ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ
ਰੂਪਨਗਰ, 11 ਜੁਲਾਈ: ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ (ਐੱਸ.ਆਈ.ਆਰ.-2026) ਤਹਿਤ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਅਪਡੇਟ ਕਰਨ ਦਾ ਕੰਮ ਪੰਜਾਬ ਭਰ ਵਿੱਚ ਜੰਗੀ ਪੱਧਰ 'ਤੇ ਜਾਰੀ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਰੂਪਨਗਰ ਅਧੀਨ ਆਉਂਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਸਾਰੇ ਪੋਲਿੰਗ ਬੂਥਾਂ 'ਤੇ 11 ਅਤੇ 12 ਜੁਲਾਈ 2026 ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 5:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਅੱਜ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀ ਅਮਨਦੀਪ ਬਾਂਸਲ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਵਿਧਾਨ ਸਭਾ ਹਲਕਾ 049-ਸ੍ਰੀ ਅਨੰਦਪੁਰ ਸਾਹਿਬ, 050-ਰੂਪਨਗਰ ਅਤੇ 051-ਚਮਕੌਰ ਸਾਹਿਬ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਅਤੇ ਸਕੂਲਾਂ ਵਿੱਚ ਨਿਯੁਕਤ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਇਨ...








