ਵਿਧਾਇਕ ਸ਼ੈਰੀ ਕਲਸੀ ਨੇ ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ
ਬਟਾਲਾ, 1 ਮਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੀਆਂ ਵੱਖ ਵੱਖ ਵਾਰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਵਾਰਡ ਨੰਬਰ 49 ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਗੁਰਜੀਤ ਸਿੰਘ ਅਤੇ ਵਾਰਡ ਵਾਸੀ ਮੌਜੂਦ ਸਨ।
ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।
ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ...








