Friday, October 30
Shadow

Tag: hot news

ਬਜਟ ਤੋਂ ਪਹਿਲਾਂ ਦੀਆਂ ਸਲਾਹ-ਮਸ਼ਵਰੇ ਲੋਕ-ਕੇਂਦ੍ਰਿਤ ਬਜਟ ਵੱਲ ਲੈ ਜਾਣਗੇ, ਅਤੇ ਅਗਨੀਵੀਰਾਂ ਲਈ ਵਿਸ਼ੇਸ਼ ਪ੍ਰਬੰਧ ਹੋਣਗੇ: ਰਾਓ ਨਰਬੀਰ ਸਿੰਘ

Haryana
ਚੰਡੀਗੜ੍ਹ, 21 ਜਨਵਰੀ – ਹਰਿਆਣਾ ਦੇ ਸੈਨਿਕ ਅਤੇ ਅਰਧ ਸੈਨਿਕ ਭਲਾਈ ਮੰਤਰੀ, ਸ੍ਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸਾਲ 2026-27 ਦੇ ਰਾਜ ਬਜਟ ਸਬੰਧੀ ਵੱਖ-ਵੱਖ ਹਿੱਸੇਦਾਰਾਂ ਨਾਲ ਪ੍ਰੀ-ਬਜਟ ਸਲਾਹ-ਮਸ਼ਵਰਾ ਮੀਟਿੰਗਾਂ ਕਰ ਰਹੇ ਹਨ। ਇਨ੍ਹਾਂ ਮੀਟਿੰਗਾਂ ਵਿੱਚ ਪ੍ਰਾਪਤ ਉਪਯੋਗੀ ਅਤੇ ਵਿਵਹਾਰਕ ਸੁਝਾਵਾਂ ਨੂੰ ਪਿਛਲੇ ਸਾਲਾਂ ਵਾਂਗ ਆਉਣ ਵਾਲੇ ਬਜਟ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਬਜਟ ਜਨਤਕ ਭਾਗੀਦਾਰੀ ਨਾਲ ਤਿਆਰ ਕੀਤਾ ਗਿਆ ਲੋਕ-ਪੱਖੀ ਬਜਟ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲ, ਮੁੱਖ ਮੰਤਰੀ ਨੇ ਰਾਜ ਦੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ ਲਈ 10 ਨਵੇਂ ਆਈਐਮਟੀ ਸਥਾਪਤ ਕਰਨ ਦਾ ਐਲਾਨ ਕੀਤਾ ਸੀ। ਇਸੇ ਤਰ੍ਹਾਂ, ਅਗਨੀਵੀਰਾਂ ਦੇ ਉੱਜਵਲ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ, ਇਸ ਸਾਲ ਵੀ ਬਜਟ ਵਿੱਚ ਵਿਸ਼ੇਸ਼ ਪ੍ਰਬੰਧਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ, ਕਿਉਂਕਿ ਅਗਨੀਪਥ ਯੋਜਨਾ ਦੇ ਤਹਿਤ ਪਹਿਲੇ ਬੈਚ ਦੀ ਸੇਵਾ ਮਿਆਦ ਜੁਲਾਈ 2026 ਵਿੱਚ ਖਤਮ ਹੋਣ ਵਾਲੀ ਹੈ। ਸੈਨਿਕ ਅਤੇ ਅਰਧ ਸੈਨਿਕ ਭਲਾਈ ਮੰਤਰੀ ਨੇ ਕਿਹਾ ਕਿ,...

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਲਗਭਗ 3 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।

Haryana
ਚੰਡੀਗੜ੍ਹ, 21 ਜਨਵਰੀ – ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ, ਰਾਜ ਦੇ ਸਿਹਤ ਬਜਟ ਦਾ ਇੱਕ-ਇੱਕ ਪੈਸਾ ਲੋਕ ਭਲਾਈ ਅਤੇ ਅਤਿ-ਆਧੁਨਿਕ ਸਹੂਲਤਾਂ 'ਤੇ ਖਰਚ ਕੀਤਾ ਜਾ ਰਿਹਾ ਹੈ। ਹਰਿਆਣਾ ਹੁਣ ਤੇਜ਼ੀ ਨਾਲ ਸਿਹਤ ਕੇਂਦਰ ਬਣਨ ਵੱਲ ਵਧ ਰਿਹਾ ਹੈ। ਸਿਹਤ ਮੰਤਰੀ ਅੱਜ ਨਾਰਨੌਲ ਦੇ ਅਟੇਲੀ ਹਲਕੇ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਮੌਕੇ 'ਤੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰ ਰਹੀ ਸੀ। ਇਸ ਦੌਰਾਨ, ਉਨ੍ਹਾਂ ਨੇ ਲਗਭਗ 3 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਸਰਾਏ, ਸੁਰਨੀ ਅਤੇ ਗੁੱਜਰਵਾਸ ਪਿੰਡਾਂ ਲਈ 8-8 ਲੱਖ ਰੁਪਏ ਅਤੇ ਛਪਰਾ ਸਲੀਮਪੁਰ ਅਤੇ ਖੋੜ ਦੇ ਵਿਕਾਸ ਲਈ 10-10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਸਿੱਧੇ ਤੌਰ 'ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਮਾਰਗਦਰਸ਼ਨ ਦਿੱਤਾ। ਮੰਤਰੀ ਨੇ ਕਿਹਾ ਕਿ ਅਟੇਲੀ ਦੇ ਲੋਕਾਂ ਨੇ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਾਣੀਪਤ ਵਿੱਚ ਵੱਖ-ਵੱਖ ਉਦਯੋਗਾਂ ਦੇ ਨੁਮਾਇੰਦਿਆਂ ਨਾਲ ਇੱਕ ਪ੍ਰੀ-ਬਜਟ ਮੀਟਿੰਗ ਵਿੱਚ ਕੀਤੇ ਮਹੱਤਵਪੂਰਨ ਐਲਾਨ

