ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ
*ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ:* ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੇ ਪਹਿਲੇ ਕਦਮ ਅਤੇ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ ਕਰਵਾਈਆਂ ਗਈਆਂ। ਇਸ ਕਮਿਊਨਿਟੀ ਹੈਲਥ ਸੈਂਟਰ, ਜੋ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਮੁਕੰਮਲ ਕਾਇਆ-ਕਲਪ ਕੀਤੀ ਗਈ ਹੈ। ਇਸ ਨਾਲ ਲਹਿਰਾਗਾਗਾ ਸਮੇਤ ਇਸ ਦੇ 50 ਕਿਲੋਮੀਟਰ ਘੇਰੇ ਵਿਚਲੇ ਪਿੰਡਾਂ ਅਤੇ ਕਸਬਿਆਂ ਨੂੰ ਲਾਭ ਹੋਵੇਗਾ।
ਸੀ.ਐਚ.ਸੀ. ਲਹਿਰਾਗਾਗਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮੈਡੀਕਲ ਸੇਵਾਵਾਂ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਵੱਲੋਂ ਨਿਭਾਈਆਂ ਜਾਣ...








