Friday, October 30
Shadow

Tag: hot news

ਕੀ ਸਾਈਨਸ ਕਾਰਨ ਤੁਹਾਡਾ ਵੀ ਨੱਕ ਬੰਦ ਅਤੇ ਲਗਾਤਾਰ ਛਿੱਕਾਂ ਆ ਰਹੀਆਂ ਹਨ? ਇੱਕ ਵਾਰ ਜ਼ਰੂਰ ਅਜ਼ਮਾਓ ਇਹ ਘਰੇਲੂ ਤਰੀਕੇ

ਕੀ ਸਾਈਨਸ ਕਾਰਨ ਤੁਹਾਡਾ ਵੀ ਨੱਕ ਬੰਦ ਅਤੇ ਲਗਾਤਾਰ ਛਿੱਕਾਂ ਆ ਰਹੀਆਂ ਹਨ? ਇੱਕ ਵਾਰ ਜ਼ਰੂਰ ਅਜ਼ਮਾਓ ਇਹ ਘਰੇਲੂ ਤਰੀਕੇ

Health
ਸਾਈਨਸ ਇਨਫੈਕਸ਼ਨ ਉਦੋਂ ਹੁੰਦੀ ਹੈ ਜਦੋਂ ਸਾਈਨਸ ਬੈਕਟੀਰੀਆ, ਵਾਇਰਲ ਜਾਂ ਫੰਗਲ ਇਨਫੈਕਸ਼ਨ ਕਾਰਨ ਸੋਜਸ਼ ਵਿੱਚ ਆ ਜਾਂਦੇ ਹਨ। ਇਸ ਨਾਲ ਨੱਕ ਬੰਦ ਹੋਣਾ, ਨੱਕ ਵਗਣਾ, ਛਿੱਕ ਆਉਣਾ, ਚਿਹਰੇ 'ਤੇ ਦਬਾਅ ਜਾਂ ਦਰਦ ਅਤੇ ਕਈ ਵਾਰ ਗੰਧ ਦੀ ਕਮੀ ਵਰਗੇ ਲੱਛਣ ਨਜ਼ਰ ਆ ਸਕਦੇ ਹਨ। ਲੰਬੇ ਸਮੇਂ ਤੋਂ ਜਾਂ ਵਾਰ-ਵਾਰ ਸਾਈਨਸਾਈਟਿਸ ਦੇ ਲੱਛਣਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕਰਨ ਲਈ ਡਾਕਟਰੀ ਸਹਾਇਤਾ ਦੀ ਲੋੜ ਹੋ ਸਕਦੀ ਹੈ। ਹਾਲਾਂਕਿ, ਕੁਝ ਘਰੇਲੂ ਉਪਚਾਰ ਤੁਰੰਤ ਰਾਹਤ ਵੀ ਪ੍ਰਦਾਨ ਕਰ ਸਕਦੇ ਹਨ। ਸਾਈਨਸ ਨੂੰ ਕੰਟਰੋਲ ਕਰਨ ਲਈ ਘਰੇਲੂ ਉਪਚਾਰ ਲੂਣ ਵਾਲੇ ਪਾਣੀ ਨਾਲ ਨੱਕ ਧੋਣਾ- ਨੱਕ ਦੇ ਰਸਤੇ ਵਿੱਚੋਂ ਬਲਗ਼ਮ, ਐਲਰਜੀਨ ਅਤੇ ਜਲਣ ਨੂੰ ਦੂਰ ਕਰਨ ਵਿੱਚ ਖਾਰਾ ਘੋਲ ਮਦਦ ਕਰ ਸਕਦਾ ਹੈ। ਤੁਸੀਂ ਬਲਬ ਸਰਿੰਜ ਜਾਂ ਪਹਿਲਾਂ ਤੋਂ ਬਣੇ ਨਮਕੀਨ ਸਪਰੇਅ ਦੀ ਵਰਤੋਂ ਕਰ ਸਕਦੇ ਹੋ। ਇਨਫੈਕਸ਼ਨ ਨੂੰ ਰੋਕਣ ਲਈ ਸਾਫ਼ ਜਾਂ ਉਬਲੇ ਅਤੇ ਠੰਢੇ ਪਾਣੀ ਦੀ ਵਰਤੋਂ ਕਰੋ। ਦਿਨ ਵਿੱਚ ਇੱਕ ਜਾਂ ਦੋ ਵਾਰ ਨੱਕ ਦੇ ਰਸਤੇ ਨੂੰ ਸਾਫ ਕਰਨ ਨਾਲ ਨੱਕ ਦੀ ਭੀੜ ਅਤੇ ਛਿੱਕਾਂ ਘੱਟ ਸਕਦੀਆਂ ਹਨ। ਭਾਫ਼ ਵਿੱਚ ਸਾਹ ਲੈਣਾ -ਭਾਫ਼ ਵਿੱਚ ਸਾ...
‘ਗਿੱਲੀ ਲੱਕੜ ਨਾ ਵਰਤਣਾ’, ਨਾਨਾ ਪਾਟੇਕਰ ਦੀ ਸੰਸਕਾਰ ਨੂੰ ਲੈ ਕੇ ਸੀ ਖਾਸ ਇੱਛਾ

