Friday, October 30
Shadow

Tag: hot news

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਬਠਿੰਡਾ ਮੰਡੀ ਦਾ ਦੌਰਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਬਠਿੰਡਾ ਮੰਡੀ ਦਾ ਦੌਰਾ

Breaking News
ਚੰਡੀਗੜ੍ਹ/ ਬਠਿੰਡਾ, ਅਕਤੂਬਰ 11: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਬਠਿੰਡਾ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੀ ਫਸਲ ਭਰਪੂਰ ਮਾਤਰਾ ਵਿੱਚ ਹੋਈ ਹੈ ਅਤੇ ਦਾਣੇ ਦੀ ਕੁਆਲਿਟੀ ਬਹੁਤ ਵਧੀਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦੇ ਪੁਖਤਾ ਪ੍ਰਬੰਧਾਂ ਸਦਕਾ ਕਿਸੇ ਵੀ ਕਿਸਾਨ, ਆੜ੍ਹਤੀਏ ਅਤੇ ਮਜ਼ਦੂਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।  ਮੰਤਰੀ ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਦੋਵੇਂ ਮੁੱਖ ਲੋੜਾਂ ਜਿਣਸ ਦੀ ਨਿਰਵਿਘਨ ਖਰੀਦ ਅਤੇ ਸਮੇਂ ਸਿਰ ਅਦਾਇਗੀ ਹਮੇਸ਼ਾ ਪੂਰੀਆਂ ਕੀਤੀਆਂ ਹਨ। ਪੰਜਾਬ ਸਰਕਾਰ ਇਨ੍ਹਾਂ ਦੋਵਾਂ ਵਿੱਚ ਸਫਲ ਰਹੀ ਹੈ ਅਤੇ ਇਸ ਸੀਜ਼ਨ ਦੌਰਾਨ ਹੁਣ ਤੱਕ 2511 ਕਰੋੜ ਰੁਪਏ ਦੀ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ ਸਰਕਾਰ ਦਾ ਹਿੱਸਾ ਬਣ ਕੇ ਖੁ...
ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

Breaking News
*ਚੰਡੀਗੜ੍ਹ, 11 ਅਕਤੂਬਰ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸ਼ਿਕੰਜਾ ਹੋਰ ਕੱਸ ਦਿੱਤਾ ਹੈ ਅਤੇ ਮਾਈਨਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਗ਼ੈਰਕਾਨੂੰਨੀ ਮਾਈਨਿੰਗ ਵਿਰੁੱਧ ਮੁਹਿੰਮ ਤਹਿਤ ਮਾਈਨਿੰਗ ਅਧਿਕਾਰੀਆਂ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਰਾਤ ਸਮੇਂ ਕਾਰਵਾਈ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਚਮਕੌਰ ਸਾਹਿਬ ਖੇਤਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਦੇ ਕੰਮ ਵਿੱਚ ਵਰਤੇ ਜਾ ਰਹੇ ਪੰਜ ਵਾਹਨਾਂ ਤੇ ਮਸ਼ੀਨਾਂ ਨੂੰ ਜ਼ਬਤ ਕੀਤਾ ਗਿਆ ਹੈ। ਸ੍ਰੀ ਚਮਕੌਰ ਸਾਹਿਬ ਥਾਣੇ ਵਿੱਚ ਦਰਜ ਮਾਮਲੇ ਤਹਿਤ ਕੀਤੀ ਗਈ ਕਾਰਵਾਈ ਦੌਰਾਨ ਜ਼ਬਤ ਕੀਤੇ ਵਾਹਨਾਂ ਵਿੱਚ ਬੈਕਹੋ ਲੋਡਰ ਸਮੇਤ ਤਿੰਨ ਜੇ.ਸੀ.ਬੀ. ਮਸ਼ੀਨਾਂ ਅਤੇ ਦੋ ਟਿੱਪਰ ਸ਼ਾਮਲ ਹ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ

