ਆਮ ਆਦਮੀ ਕਲੀਨਿਕ ਘਰ ਦੇ ਨੇੜੇ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ – ਸਿਵਲ ਸਰਜਨ
ਰੂਪਨਗਰ, 15 ਅਕਤੂਬਰ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਨ੍ਹਾਂ ਕਲੀਨਿਕਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਉਪਲਬਧ ਕਰਵਾਉਣਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਕੁੱਲ 23 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ, ਜਿਨ੍ਹਾਂ ਵਿੱਚੋਂ 14 ਪੇਂਡੂ ਅਤੇ 9 ਸ਼ਹਿਰੀ ਖੇਤਰਾਂ ਵਿੱਚ ਸਥਿਤ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਸਮਰਪਿਤ ਭਾਵਨਾ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹਰੇਕ ਕਲੀਨਿਕ ਵਿੱਚ ਇੱਕ ਮੈਡੀਕਲ ਅਫ਼ਸਰ, ਇੱਕ ਫਾਰਮਾਸਿਸਟ ਅਤੇ ਇੱਕ ਕਲੀਨਿਕਲ ਸਹਾਇਕ ਤਾਇਨਾਤ ਹੈ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ 107 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮਾਂ ਦੇ ਮੁਫ਼ਤ ਲੈਬ ਟੈਸਟਾਂ ਦੀ ਸਹੂ...








