ਕੇ.ਵੀ.ਕੇ. ਰੋਪੜ ਨੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਰੂਪਨਗਰ, 8 ਜੁਲਾਈ: ਆਪਣੀਆਂ ਜਾਗਰੂਕਤਾ ਗਤੀਵਿਧੀਆਂ ਦੀ ਲੜੀ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਰੋਪੜ ਵੱਲੋਂ ਅੱਜ ਪਿੰਡ ਦੁਗਰੀ ਵਿਖੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਪ੍ਰੋਗਰਾਮ ਦੌਰਾਨ ਰਵਾਇਤੀ ਰੁੱਖਾਂ ਦੀ ਕਾਸ਼ਤ ਦੇ ਮਹੱਤਵ ਅਤੇ ਪਸ਼ੂਆਂ ਦੀ ਸਿਹਤ ਸੰਭਾਲ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਪਸ਼ੂਆਂ ਤੋਂ ਮਨੁੱਖਾਂ ਵਿੱਚ ਫੈਲਣ ਵਾਲੇ ਰੋਗਾਂ (ਜ਼ੂਨੋਟਿਕ ਰੋਗਾਂ) ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਇਨ੍ਹਾਂ ਤੋਂ ਬਚਾਅ ਲਈ ਅਪਣਾਏ ਜਾਣ ਵਾਲੇ ਪ੍ਰਭਾਵਸ਼ਾਲੀ ਉਪਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਤਾਂ ਜੋ ਇਸ ਵਧ ਰਹੀ ਸਮੱਸਿਆ ਨੂੰ ਸ਼ੁਰੂਆਤੀ ਪੜਾਅ 'ਤੇ ਹੀ ਰੋਕਿਆ ਜਾ ਸਕੇ।
ਪ੍ਰੋਗਰਾਮ ਦੌਰਾਨ ਰਵਾਇਤੀ ਰੁੱਖ ਲਗਾਏ ਗਏ ਅਤੇ ਪਸ਼ੂਆਂ ਤੇ ਮਨੁੱਖਾਂ ਵਿੱਚ ਫੈਲਣ ਵਾਲੇ ਰੋਗਾਂ ਦੀ ਰੋਕਥਾਮ ਸਬੰਧੀ ਪ੍ਰਦਰਸ਼ਨੀ ਰਾਹੀਂ ਵੱਖ-ਵੱਖ ਤਕਨੀਕਾਂ ਅਤੇ ਸਾਵਧਾਨੀਆਂ ਬਾਰੇ ਜਾਣਕਾਰੀ ਵੀ ਦਿੱਤੀ ਗਈ।
ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸ...








