Tuesday, October 27
Shadow

Tag: hot news

ਮਾਲੇਰਕੋਟਲਾ ਪੁਲਿਸ ਵੱਲੋਂ ਮਹੋਲੀ ਕਲਾਂ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਮਾਲੇਰਕੋਟਲਾ ਪੁਲਿਸ ਵੱਲੋਂ ਮਹੋਲੀ ਕਲਾਂ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

Punjab News
ਮਾਲੇਰਕੋਟਲਾ, 24 ਅਕਤੂਬਰ :                 ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਮਾਲੇਰਕੋਟਲਾ ਪੁਲਿਸ ਨੇ ਥਾਣਾ ਸੰਦੌੜ ਅਧੀਨ ਪੈਂਦੇ ਪਿੰਡ ਮਹੋਲੀ ਕਲਾਂ ਵਿਖੇ ਚੱਲ ਰਹੇ ਇੱਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕਰਕੇ ਇਸ ਦੇ ਦੋਵਾਂ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕੇਂਦਰ ਬਿਨਾਂ ਕਿਸੇ ਲਾਇਸੈਂਸ ਦੇ ਚਲਾਇਆ ਜਾ ਰਿਹਾ ਸੀ, ਜਿਸ ਨਾਲ ਉੱਥੇ ਦਾਖ਼ਲ ਮਰੀਜ਼ਾਂ ਦੀ ਜਾਨ ਖ਼ਤਰੇ ਵਿੱਚ ਸੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬੇਅੰਤ ਸਿੰਘ ਵਾਸੀ ਮਹੋਲੀ ਕਲਾਂ, ਥਾਣਾ ਸੰਦੌੜ ਅਤੇ ਨੀਰਜ ਪੁੱਤਰ ਮੋਹਨ ਲਾਲ, ਵਾਸੀ ਲੁਧਿਆਣਾ ਵਜੋਂ ਹੋਈ ਹੈ।                  ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਕਾਰਵਾਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਡੀ.ਐਸ.ਪੀ. ਮਾਲੇ...
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਤੀਰਥ ਯਾਤਰਾ ਲਈ ਪਿੰਡ ਇਸਲਾਮ ਵਾਲਾ ਤੇ ਘੱਟਿਆ ਵਾਲਾ ਜੱਟਾਂ ਤੋਂ ਸ਼ਰਧਾਲੂਆਂ ਦੀਆਂ 3 ਬੱਸਾਂ ਕੀਤੀਆਂ ਰਵਾਨਾ

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਤੀਰਥ ਯਾਤਰਾ ਲਈ ਪਿੰਡ ਇਸਲਾਮ ਵਾਲਾ ਤੇ ਘੱਟਿਆ ਵਾਲਾ ਜੱਟਾਂ ਤੋਂ ਸ਼ਰਧਾਲੂਆਂ ਦੀਆਂ 3 ਬੱਸਾਂ ਕੀਤੀਆਂ ਰਵਾਨਾ

Punjab News
ਜਲਾਲਾਬਾਦ, 24 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਮੁਹਿੰਮ ਬਜ਼ੁਰਗਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਮੁਹਿੰਮ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਹਲਕੇ ਦੇ ਪਿੰਡ ਇਸਲਾਮ ਵਾਲਾ ਅਤੇ ਘੱਟਿਆਵਾਲਾ ਜੱਟਾਂ ਤੋਂ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨਾਂ ਨੇ ਬਜ਼ੁਰਗ ਸ਼ਰਧਾਲੂਆਂ ਦੇ ਗਲਾਂ ਵਿੱਚ ਫੁੱਲਾਂ ਦੇ ਹਾਰ ਪਾ ਕੇ ਉਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਵਿਸ਼ੇਸ਼ ਉਪਰਾਲਾ ਕੀਤਾ ਹੈ ਜੋ ਕਿ ਕਈ ਬਜ਼ੁਰਗ ਆਰਥਿਕ ਤੰਗੀ ਦੇ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ, ਪਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਉਨਾਂ ਨੂੰ ਤੀਰਥ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨਾਂ ਦੱਸਿਆ ਕਿ ਯਾਤਰਾ ਦੌਰਾ...
ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਚਾਰ ਪਿੰਡਾਂ ਵਿੱਚ 1,501 ਪ੍ਰਾਪਰਟੀ ਕਾਰਡਾਂ ਦੀ ਵੰਡ

ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਚਾਰ ਪਿੰਡਾਂ ਵਿੱਚ 1,501 ਪ੍ਰਾਪਰਟੀ ਕਾਰਡਾਂ ਦੀ ਵੰਡ