Punjab News
ਚੰਡੀਗੜ੍ਹ, 11 ਅਕਤੂਬਰ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਸਮਾਜਵਾਦ, ਅਹਿੰਸਾ ਅਤੇ ਆਰਥਿਕ ਸਮਾਨਤਾ ਦਾ ਪ੍ਰਤੀਕ ਦੱਸਿਆ। ਆਪਣੇ ਅਧਿਕਾਰਤ ਸੰਦੇਸ਼ ਵਿੱਚ, ਸਪੀਕਰ ਸੰਧਵਾਂ ਨੇ ਨਾਗਰਿਕਾਂ ਨੂੰ ਇਸ ਮਹਾਨ ਰਾਜੇ ਵੱਲੋਂ ਦਰਸਾਏ ਸ਼ਾਂਤੀ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਨੇ ਮਹਾਰਾਜਾ ਅਗਰਸੈਨ ਨੂੰ ਦਇਆ-ਭਾਵਨਾ ਦੀ ਅਨੋਖੀ ਮਿਸਾਲ ਅਤੇ ਅਹਿੰਸਾ ਦੇ ਸੱਚੇ ਦੂਤ ਦੱਸਿਆ, ਜਿਨ੍ਹਾਂ ਦੀ ਦੂਰਅੰਦੇਸ਼ੀ ਸੋਚ ਸਮਾਜ ਨੂੰ ਬਰਾਬਰੀ ਅਤੇ ਖੁਸ਼ਹਾਲੀ ਵੱਲ ਸੇਧ ਦੇ ਰਹੀ ਹੈ। ਅਗਰਵਾਲ ਭਾਈਚਾਰੇ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਮਹਾਰਾਜਾ ਅਗਰਸੈਨ ਵੱਲੋਂ ਦਰਸਾਏ ਮਾਰਗ 'ਤੇ ਚੱਲਦਿਆਂ, ਇਸ ਭਾਈਚਾਰੇ ਨੇ ਸ਼ਾਨਦਾਰ ਪ੍ਰਗਤੀ ਹਾਸਲ ਕੀਤੀ ਹੈ ਅਤੇ ਸਮਾਜਿਕ ਭਲਾਈ ਤੇ ਵਿਕਾਸ ਪ੍ਰਤੀ ਆਪਣੀ ਸਮਰਪਿਤ ਭਾਵਨਾ ਸਦਕਾ ਸਮਾਜ ਵਿੱਚ ਇੱਕ ਪ੍ਰਮੁੱਖ ਅਤੇ ਸਤਿਕਾਰਯੋਗ ਸਥਾਨ ਪ੍ਰਾਪਤ ਕੀਤਾ ਹੈ। ਸਪੀਕਰ ਨੇ ਇਸ ਮੌਕੇ ਸ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਿਵਲ ਹਸਪਤਾਲ ਸੁਨਾਮ ਊਧਮ ਸਿੰਘ ਵਾਲਾ ਵਿਖੇ 4 ਕਰੋੜ 43 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਿਵਲ ਹਸਪਤਾਲ ਸੁਨਾਮ ਊਧਮ ਸਿੰਘ ਵਾਲਾ ਵਿਖੇ 4 ਕਰੋੜ 43 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ

Breaking News
ਸੁਨਾਮ, 11 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਿਵਲ ਹਸਪਤਾਲ ਸੁਨਾਮ ਊਧਮ ਸਿੰਘ ਵਾਲਾ ਵਿਖੇ 4 ਕਰੋੜ 43 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖ ਕੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਨ੍ਹਾਂ ਕਾਰਜਾਂ ਵਿੱਚ ਹਸਪਤਾਲ ਦੀ ਚਾਰਦੀਵਾਰੀ, ਟਿਊਬਵੈੱਲ ਅਤੇ ਸੀਵਰੇਜ ਦੇ ਕੰਮ ਸ਼ਾਮਲ ਹਨ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਇੱਥੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਇਲਾਜ ਦੀਆਂ ਸਹੂਲਤਾਂ ਦੇ ਨਾਲ ਪਾਣੀ, ਸਫ਼ਾਈ, ਸੀਵਰੇਜ ਅਤੇ ਸੁਰੱਖਿਅਤ ਚੌਗਿਰਦੇ ਵਰਗੀਆਂ ਬੁਨਿਆਦੀ ਲੋੜਾਂ ਦਾ ਸੁਚੱਜਾ ਪ੍ਰਬੰਧ ਵੀ ਬੇਹੱਦ ਜ਼ਰੂਰੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਚਾਰਦੀਵਾਰੀ ਦੇ ਨਿਰਮਾਣ ਨਾਲ ਹਸਪਤਾਲ ਦੇ ਅਹਾਤੇ ਦੀ ਸੁਰੱਖਿਆ ਅਤੇ ਸੰਭਾਲ ਨੂੰ ਮਜ਼ਬੂਤੀ ਮਿਲੇਗੀ, ਜਦਕਿ ਟਿਊਬਵੈੱਲ ਨਾਲ ਪਾਣੀ ਦੀ ਸਪਲਾਈ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਖਾਨਪੁਰ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਖਾਨਪੁਰ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Punjab News
ਨੰਗਲ 11 ਅਕਤੂਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਘਰਾਂ ਦੇ ਨੇੜੇ ਪਹੁੰਚ ਕੇ ਹੱਲ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਖਾਨਪੁਰ ਵਿਖੇ ਲੋਕ ਮਿਲਣੀ ਦੌਰਾਨ ਇਲਾਕਾ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਸਰਕਾਰੀ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਕੰਮਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਲਈ ਮਜਬੂਰ ਨਹੀਂ ਹੋਣਾ ਪਵੇਗਾ। ਇਸੇ ਮਕਸਦ ਨਾਲ ਲੋਕ ਮਿਲਣੀਆਂ ਰਾਹੀਂ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉ...
ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