‘ਗਿੱਲੀ ਲੱਕੜ ਨਾ ਵਰਤਣਾ’, ਨਾਨਾ ਪਾਟੇਕਰ ਦੀ ਸੰਸਕਾਰ ਨੂੰ ਲੈ ਕੇ ਸੀ ਖਾਸ ਇੱਛਾ

Entertainment
ਹੈਦਰਾਬਾਦ: ਨਾਨਾ ਪਾਟੇਕਰ ਭਾਰਤੀ ਫਿਲਮ ਉਦਯੋਗ ਦੇ ਅਜਿਹੇ ਸਿਤਾਰੇ ਸਨ, ਜਿਨ੍ਹਾਂ ਨੇ ਗੰਭੀਰ ਤੋਂ ਲੈ ਕੇ ਹਾਸ-ਰਸ ਵਾਲੇ ਹਰ ਕਿਰਦਾਰ ਵਿੱਚ ਜਾਨ ਪਾ ਦਿੱਤੀ। ਨਾਨਾ ਦੀ ਕੋਈ ਵੀ ਫਿਲਮ ਦਰਸ਼ਕਾਂ ਲਈ ਪੂਰੀ ਤਰ੍ਹਾਂ ਮਨੋਰੰਜਕ ਹੁੰਦੀ ਸੀ। ਅੱਜ ਨਾਨਾ ਪਾਟੇਕਰ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਪ੍ਰਸ਼ੰਸਕਾਂ ਕੋਲ ਹੁਣ ਸਿਰਫ਼ ਉਨ੍ਹਾਂ ਦੀਆਂ ਫਿਲਮਾਂ ਅਤੇ ਸ਼ਾਨਦਾਰ ਅਦਾਕਾਰੀ ਦੀਆਂ ਯਾਦਾਂ ਹੀ ਬਚੀਆਂ ਹਨ। ਇੱਕ ਫਿਲਮ ਅਦਾਕਾਰ ਹੋਣ ਦੇ ਨਾਲ-ਨਾਲ, ਨਾਨਾ ਇੱਕ ਸਮਾਜ ਸੇਵਕ ਅਤੇ ਬੇਬਾਕ ਇਨਸਾਨ ਵੀ ਸਨ; ਪੂਰਾ ਦੇਸ਼ ਉਨ੍ਹਾਂ ਦੇ ਖੁੱਲ੍ਹੇ-ਦਿਲ ਸੁਭਾਅ ਤੋਂ ਜਾਣੂ ਹੈ। ਇੱਕ ਇੰਟਰਵਿਊ ਵਿੱਚ ਉਨ੍ਹਾਂ ਨੇ ਬਹੁਤ ਹੀ ਸਪੱਸ਼ਟਤਾ ਨਾਲ ਅਤੇ ਦਿਲ ਨੂੰ ਛੂਹ ਲੈਣ ਵਾਲੇ ਅੰਦਾਜ਼ ਵਿੱਚ ਆਪਣੇ ਅੰਤਿਮ ਸੰਸਕਾਰ ਬਾਰੇ ਗੱਲ ਕੀਤੀ ਸੀ, ਅਜਿਹੀਆਂ ਗੱਲਾਂ ਜੋ ਸ਼ਾਇਦ ਬਹੁਤ ਘੱਟ ਦਰਸ਼ਕਾਂ ਨੂੰ ਯਾਦ ਹੋਣਗੀਆਂ। ਰਾਕੇਸ਼ ਰੋਸ਼ਨ ਨੇ ਪ੍ਰਗਟਾਇਆ ਦੁੱਖ ਸੀਨੀਅਰ ਫਿਲਮ ਅਦਾਕਾਰ ਰਾਕੇਸ਼ ਰੋਸ਼ਨ ਨੇ ਉਸੇ ਇੰਟਰਵਿਊ ਦੀ ਇੱਕ ਝਲਕ ਸਾਂਝੀ ਕਰਕੇ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ। ਇਸ...
ਹਾੜੀ ਫ਼ਸਲਾਂ ਬਾਰੇ ਭਲਕੇ ਰਾਏਕੋਟ ’ਚ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