Punjab News
ਸੰਗਰੂਰ, 24 ਅਕਤੂਬਰ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਚਾਰ ਪਿੰਡਾਂ ਦੇ ਲਾਭਪਾਤਰੀਆਂ ਨੂੰ ਕੁੱਲ 1,501 ਪ੍ਰਾਪਰਟੀ ਕਾਰਡ ਵੰਡੇ। ਇਸ ਤਹਿਤ ਪਿੰਡ ਧਰਮਗੜ੍ਹ ਵਿਖੇ 401, ਪਿੰਡ ਜਖੇਪਲ ਧਾਲੀਵਾਲ ਬਾਸ ਵਿਖੇ 163, ਪਿੰਡ ਚੱਠਾ ਨਨਹੇੜਾ ਵਿਖੇ 323 ਅਤੇ ਪਿੰਡ ਗੰਢੂਆਂ ਵਿਖੇ 614 ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਇਸ ਮੌਕੇ ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਅਤੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਦੇ ਪ੍ਰਸ਼ਾਸਨਿਕ ਕੰਮਾਂ ਦੇ ਨਿਪਟਾਰੇ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਰਿਹਾਇਸ਼ੀ ਜਾਇਦਾਦਾਂ ਦੇ ਮਾਲਕਾਨਾ ਦ...
ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਮੌਜੂਦਗੀ ਵਿੱਚ ਪੰਜ ਪਿੰਡਾਂ ਦੇ ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਮੌਜੂਦਗੀ ਵਿੱਚ ਪੰਜ ਪਿੰਡਾਂ ਦੇ ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

Punjab News
ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ: ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ ਹਲਕੇ ਦੇ ਪਿੰਡ ਰੰਧਾਵਾ, ਵੰਗਲ, ਜੰਡੋਕੇ, ਜੰਮੂਆਣਾ ਅਤੇ ਖੋਖਰ ਵਿਖੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਨ੍ਹਾਂ ਪ੍ਰਾਪਰਟੀ ਕਾਰਡਾਂ ਰਾਹੀਂ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕੀਤੇ ਗਏ। ਇਸ ਮੌਕੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿਵਾਉਣਾ ਹੈ। ਪ੍ਰਾਪਰਟੀ ਕਾਰਡ ਮਿਲਣ ਨਾਲ ਲਾਭਪਾਤਰੀਆਂ ਨੂੰ ਆਪਣੇ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਸਬੂਤ ਪ੍ਰਾਪਤ ਹੁੰਦੇ ਹਨ, ਜਿਸ ਨਾਲ ਉਨ੍ਹਾਂ ਨੂੰ ਆਪਣੇ ਹੱਕਾਂ ਦੀ ਪਛਾਣ ਅਤੇ ਸੁਰੱਖਿਆ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਲੋਕਾਂ ਨੂੰ ਉਨ੍ਹਾਂ ਦੇ ਜਾਇਜ਼ ਹੱਕ ਦਿਵਾਉਣ ਅਤੇ ਜ਼ਮੀਨੀ ਪੱਧਰ ’ਤੇ ਸਰਕਾਰੀ ਸੇਵਾਵਾਂ ਦਾ ਲਾਭ ਪਹੁੰਚਾਉਣ ਵਿੱਚ ਸਹਾਇਕ ਹਨ। ਇਸ ਮੌਕੇ ਤਹਿਸੀਲਦਾਰ ਮੈਡਮ ਅੰਜੂ ਬਾਲਾ, ਬਰੀਵਾਲਾ ਦੇ...
ਅਕਾਲੀ-ਭਾਜਪਾ ਦਾ ਸੰਭਾਵੀ ਗਠਜੋੜ ‘ਜ਼ੀਰੋ ਜਮ੍ਹਾਂ ਜ਼ੀਰੋ’; ਪੰਜਾਬ ਦੇ ਲੋਕ ਵਿਕਾਸ ਅਤੇ ਕੰਮਾਂ ਦੀ ਰਾਜਨੀਤੀ ਨੂੰ ਦਿੰਦੇ ਹਨ ਤਰਜੀਹ: ਬਰਿੰਦਰ ਕੁਮਾਰ ਗੋਇਲ

ਅਕਾਲੀ-ਭਾਜਪਾ ਦਾ ਸੰਭਾਵੀ ਗਠਜੋੜ ‘ਜ਼ੀਰੋ ਜਮ੍ਹਾਂ ਜ਼ੀਰੋ’; ਪੰਜਾਬ ਦੇ ਲੋਕ ਵਿਕਾਸ ਅਤੇ ਕੰਮਾਂ ਦੀ ਰਾਜਨੀਤੀ ਨੂੰ ਦਿੰਦੇ ਹਨ ਤਰਜੀਹ: ਬਰਿੰਦਰ ਕੁਮਾਰ ਗੋਇਲ

