ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 30 ਮਾਰਚ: ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ) ਨੂੰ ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ‘ਤੇ ਬਾਜ਼ ਅੱਖ ਰੱਖਣ ਦੇ ਨਿਰਦੇਸ਼ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਸਬੰਧੀ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਨੇਪਰੇ ਚਾੜ੍ਹਨ ਦੇ ਸੰਕਲਪ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਖਰੀਦ ਸੀਜ਼ਨ ਦੌਰਾਨ ਕੋਈ ਵੀ ਕੁਤਾਹੀ ਨਾ ਹੋਵੇ।
ਡੀ.ਐਫ.ਐਸ.ਸੀਜ਼ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਆਉਣ ਵਾਲੇ ਖਰੀਦ ਸੀਜ਼ਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਸ੍ਰੀ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਹਰੇਕ ਮੰਡੀ ਵਿੱਚ ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸ...