ਹਾੜੀ ਫ਼ਸਲਾਂ ਬਾਰੇ ਭਲਕੇ ਰਾਏਕੋਟ ’ਚ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

Local news
ਲੁਧਿਆਣਾ, 08 ਅਕਤੂਬਰ (0000) – ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਲਕੇ 09 ਅਕਤੂਬਰ (ਸ਼ੁਕਰਵਾਰ) ਨੂੰ ਕਤਿਆਲ ਪੈਲੇਸ, ਰਾਏਕੋਟ-ਲੁਧਿਆਣਾ ਰੋਡ, ਰਾਏਕੋਟ ਵਿਖੇ ਹਾੜੀ ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ  ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਕਰੀਬ 2000 ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਜਾਣੀ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਵੱਖ-ਵੱਖ ਸਕੀਮਾਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਹਨ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਿੱਟੀ ਪਰਖ ਕਰਵਾਏ ਬਗੈਰ ਖਾਦਾਂ ਦੀ ਵਰਤੋਂ ਨਾ ਕਰਨ ਤਾਂ ਜੋ ਖੇਤੀ ਖਰਚੇ ਘਟਾਏ ਜਾ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਮਿਆਰੀ ਕਿਸਮਾਂ ਦੇ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣਾ ਵਿਭਾਗ ਦਾ ਮੁੱਖ ਨਿਸ਼ਾਨਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਲਈ ਵਿਸ਼ੇਸ਼ ਤੌਰ ’ਤੇ ਪਿੰਡ ਅਤੇ ਬਲਾਕ ਪੱਧਰੀ ਕੈਂਪ ਲਗਾ ਕੇ ਹਾੜ੍ਹੀ ਅਤੇ ਸਾਉਣੀ ਦੀ...
ਮੰਗਤ ਸਿੰਘ ਨੇ ਸੰਭਾਲਿਆ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵਜੋਂ ਅਹੁਦਾ

ਮੰਗਤ ਸਿੰਘ ਨੇ ਸੰਭਾਲਿਆ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵਜੋਂ ਅਹੁਦਾ