Breaking News
ਲਹਿਰਾਗਾਗਾ, 24 ਅਕਤੂਬਰ: ਇੱਥੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਨ ਉਪਰੰਤ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਦੋਵਾਂ ਪਾਰਟੀਆਂ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਸੰਭਾਵੀ ਗਠਜੋੜ ਦਾ ਸਿਆਸੀ ਨਤੀਜਾ ‘ਜ਼ੀਰੋ ਜਮ੍ਹਾਂ ਜ਼ੀਰੋ’ ਹੀ ਰਹੇਗਾ, ਕਿਉਂਕਿ ਪੰਜਾਬ ਵਾਸੀ ਹੁਣ ਵਿਕਾਸ, ਲੋਕ ਭਲਾਈ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਕੰਮਾਂ ਨੂੰ ਤਰਜੀਹ ਦਿੰਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਪਸ ਵਿੱਚ ਸਮਝੌਤਾ ਕਰਨਾ ਜਾਂ ਨਾ ਕਰਨਾ ਸਬੰਧਤ ਪਾਰਟੀਆਂ ਦਾ ਅੰਦਰੂਨੀ ਫ਼ੈਸਲਾ ਹੈ, ਪਰ ਇਸ ਨਾਲ ਉਨ੍ਹਾਂ ਦੀ ਪਿਛਲੀ ਕਾਰਗੁਜ਼ਾਰੀ ਬਾਰੇ ਲੋਕਾਂ ਦੀ ਰਾਇ ਨਹੀਂ ਬਦਲੇਗੀ। ਉਨ੍ਹਾਂ ਦੋਸ਼ ਲਾਇਆ ਕਿ ਲੰਮਾ ਸਮਾਂ ਪੰਜਾਬ ਵਿੱਚ ਸੱਤਾ ਸੰਭਾਲਣ ਅਤੇ ਕੇਂਦਰ ਵਿੱਚ ਭਾਈਵਾਲ ਰਹਿਣ ਦੇ ਬਾਵਜੂਦ ਦੋਵਾਂ ਧਿਰਾਂ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਜ਼ਿੰਮੇਵਾਰੀ ...
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੰਜ ਪਿੰਡਾਂ ਦੇ ਵਸਨੀਕਾਂ ਨੂੰ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਮਾਲਕੀ ਹੱਕ ਪੱਤਰਾਂ ਦੀ ਵੰਡ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੰਜ ਪਿੰਡਾਂ ਦੇ ਵਸਨੀਕਾਂ ਨੂੰ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਮਾਲਕੀ ਹੱਕ ਪੱਤਰਾਂ ਦੀ ਵੰਡ

Punjab News
ਸੰਗਰੂਰ/ਭਵਾਨੀਗੜ੍ਹ, 24 ਅਕਤੂਬਰ: ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਕਾਕੜਾ ਵਿਖੇ 512, ਜੌਲੀਆਂ ਵਿਖੇ 78, ਕਲੌਦੀ 157, ਦੇਹ ਕਲਾਂ 131 ਅਤੇ ਰੂਪਾਹੇੜੀ 124 ਦੇ ਵਸਨੀਕਾਂ ਨੂੰ ਮਾਲਕੀ ਹੱਕ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਲਾਭਪਾਤਰੀ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੇ ਘਰ ਦੇ ਮਾਲਕਾਨਾ ਦਸਤਾਵੇਜ਼ ਮਿਲਣਾ ਹਰ ਪਰਿਵਾਰ ਲਈ ਤਸੱਲੀ ਅਤੇ ਖੁਸ਼ੀ ਦਾ ਪਲ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਪਿੰਡਾਂ ਦੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣ ਵੱਲ ਇੱਕ ਅਹਿਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਕਈ ਪਰਿਵਾਰ ਪੀੜ੍ਹੀਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਹਨ, ਪਰ ਮਾਲਕੀ ਸਬੰ...
ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

Punjab News
ਚੰਡੀਗੜ੍ਹ, 24 ਅਕਤੂਬਰ: ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 277ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 527 ਟਿਕਾਣਿਆਂ  ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ  ਮੁਹਿੰਮ—‘ਗੈਂਗਸਟਰਾਂ ’ਤੇ ਵਾਰ’—ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 277ਵੇਂ ਦਿਨ, ਪੁਲਿਸ ਟੀਮਾਂ ਨੇ 223 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 80,458 ਹੋ ਗਈ ਹੈ। ਇਸ ਤੋਂ ਇਲਾਵਾ 175 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਕਾਰਵਾਈ ਦੌਰਾ...
ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

