ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ; 27 ਜੁਲਾਈ:
ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮਹੀਨਾਵਾਰ ਮਿਹਨਤਾਨੇ ਵਿੱਚ ਵੱਡੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਅਤੇ ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਸ਼੍ਰੀ ਵਿਜੇ ਦਾਨਵ ਦੀ ਅਗਵਾਈ ਹੇਠ ਸਫਾਈ ਸੇਵਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਦਿਨ ਭਰ ਵਿਆਪਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਫੈਸਲਾ ਲਿਆ। ਸਫਲ ਵਿਚਾਰ-ਵਟਾਂਦਰੇ ਤੋਂ ਬਾਅਦ, ਸੂਬੇ ਭਰ ਵਿੱਚ ਸਫ਼ਾਈ ਕਰਮਚਾਰੀਆਂ ਨੇ ਚੱਲ ਰਹੀ ਹੜਤਾਲ ਵਾਪਸ ਲੈ ਲਈ ਹੈ।
ਅੱਜ ਸ਼ਾਮ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਫ਼ਾਈ ਸੇਵਕ ਸਾਡੇ ਸ਼ਹਿਰਾਂ ਵਿੱਚ ਸਫ਼ਾਈ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਫੈਸਲਾ...








