ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 6 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਤਿੰਨ ਵਿਅਕਤੀਆਂ ਨੂੰ 13 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਖੇਮਕਰਨ (ਤਰਨ ਤਾਰਨ), ਜੋ ਮੌਜੂਦਾ ਸਮੇਂ ਕੰਬੋਜ ਅੰਮ੍ਰਿਤਸਰ ਦੇ ਖੇਰਾਬਾਦ ਵਿਖੇ ਰਹਿ ਰਿਹਾ ਸੀ; ਮੰਗਲ ਸਿੰਘ ਅਤੇ ਬਲਜੀਤ ਸਿੰਘ, ਦੋਵੇਂ ਵਾਸੀ ਪਿੰਡ ਭੋਡੀਵਾਲਾ, ਮੋਗਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਯੂਪੀ-14-ਡੀਐਲ-0324 ਹੈ, ਵੀ ਜ਼ਬਤ ਕਰ ਲਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤ...