Punjab News
ਚੰਡੀਗੜ੍ਹ, 11 ਅਕਤੂਬਰ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਅਮਿਟੀ ਯੂਨੀਵਰਸਿਟੀ, ਮੁਹਾਲੀ ਵਿਖੇ ‘ਇੰਟਰਨੈਸ਼ਨਲ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026’ ਕਰਵਾਇਆ ਗਿਆ। ਇਸ ਸਮਿਟ ਵਿੱਚ ਨੀਤੀ ਘੜਨ ਵਾਲਿਆਂ, ਉਦਯੋਗਪਤੀਆਂ, ਸਿਵਲ ਸੁਸਾਇਟੀ ਦੇ ਨੁਮਾਇੰਦਿਆਂ, ਵਾਤਾਵਰਣ ਮਾਹਿਰਾਂ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਨੇ ਸ਼ਿਰਕਤ ਕੀਤੀ। ਸਮਿਟ ਦਾ ਉਦੇਸ਼ ਪਲਾਸਟਿਕ ਪ੍ਰਦੂਸ਼ਣ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਹੱਲ ਲੱਭਣਾ ਅਤੇ ਪ੍ਰਗਤੀਸ਼ੀਲ ‘ਰੰਗਲਾ ਪੰਜਾਬ’ ਦੇ ਸੰਕਲਪ ਨੂੰ ਅੱਗੇ ਵਧਾਉਣਾ ਸੀ।ਇਸ ਸਮਿਟ ਨੇ ਆਲਮੀ ਪੱਧਰ ’ਤੇ ਗਿਆਨ ਦੇ ਆਦਾਨ-ਪ੍ਰਦਾਨ, ਤਕਨਾਲੋਜੀ ਆਧਾਰਿਤ ਉਪਰਾਲਿਆਂ ਅਤੇ ਪਲਾਸਟਿਕ ਦੀ ਸਮੁੱਚੀ ਵੈਲਿਊ ਚੇਨ ਵਿੱਚ ਜਵਾਬਦੇਹੀ ਨੂੰ ਮਜ਼ਬੂਤ ਕਰਨ ਲਈ ਇੱਕ ਮੰਚ ਪ੍ਰਦਾਨ ਕੀਤਾ। ਇਸ ਦੌਰਾਨ ਸਪੱਸ਼ਟ ਸੁਨੇਹਾ ਦਿੱਤਾ ਗਿਆ ਕਿ ਪਲਾਸਟਿਕ ਕਚਰੇ ਦਾ ਸੁਰੱਖਿਅਤ ਇਕੱਠ, ਵਿਗਿਆਨਕ ਪ੍ਰੋਸੈਸਿੰਗ ਅਤੇ ਢੁਕਵਾਂ ਪ੍ਰਬੰਧਨ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ, ਤਾਂ ਜੋ ਇਹ ਖੁਰਾਕ ਲੜੀ ਵਿੱਚ ਦਾਖ਼ਲ ਨਾ ਹੋਵੇ, ਮਿੱਟੀ ਅਤੇ ਪਾਣੀ ਨੂੰ ਪ੍ਰਦੂਸ਼ਿਤ ਨਾ ਕਰੇ ਅਤੇ ਲੋਕਾਂ ਨੂੰ ਹਾਨੀਕਾਰਕ ਪ੍ਰਦੂਸ਼ਕਾਂ ਦੇ ਸੰਪਰ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 7 ‘ਚ 14 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ 6 ਗਲੀਆਂ ਦਾ ਕੀਤਾ ਉਦਘਾਟਨ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 7 ‘ਚ 14 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ 6 ਗਲੀਆਂ ਦਾ ਕੀਤਾ ਉਦਘਾਟਨ