Local news
ਤਰਨ ਤਾਰਨ, 8 ਅਕਤੂਬਰ -      ਸਿੱਖਿਆ ਵਿਭਾਗ ਵੱਲੋਂ ਮੰਗਤ ਸਿੰਘ ਨੂੰ ਸਿੱਖਿਆ ਖੇਤਰ ਵਿੱਚ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਤਜ਼ਰਬੇ ਨੂੰ ਧਿਆਨ ਵਿੱਚ ਰੱਖਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਤਰਨ ਤਾਰਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਨਵੀਂ ਨਿਯੁਕਤੀ ਤਹਿਤ ਉਨ੍ਹਾਂ ਨੇ ਡਾਈਟ ਕੈਰੋਂ ਵਿਖੇ ਆਪਣੀਆਂ ਸੇਵਾਵਾਂ ਤੋਂ ਰਿਲੀਵ ਹੋ ਕੇ ਅੱਜ ਜ਼ਿਲ੍ਹਾ ਸਿੱਖਿਆ ਦਫ਼ਤਰ, ਤਰਨ ਤਾਰਨ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਡਾਈਟ ਕੈਰੋਂ ਵਿਖੇ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਪੂਰੀ ਮਿਹਨਤ, ਲਗਨ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਈਆਂ। ਉਨ੍ਹਾਂ ਦੀ ਅਗਵਾਈ ਹੇਠ ਅਧਿਆਪਕ ਸਿਖਲਾਈ, ਸਕੂਲ ਲੀਡਰਸ਼ਿਪ, ਮਨੁੱਖੀ ਸਰੋਤ ਪ੍ਰਬੰਧਨ, ਪੇਸ਼ੇਵਰ ਵਿਕਾਸ ਅਤੇ ਵੱਖ-ਵੱਖ ਅਕਾਦਮਿਕ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਗਿਆ। ਉਨ੍ਹਾਂ ਨੇ ਡਾਈਟ ਦੀ ਅਕਾਦਮਿਕ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ।ਨਵੀਂ ਨਿਯੁਕਤੀ ਉਪਰੰਤ ਜ਼ਿਲ੍ਹਾ ਸਿੱਖਿਆ ਦਫ਼ਤਰ, ਤਰਨ ਤਾਰਨ ਵਿਖੇ ਮੰਗਤ ਸਿੰਘ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗ...
ਪਿੰਡ ਮੱਸੇਵਾਲ ਦੇ 72 ਘਰਾਂ ਨੂੰ “ਮੇਰਾ ਘਰ ਮੇਰੇ ਨਾਮ” ਤਹਿਤ ਮਿਲੇ ਮਾਲਕੀ ਹੱਕ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੇ ਪ੍ਰਾਪਰਟੀ ਕਾਰਡ

ਪਿੰਡ ਮੱਸੇਵਾਲ ਦੇ 72 ਘਰਾਂ ਨੂੰ “ਮੇਰਾ ਘਰ ਮੇਰੇ ਨਾਮ” ਤਹਿਤ ਮਿਲੇ ਮਾਲਕੀ ਹੱਕ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੇ ਪ੍ਰਾਪਰਟੀ ਕਾਰਡ

Local news
ਕੀਰਤਪੁਰ ਸਾਹਿਬ 08 ਅਕਤੂਬਰ: ਪਿੰਡ ਮੱਸੇਵਾਲ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਤਹਿਤ “ਮੇਰਾ ਘਰ ਮੇਰੇ ਨਾਮ” ਕੁੱਲ 72 ਪ੍ਰਾਪਰਟੀ ਕਾਰਡ ਤਿਆਰ ਕਰਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਬੰਧਤ ਲਾਭਪਾਤਰੀਆਂ ਨੂੰ ਦਿੱਤੇ ਗਏ। ਮਾਲਕੀ ਹੱਕ ਮਿਲਣ ਨਾਲ ਲੰਬੇ ਸਮੇਂ ਤੋਂ ਆਪਣੀਆਂ ਰਿਹਾਇਸ਼ੀ ਜਾਇਦਾਦਾਂ ’ਤੇ ਹੱਕ ਰੱਖਣ ਵਾਲੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਮੰਤਰੀ ਬੈਂਸ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਦੇਣਾ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ ’ਤੇ ਸਸ਼ਕਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।        ਮਾਲਕੀ ਹੱਕ ਮਿਲਣ ਤੋਂ ਬਾਅਦ ਹੁਣ ਇਹ ਜਾਇਦਾਦ ਮਾਲਕ ਆਪਣੀ ਪ੍ਰਾਪਰਟੀ ਨੂੰ ਕਾਨੂੰਨੀ ਤੌਰ ’ਤੇ ਵੇਚ ਅਤੇ ਖਰੀਦ ਸਕਣਗੇ। ਇਸ ਤੋਂ ਇਲਾਵਾ ਉਹ ਆਪਣੀ ਜਾਇਦਾਦ ਦੇ ਆਧਾਰ ’ਤੇ ਬੈਂਕ ਜਾਂ ਵਿੱਤੀ ਸੰਸਥਾਵਾਂ ਤੋਂ ਲੋਨ ਦੀ ਸਹੂਲਤ ਵੀ ਪ੍ਰਾਪਤ ਕਰ ਸਕਣਗੇ ਅਤੇ ਆਪਣੀ ਸੰਪਤੀ ਆਪਣੇ ਬੱਚਿਆਂ ਜਾਂ ਹੋਰ ਵਾਰਸਾਂ ਦੇ ਨਾਮ ’ਤੇ ਵੀ ਕਰਵਾ ਸਕਣਗੇ। ਇਸ ਤਰ੍ਹਾਂ ਪ੍ਰਾਪਰ...
ਡਿਪਟੀ ਕਮਿਸ਼ਨਰ ਵੱਲੋਂ ਟੀ.ਬੀ. ਦੇ ਖਾਤਮੇ ਲਈ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਪੰਚਾਇਤਾਂ ਦਾ ਸਨਮਾਨ

