ਯੋਗ ਨੌਜਵਾਨਾਂ ਦੀ ਭਰਤੀ ਲਈ ਅਗਨੀਵੀਰ ਭਰਤੀ ਰੈਲੀ 14 ਨਵੰਬਰ ਤੋਂ 22 ਨਵੰਬਰ 2026 ਤੱਕ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ ਕਰਵਾਈ ਜਾ ਰਹੀ ਹੈ। ਇਸ ਭਰਤੀ ਰੈਲੀ ਵਿੱਚ 6,000 ਤੋਂ ਵੱਧ ਉਮੀਦਵਾਰ ਹਿੱਸਾ ਲੈਣਗੇ, ਜਿਨ੍ਹਾਂ ਨੇ ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ (ਐੱਸ.ਬੀ.ਐੱਸ. ਨਗਰ) ਜਿਲ੍ਹਿਆਂ ਤੋਂ ਸਾਂਝੀ ਦਾਖਲਾ ਪ੍ਰੀਖਿਆ ਪਾਸ ਕੀਤੀ ਹੈ । ਇਸ ਭਰਤੀ ਰੈਲੀ ਵਿੱਚ ਪੰਜਾਬ, ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਤੋਂ ਯੋਗ ਮਹਿਲਾ ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ, ਜਿਸ ਨਾਲ ਨੌਜਵਾਨ ਔਰਤਾਂ ਨੂੰ ਭਾਰਤੀ ਫੌਜ ਵਿੱਚ ਕਰੀਅਰ ਬਣਾਉਣ ਅਤੇ ਮਾਣ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲੇਗਾ। ਭਰਤੀ ਪ੍ਰਕਿਰਿਆ ਵਿੱਚ ਉਮੀਦਵਾਰਾਂ ਦੀ ਸਰੀਰਕ ਤੰਦਰੁਸਤੀ ਅਤੇ ਅਨੁਕੂਲਤਾ ਦਾ ਮੁਲਾਂਕਣ ਕਰਨ ਲਈ ਕਈ ਤਰ੍ਹਾਂ ਦੇ ਟੈਸਟ ਅਤੇ ਮੁਲਾਂਕਣ ਸ਼ਾਮਲ ਹੋਣਗੇ। ਇਨ੍ਹਾਂ ਵਿੱਚ 1.6 ਕਿਲੋਮੀਟਰ ਦੌੜ ਸ਼ਾਮਲ ਹੈ, ਜੋ ਉਨ੍ਹਾਂ ਦੀ ਸਹਿਣਸ਼ੀਲਤਾ ਅਤੇ ਸਰੀਰਕ ...