ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ
*ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 13 ਜੁਲਾਈ:*ਪੰਜਾਬ ਦੇ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੁਆਬਾ ਖੇਤਰ ਦੇ ਦੋ ਦਿਨਾ ਦੌਰੇ ਦੀ ਸ਼ੁਰੂਆਤ ਕੀਤੀ। ਇਹ ਦੌਰਾ ਦਰਿਆਵਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਚੱਲ ਰਹੇ ਹੜ੍ਹ ਰੋਕੂ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪੂਰੇ ਸੂਬੇ ਵਿੱਚ ਕੀਤੇ ਜਾ ਰਹੇ ਦੌਰਿਆਂ ਦਾ ਹਿੱਸਾ ਹੈ।
ਕੈਬਨਿਟ ਮੰਤਰੀ ਨੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨਾਲ ਬਲਾਚੌਰ ਉਪ-ਮੰਡਲ ਵਿੱਚ ਸਤਲੁਜ ਦਰਿਆ ਕੰਢੇ ਪੈਂਦੇ ਪਿੰਡ ਬੰਗਾ ਬੇਟ ਅਤੇ ਖੋਜਾ ਬੇਟ ਦਾ ਦੌਰਾ ਕੀਤਾ ਅਤੇ 2.30 ਕਰੋੜ ਰੁਪਏ ਦੀ ਲਾਗਤ ਨਾਲ ਹਾਲ ਹੀ ਵਿੱਚ ਮੁਕੰਮਲ ਹੋਏ ਹੜ੍ਹ ਰੋਕੂ ਕੰਮਾਂ ਦਾ ਨਿਰੀਖਣ ਕੀਤਾ। ਇਸ ਪ੍ਰਾਜੈਕਟ ਤਹਿਤ ਬੰਨ੍ਹ 'ਤੇ 910 ਫੁੱਟ ਲੰਬਾ ਹੜ੍ਹ ਰੋਕੂ ਰਿਵੈਟਮੈਂਟ ਅਤੇ 8 ਸਟੱਡ ਬਣਾਏ ਗਏ ਹਨ ਤਾਂ ਜੋ ਦਰਿਆ ਦੇ ਕਿਨਾਰੇ ਦੇ ਕਟਾਅ ਨੂੰ ਰੋਕਿਆ ਜਾ ਸਕੇ ਅਤੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਸਕੇ।
ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਹੜ੍ਹ ਰੋਕੂ...








