ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ
ਚੰਡੀਗੜ੍ਹ, ਜੁਲਾਈ 7: ਵਣ ਭਵਨ, ਐਸ.ਏ.ਐਸ. ਨਗਰ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ, ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ, ਪੰਜਾਬ ਦੀ ਪ੍ਰਧਾਨਗੀ ਹੇਠ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਦੀ ਪੰਜਵੀਂ ਮੀਟਿੰਗ ਹੋਈ । ਮੀਟਿੰਗ ਵਿੱਚ ਪ੍ਰਬੰਧਕੀ ਸਕੱਤਰ (ਵਣ) ਕਮਲ ਕਿਸ਼ੋਰ ਯਾਦਵ (ਵੀ ਸੀ ਰਾਹੀਂ) , ਪ੍ਰਮੁੱਖ ਮੁੱਖ ਵਣ ਪਾਲ (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ ਅਤੇ ਮੁੱਖ ਜੰਗਲੀ ਜੀਵ ਵਾਰਡਨ ਸਤਿੰਦਰ ਸਾਗਰ ਤੋਂ ਇਲਾਵਾ ਵਣ ਵਿਭਾਗ ਅਤੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਡਬਲਿਊ ਡਬਲਿਊ ਐਫ - ਇੰਡੀਆ ਦੇ ਨੁਮਾਇੰਦੇ ਵੀ ਮੌਜੂਦ ਸਨ ।
ਇਸ ਮੀਟਿੰਗ ਵਿੱਚ ਪਿਛਲੇ ਸਾਲ ਦੌਰਾਨ ਰਾਜ ਵਿੱਚ ਆਏ ਹੜ੍ਹਾਂ ਕਾਰਨ ਦਰਿਆਵਾਂ ਵਿੱਚ ਸਿਲਟ/ਰੇਤਾ ਜਮਾਂ ਹੋਣ ਕਾਰਨ ਆਉਣ ਵਾਲੇ ਸਮੇਂ ਦੌਰਾਨ ਹੜ੍ਹਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਅਤੇ ਦਰਿਆਵਾਂ ਦੇ ਬੇਹਤਰ ਪ੍ਰਬੰਧਨ ਲਈ ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਬਿਆਸ ਦਰਿਆ ਅਤੇ ਰਾਵੀ ਦਰਿਆ ਵਿੱਚ ਵੱਖ-ਵੱਖ ਥਾਵਾਂ ਤੇ ਡੀ-ਸਿਲਟਿੰਗ ਕਰਨ ਦੇ ਮੰਤਵ ਨਾਲ ਪੇਸ਼ ਕੀਤੀਆਂ ਗਈਆਂ 8 ਤਜਵੀਜ਼ਾਂ ਉੱਤੇ ਵਿਚਾਰ ਕੀਤਾ ਗਿਆ ।
ਵਿਚਾਰ...