ਡਿਪਟੀ ਕਮਿਸ਼ਨਰ ਵੱਲੋਂ ਟੀ.ਬੀ. ਦੇ ਖਾਤਮੇ ਲਈ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਪੰਚਾਇਤਾਂ ਦਾ ਸਨਮਾਨ

Local news
ਜਲੰਧਰ, 8 ਅਕਤੂਬਰ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ 'ਟੀ.ਬੀ. ਮੁਕਤ ਭਾਰਤ ਅਭਿਆਨ' ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਟੀ.ਬੀ. ਦੇ ਖਾਤਮੇ ਲਈ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਉਣ ਵਾਲੀਆਂ 91 ਪੰਚਾਇਤਾਂ ਨੂੰ ਸਨਮਾਨਿਤ ਕੀਤਾ ਗਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ 91 ਟੀ.ਬੀ. ਮੁਕਤ ਪੰਚਾਇਤਾਂ ਨੂੰ ਸਰਟੀਫਿਕੇਟ ਸੌਂਪੇ ਗਏ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਰਾਜੇਸ਼ ਗਰਗ ਅਤੇ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਰੀਤੂ ਦਾਦਰਾ ਵੀ ਮੌਜੂਦ ਸਨ।  ਅੱਜ ਸਨਮਾਨਿਤ ਹੋਏ 91 ਪਿੰਡਾਂ ਵਿੱਚੋਂ ਇਕ ਪਿੰਡ ਗੋਲਡ, 19 ਸਿਲਵਰ ਅਤੇ 71 ਪਿੰਡ ਬ੍ਰੌਂਜ਼ ਕੈਟਾਗਰੀ ਵਿੱਚ ਸ਼ਾਮਲ ਹਨ। ਬਲਾਕ ਕਾਲਾ ਬੱਕਰਾ ਅਧੀਨ ਆਉਂਦੇ ਪਿੰਡ 'ਜੱਫਲ ਝੀਂਗੜ' ਨੂੰ ਸਾਲ 2023, 2024 ਅਤੇ 2025 ਦੌਰਾਨ ਲਗਾਤਾਰ ਤਿੰਨ ਸਾਲ ਟੀ.ਬੀ. ਮੁਕਤ ਰਹਿਣ ’ਤੇ ਗੋਲਡ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਜਦਕਿ 19 ਪਿੰਡਾਂ ਨੂੰ ਲਗਾਤਾਰ ਦੋ ਸਾਲ ਟੀ.ਬੀ. ਮੁਕਤ ਰਹਿਣ ’ਤੇ ਸਿਲਵਰ ਅਤੇ ਪਹਿਲੇ ਸਾਲ ਟੀਬੀ ਮੁਕਤ ਹੋ...
ਮੁੱਖ ਮੰਤਰੀ ਕੈਂਪ ਦਫ਼ਤਰ ‘ਤੇ ਸੀਬੀਆਈ ਦਾ ਛਾਪਾ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਸਮੇਂ ਸਿਰ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਕੈਂਪ ਦਫ਼ਤਰ ‘ਤੇ ਸੀਬੀਆਈ ਦਾ ਛਾਪਾ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਸਮੇਂ ਸਿਰ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ 8 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਮੁੱਖ ਮੰਤਰੀ ਕੈਂਪ ਦਫ਼ਤਰ 'ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਛਾਪੇ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਸਮੇਂ ਸਿਰ ਹੋਣਗੀਆਂ। ਉਨ੍ਹਾਂ ਭਾਜਪਾ 'ਤੇ ਜਾਂਚ ਏਜੰਸੀਆਂ ਰਾਹੀਂ ਸੂਬੇ ਵਿੱਚ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਦਾ ਦੋਸ਼ ਲਾਇਆ। ਦਿੱਲੀ, ਪੱਛਮੀ ਬੰਗਾਲ ਅਤੇ ਛੱਤੀਸਗੜ੍ਹ ਵਿੱਚ ਚੋਣਾਂ ਤੋਂ ਪਹਿਲਾਂ ਹੋਈਆਂ ਅਜਿਹੀਆਂ ਹੀ ਛਾਪੇਮਾਰੀਆਂ ਦਾ ਹਵਾਲਾ ਦਿੰਦਿਆਂ ਮਾਨ ਨੇ ਕਿਹਾ ਕਿ ਚਾਹੇ ਕਿੰਨੇ ਵੀ ਛਾਪੇ ਮਾਰ ਲਏ ਜਾਣ, ਉਨ੍ਹਾਂ ਦੀ ਸਰਕਾਰ ਵਿਰੁੱਧ ਭ੍ਰਿਸ਼ਟਾਚਾਰ ਦਾ "ਇੱਕ ਰੁਪਿਆ" ਵੀ ਨਹੀਂ ਮਿਲੇਗਾ। ਉਨ੍ਹਾਂ ਦੁਹਰਾਇਆ ਕਿ ਉਹ ਪੰਜਾਬ ਨੂੰ ਲੁੱਟਣ ਲਈ ਨਹੀਂ, ਸਗੋਂ ਪੰਜਾਬੀਆਂ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਰੋੜਾਂ ਰੁਪਏ ਦੇ ਘੁਟਾਲੇ ਕਰਨ ਵਾਲਿਆਂ ਅਤੇ ਬੱਸਾਂ ਤੇ ਹੋਟਲਾਂ ਵਿੱਚ ਹਿੱਸੇਦਾਰੀ ਲੈਣ ਵਾਲਿਆਂ ਦੇ ਦਿਨ ਹੁਣ ਖ਼ਤਮ ਹੋ ਚੁੱਕੇ ਹਨ। ਇੱਕ ਪ੍ਰੈੱਸ ਕਾਨਫਰੰਸ ਦੌਰਾਨ...
ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

