ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨੰਗਲ ਵਿੱਚ ਪੋਲਿੰਗ ਤਿਆਰੀਆਂ ਦਾ ਜਾਇਜ਼ਾ
ਨੰਗਲ 26 ਮਈ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਅਤੇ ਐਸਐਸਪੀ ਮਨਿੰਦਰ ਸਿੰਘ ਨੇ ਨਗਰ ਕੌਂਸਲ ਚੋਣਾਂ ਦੇ ਦਿਨ ਨੰਗਲ ਵਿੱਚ ਪੋਲਿੰਗ ਬੂਥਾਂ ਦੇ ਪ੍ਰਬੰਧਾਂ ਅਤੇ ਸੁਰੱਖਿਆ ਇੰਤਜ਼ਾਮਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ ‘ਤੇ ਲਗਾਏ ਗਏ ਸੀਸੀਟੀਵੀ ਨਿਗਰਾਨੀ ਪ੍ਰਣਾਲੀ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ, ਤਾਂ ਜੋ ਚੋਣਾਂ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾ ਸਕਣ। ਉੱਚ ਅਧਿਕਾਰੀਆਂ ਨੇ ਚੋਣ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਚੋਣ ਹਦਾਇਤਾਂ ਦੀ ਪੂਰੀ ਪਾਲਣਾ ਕਰਨ ਅਤੇ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਾਉਂਦੇ ਹੋਏ ਸੁਚਾਰੂ ਪੋਲਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਨੰਗਲ ਚੋਣ ਸੈੱਲ ਕੰਟਰੋਲ ਰੂਮ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਨਗਰ ਕੌਂਸਲ ਚੋਣਾਂ ਲਈ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲਿਆ। ਕੰਟਰੋਲ ਰੂਮ ਵਿੱਚ ਮੌਜੂਦ ਅਧਿਕਾਰੀਆਂ ਨੇ ਮਾਨੀਟਰਿੰਗ ਪ੍ਰਣਾਲੀਆਂ, ਸੰਚਾਰ ਸਿਸਟਮ ਅਤੇ ਪੋਲਿੰਗ ਦਿਨ ਲਈ ਕੀਤੇ ...








