ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ
ਚੰਡੀਗੜ੍ਹ/ਹੁਸ਼ਿਆਰਪੁਰ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੇ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 9.925 ਕਿਲੋਗ੍ਰਾਮ ਹੈਰੋਇਨ, ਦੋ .30 ਬੋਰ ਦੇ ਵਿਦੇਸ਼ੀ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜਿੰਦਰ ਸਿੰਘ ਉਰਫ ਸੋਨੂੰ ਵਾਸੀ ਪਿੰਡ ਪਥਰਾਲੀਆਂ (ਹੁਸ਼ਿਆਰਪੁਰ), ਸ਼ਿਵਮ ਭੰਡਾਰੀ ਵਾਸੀ ਧੀਨਾ (ਜਲੰਧਰ), ਸਾਹਿਲ ਮਸੀਹ ਉਰਫ ਮੋਨੂੰ ਵਾਸੀ ਪਿੰਡ ਪੱਖੋਕੇ ਟਾਹਲੀ (ਗੁਰਦਾਸਪੁਰ) ਅਤੇ ਰਮੇਲ ਰੌਜਰ ਵਾਸੀ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ...