Punjab News
ਚੰਡੀਗੜ੍ਹ 8 ਅਕਤੂਬਰ- ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਇੱਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਚੁੱਕੇ ਅਤੇ ਸ੍ਰੀ ਅਨੰਦਪੁਰ ਸਾਹਿਬ ਸਰਾਂ ਮਾਮਲੇ 'ਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਇਸ ਦੇ "ਮੁੱਖ ਸਰਪ੍ਰਸਤ" ਸੁਖਬੀਰ ਸਿੰਘ ਬਾਦਲ ਤੋਂ ਜਵਾਬ ਮੰਗਿਆ। ਉਨ੍ਹਾਂ ਨੇ ਐਸਜੀਪੀਸੀ ਸਰਾਂ ਵਿੱਚ ਮਹਿਲਾ ਦੇ ਠਹਿਰਨ, ₹1 ਲੱਖ ਦੇ ਇਲਾਜ ਦੇ ਭੁਗਤਾਨ ਅਤੇ ਰਜਿਸਟਰ ਵਿੱਚ ਗੜਬੜੀਆਂ ਬਾਰੇ ਐਸਜੀਪੀਸੀ ਪ੍ਰਧਾਨ ਦੁਆਰਾ ਦਿੱਤੇ ਸਪੱਸ਼ਟੀਕਰਨਾਂ 'ਤੇ ਸਵਾਲ ਚੁੱਕੇ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਲਈ ਤਿੰਨ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਹੈ। ਐਸਆਈਟੀ ਦੀ ਅਗਵਾਈ ਪੰਜਾਬ ਪੁਲਿਸ ਅਧਿਕਾਰੀ ਗੁਰਬੰਸ ਸਿੰਘ ਬੈਂਸ ਕਰ ਰਹੇ ਹਨ, ਜਦੋਂ ਕਿ ਸਿਮਰਨਜੀਤ ਸਿੰਘ ਲੰਗ ਅਤੇ ਕਰਨ ਸਿੰਘ ਸੰਧੂ ਇਸ ਦੇ ਮੈਂਬਰ ਹਨ। ਇਹ ਜਾਂਚ ਉਨ੍ਹਾਂ ਬਹੁਤ ਸਾਰੇ ਸ...
ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