Breaking News
*ਚੰਡੀਗੜ੍ਹ, 24 ਅਕਤੂਬਰ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਨਾਜਾਇਜ਼ ਮਾਈਨਿੰਗ ਵਿਰੁੱਧ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਹੈ। ਮਾਈਨਿੰਗ ਵਿਭਾਗ ਨੇ 23 ਅਤੇ 24 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਨੰਗਲ ਤਹਿਸੀਲ ਅਧੀਨ ਪੈਂਦੇ ਪਿੰਡ ਭੱਲਾਣ ਵਿੱਚ ਛਾਪੇਮਾਰੀ ਦੌਰਾਨ ਨਾਜਾਇਜ਼ ਮਾਈਨਿੰਗ ਲਈ ਵਰਤੀ ਜਾ ਰਹੀ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਨੂੰ ਜ਼ਬਤ ਕੀਤਾ। ਇਸ ਦੇ ਨਾਲ ਹੀ ਨਾਜਾਇਜ਼ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਵੀ ਮੌਕੇ ’ਤੇ ਕਾਬੂ ਕੀਤਾ ਗਿਆ ਹੈ। ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ ਵਿਭਾਗ ਵੱਲੋਂ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਰਾਖੀ ਕਰਨ ਅਤੇ ਨਿਰਧਾਰਤ ਕਾਨੂੰ...
ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 24 ਅਕਤੂਬਰ: ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਲਈ ਧੀ ਦਾ ਵਿਆਹ ਜਿੱਥੇ ਖੁਸ਼ੀਆਂ ਦਾ ਮੌਕਾ ਹੁੰਦਾ ਹੈ, ਉੱਥੇ ਹੀ ਇਹ ਇੱਕ ਵੱਡੀ ਆਰਥਿਕ ਜ਼ਿੰਮੇਵਾਰੀ ਵੀ ਹੁੰਦੀ ਹੈ। ਅਜਿਹੇ ਪਰਿਵਾਰਾਂ ਦਾ ਮਜ਼ਬੂਤ ਸਹਾਰਾ ਬਣਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਸ਼ੀਰਵਾਦ ਸਕੀਮ ਰਾਹੀਂ ਇਹ ਯਕੀਨੀ ਬਣਾ ਰਹੀ ਹੈ ਕਿ ਆਰਥਿਕ ਤੰਗੀ ਕਿਸੇ ਵੀ ਧੀ ਦੇ ਸੁਪਨਿਆਂ ਦੀ ਰਾਹ ਵਿੱਚ ਰੁਕਾਵਟ ਨਾ ਬਣੇ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੂ ਵਿੱਤੀ ਸਾਲ 2026-27 ਦੌਰਾਨ ਅਸ਼ੀਰਵਾਦ ਸਕੀਮ ਤਹਿਤ ਹੁਣ ਤੱਕ 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਸਮਾਜ ਦੇ ਵਾਂਝੇ ਅਤੇ ਲੋੜਵੰਦ ਵਰਗਾਂ ਦੀਆਂ ਧੀਆਂ ਨੂੰ ਸਨਮਾਨ, ਸੁਰੱਖਿਆ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ।...
ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਰਾਜਪੁਰਾ; 23 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪੁਰਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ। ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਭੁਗਤਾਨ ਕੀਤਾ ਜਾ ਰਿਹਾ ਹੈ, ਅਨਾਜ ਦੀ ਢੋਆ-ਢੁਆਈ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਸਰਕਾਰ ਮੰਡੀਆਂ ਵਿੱਚ ਫਸਲ ਦੇ ਭੰਡਾਰਨ ਲਈ ਲੋੜੀਂਦੀ ਥਾਂ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ। ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਸਬੰਧਤ ਧਿਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਨਾਲ ਸਾਰੇ ਅਹਿਮ ਮਸਲੇ ਹੱਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਚੰਗੀ ਪੈਦਾਵਾਰ ਕਿਸਾਨਾਂ ਲਈ ਦੀਵਾਲੀ ਨੂੰ ਹੋਰ ਖੁਸ਼ਹਾਲ ਬਣਾਏਗੀ। ਉਨ੍ਹਾਂ ਕਿਹਾ ਕਿ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਅਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ। ਇਸ ਦੌਰੇ ਦੀ ਇੱਕ ਵੀਡੀਓ ਸਾਂਝੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਕਸ' ਅਕਾਊਂਟ 'ਤੇ ਲਿਖਿਆ: "ਪੰਜਾਬ ਦੇ ਕਿਸਾਨ ਭਰਾਵਾਂ ਦੀ ਦਿਨ-ਰਾਤ ਦੀ ਅਣਥੱਕ ਮਿਹਨਤ ...