Local news
ਹੁਸ਼ਿਆਰਪੁਰ, 11 ਅਕਤੂਬਰ: ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 7 ਵਿੱਚ ਲਗਭਗ 14 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਈਆਂ 6 ਗਲੀਆਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਉਨ੍ਹਾਂ ਦੀ ਤਰਜੀਹ ਹੈ। ਗਲੀਆਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਆਉਣ-ਜਾਣ ਵਿੱਚ ਸਹੂਲਤ ਮਿਲੇਗੀ ਅਤੇ ਇਲਾਕੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ।ਵਿਧਾਇਕ ਜਿੰਪਾ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਹਤਰ ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਦਾ ਧਿਆਨ ਰੱਖਣਾ ਅਤੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਇਸ ਮੌਕੇ ਮੇਅਰ ਪਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫ਼ਰੀਦਕੋਟ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫ਼ਰੀਦਕੋਟ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

Local news
ਫ਼ਰੀਦਕੋਟ, 11 ਅਕਤੂਬਰ -             ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਅਦਾਇਗੀ ਆਦਿ ਦਾ ਜਾਇਜ਼ਾ ਲੈਣ ਲਈ ਰਾਜ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕੀਤੇ ਜਾਣ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਫ਼ਰੀਦਕੋਟ ਵਿਖੇ  ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਅੱਜ 01 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਆਰੰਭ ਹੋ ਗਈ ਹੈ ਅਤੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਛਾਂ, ਪੀਣ ਵਾਲੇ ਸਾਫ਼ ਪਾਣੀ, ਸਫ਼ਾਈ, ਬਿਜਲੀ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਖਰੀਦ ਕਾਰਜਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਰਾਜ ਭਰ ਵਿੱਚ ਹੁਣ ਤੱਕ 1887 ਮੰਡੀਆਂ ਨੋਟੀਫਾਈ ਕੀਤੀਆਂ ਜਾ ਚੁੱਕੀਆਂ ਹਨ ਅਤੇ ਜ਼ਰੂਰਤ ਅਨੁਸਾਰ ਹੋਰ ਮੰਡੀ...
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 68ਵੀਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 68ਵੀਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ

Local news
ਜੰਡਿਆਲਾ ਗੁਰੂ/ਅੰਮ੍ਰਿਤਸਰ, 11 ਅਕਤੂਬਰ (               ) - ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਨੰਗਲ ਦਿਆਲ ਸਿੰਘ ਤੋਂ ਹਲਕੇ ਦੀ 68ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਤੀਰਥ ਯਾਤਰਾ ਬੱਸ ਰਾਹੀਂ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰਵਾਏ ਜਾਣਗੇ। ਸੰਗਤ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ, ਜਿਸ ਤਹਿਤ ਸੂਬਾ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਤੀਰਥ ਯਾਤਰਾ ਸ਼ੁਰੂ ਕਰਕੇ ਬਜ਼ੁਰਗਾਂ ਦੀ ਤੀਰਥ ਯਾਤਰਾ ਕਰਨ ਦੀ ਮਨੋ-ਕਾਮਨਾਂ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰ...
ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਮੰਡੀ ਕਿੱਲਿਆਂਵਾਲੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਮੰਡੀ ਕਿੱਲਿਆਂਵਾਲੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ

Local news
ਲੰਬੀ/ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਐਮ.ਐਸ.ਪੀ. ਰੇਟ 2461/- ਰੁਪਏ ਦੇ ਹਿਸਾਬ ਨਾਲ ਦਾਣਾ ਮੰਡੀ ਕਿੱਲਿਆਂਵਾਲੀ ਵਿਖੇ ਕਿਸਾਨਾਂ ਵੱਲੋਂ ਲਿਆਂਦੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਮੰਡੀ ਵਿੱਚ ਲਗਭਗ 200 ਕੁਇੰਟਲ ਝੋਨੇ ਦੀ ਆਮਦ ਹੋਈ ਅਤੇ ਪਹਿਲੇ ਦਿਨ 100 ਕੁਇੰਟਲ ਝੋਨੇ ਦੀ ਖਰੀਦ ਕੀਤੀ ਗਈ। ਉਨਾਂ ਨੇ ਅਫਸਰਾਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸਾਨ ਸਾਡੇ ਭਰਾ ਹਨ ਅਤੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਖਰੀਦਣ ਸਮੇਂ ਕਿਸੇ ਵੀ ਤਰੀਕੇ ਦੀ ਕਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਜੇਕਰ ਅਜਿਹਾ ਕੁਝ ਹੁੰਦਾ ਹੈ ਤਾਂ ਕੋਈ ਵੀ ਕਿਸਾਨ ਭਰਾ ਉਹਨਾਂ ਦੇ ਮਹਿਕਮੇ ਦੇ ਅਫਸਰ ਜਾਂ ਉਹਨਾਂ ਨਾਲ ਵੀ ਸਿੱਧਾ ਸੰਪਰਕ ਕਰ ਸਕਦਾ ਹੈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖਤਾ ਪ੍ਰ...