ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ/ਮਾਲੇਰਕੋਟਲਾ, 25 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਵਿਲੇਜ ਡਿਫੈਂਸ ਕਮੇਟੀਆਂ, ਬਲਾਕ ਕੋਆਰਡੀਨੇਟਰਾਂ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਸ਼ਿਆਂ ਖ਼ਿਲਾਫ਼ ਜੰਗ ਸਿਰਫ਼ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ, ਪੰਚਾਇਤਾਂ, ਨੌਜਵਾਨਾਂ, ਮਾਪਿਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ।
ਸ੍ਰੀ ਗੋਇਲ ਨੇ ਕਿਹਾ ਕਿ ਸਰਕਾਰ ਵੱਲੋਂ ਪੇਂਡੂ ਰੱਖਿਆ ਕਮੇਟੀਆਂ ਦਾ ਗਠਨ, ਡੀ-ਐਡੀਕਸ਼ਨ ਸੈਂਟਰ...