Breaking News
ਚੰਡੀਗੜ੍ਹ, 8 ਅਕਤੂਬਰ: ਸੂਬੇ ਦੇ ਲੱਖਾਂ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਨੂੰ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ "ਮੇਰੀ ਦੁਕਾਨ, ਮੇਰੇ ਨਾਮ" ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਨਾਲ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਧੀਨ 12 ਸਾਲਾਂ ਤੋਂ ਵੱਧ ਸਮੇਂ ਤੋਂ ਕਿਰਾਏ ਜਾਂ ਲੀਜ਼ 'ਤੇ ਕਾਨੂੰਨੀ ਤੌਰ 'ਤੇ ਦੁਕਾਨਾਂ ਚਲਾ ਰਹੇ ਦੁਕਾਨਦਾਰਾਂ ਲਈ ਇਨ੍ਹਾਂ ਦੁਕਾਨਾਂ ਦੇ ਮਾਲਕ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਸ ਸਕੀਮ ਦਾ ਐਲਾਨ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਸਕੀਮ ਤਹਿਤ ਯੋਗ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਮਾਲਕੀ ਹੱਕ ਪ੍ਰਾਪਤ ਕਰਨ ਦੇ ਯੋਗ ਬਣ ਜਾਣਗੇ। ਉਨ੍ਹਾਂ ਦੱਸਿਆ ਕਿ 1 ਅਪ੍ਰੈਲ 2020 ਤੋਂ ਪਹਿਲਾਂ ਦੇ 12 ਸਾਲਾਂ ਦੇ ਕਾਨੂੰਨੀ ਕਬਜ਼ੇ ਨੂੰ ਸਾਬਤ ਕਰਨ ਵਾਲਾ ਕੋਈ ਵੀ ਦੁਕਾਨਦਾਰ ਇਸ ਸਕੀਮ ਲਈ ਅਰਜ਼ੀ ਦੇਣ ਦੇ ਯੋਗ ਹੋਵੇਗਾ। ਇਸ ਪਹਿਲਕਦਮੀ ਦਾ ਲਾਭ ...
ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime News, Punjab News
ਚੰਡੀਗੜ੍ਹ, 8 ਅਕਤੂਬਰ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਜਨ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਕਿਹਾ ਕਿ ਉਸਨੇ 4 ਮਰਲੇ ਦਾ ਇੱਕ ਪਲਾਟ ਖਰੀਦਿਆ ਸੀ ਅਤੇ ਇਸਦੀ ਸੇਲ ਡੀਡ 23.12.2024 ਨੂੰ ਆਪਣੇ ਛੋਟੇ ਭਰਾ ਉਮੇਸ਼ ਕੁਮਾਰ ਦੇ ਨਾਮ 'ਤੇ ਰਜਿਸਟਰਡ ਕਰਵਾਈ ਸੀ। ਉਸਨੇ ਪਲਾਟ ਦੇ ਇੰਤਕਾਲ  ਲਈ ਸਬੰਧਤ ਪਟਵਾਰੀ ਨਾਲ ਸੰਪਰਕ ਕੀਤਾ, ਪਰ ਮਾਮਲੇ ਵਿੱਚ ਵਾਰ-ਵਾਰ ਦੇਰੀ ਕੀਤੀ ਗਈ। ਮਿਤੀ 07.10.2026 ਨੂੰ, ਉਹ ਪਲਾਟ ਦੇ ਇੰਤਕਾਲ ਲਈ ਦੁਬਾਰਾ ਮੁਲਜ਼ਮ ਪਟਵਾਰੀ ਵਿਸ਼ਵਦ...