Haryana
ਚੰਡੀਗੜ੍ਹ, 21 ਜਨਵਰੀ—ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਾਣੀਪਤ ਬੁਣਕਰਾਂ ਦਾ ਇੱਕ ਇਤਿਹਾਸਕ ਸ਼ਹਿਰ ਹੈ, ਜਿੱਥੇ ਟੈਕਸਟਾਈਲ ਉਦਯੋਗ ਨਾ ਸਿਰਫ਼ ਹਰਿਆਣਾ ਨੂੰ ਸਗੋਂ ਪੂਰੇ ਦੇਸ਼ ਨੂੰ ਮਾਣ ਦਿਵਾ ਰਿਹਾ ਹੈ। ਪਾਣੀਪਤ ਵੀ ਤੇਜ਼ੀ ਨਾਲ ਫੂਡ ਪ੍ਰੋਸੈਸਿੰਗ ਹੱਬ ਵਜੋਂ ਉੱਭਰ ਰਿਹਾ ਹੈ। ਵੱਖ-ਵੱਖ ਉਦਯੋਗ ਸੰਗਠਨਾਂ ਦੀ ਇਸ ਮੰਗ ਦੇ ਜਵਾਬ ਵਿੱਚ, ਪਾਣੀਪਤ ਵਿੱਚ ਇੱਕ ਅੰਤਰਰਾਸ਼ਟਰੀ ਪੱਧਰ ਦਾ ਟੈਕਸਟਾਈਲ ਇੰਸਟੀਚਿਊਟ ਸਥਾਪਿਤ ਕੀਤਾ ਜਾਵੇਗਾ, ਜਿਸ ਲਈ 10 ਏਕੜ ਜ਼ਮੀਨ ਉਪਲਬਧ ਕਰਵਾਈ ਜਾਵੇਗੀ। ਇਹ ਸੰਸਥਾ ਅੰਤਰਰਾਸ਼ਟਰੀ ਮਿਆਰਾਂ 'ਤੇ ਤਕਨੀਕੀ ਮੁਹਾਰਤ ਪ੍ਰਦਾਨ ਕਰੇਗੀ। ਮੁੱਖ ਮੰਤਰੀ ਬੁੱਧਵਾਰ ਨੂੰ ਪਾਣੀਪਤ ਵਿੱਚ ਆਯੋਜਿਤ ਟੈਕਸਟਾਈਲ, ਫੂਡ ਪ੍ਰੋਸੈਸਿੰਗ ਉਦਯੋਗਾਂ ਅਤੇ ਪਾਣੀਪਤ, ਸੋਨੀਪਤ ਅਤੇ ਕਰਨਾਲ ਦੇ ਵੱਖ-ਵੱਖ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਪ੍ਰੀ-ਬਜਟ ਸਲਾਹ-ਮਸ਼ਵਰਾ ਮੀਟਿੰਗ ਵਿੱਚ ਮੌਜੂਦ ਉਦਯੋਗਪਤੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ, ਵੱਖ-ਵੱਖ ਉਦਯੋਗ ਸੰਗਠਨਾਂ ਦੀ ਮੰਗ 'ਤੇ, ਹਰਿਆਣਾ ਸਵੈ-ਨਿਰਭਰ ਟੈਕਸਟਾਈਲ ਨੀਤੀ ਨੂੰ ਇੱਕ ਸਾਲ ਲਈ 18 ਦਸੰਬਰ, 2026 ਤੱਕ ...

ਚੰਨੀ ਦੇ ਬਿਆਨ ਨਾਲ ਕਾਂਗਰਸ ਦੀ ਦਲਿਤ ਵਿਰੋਧੀ ਸੋਚ ਬੇਨਕਾਬ – ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ

Punjab News
ਪਾਇਲ, ਖੰਨਾ, ਲੁਧਿਆਣਾ, 21 ਜਨਵਰੀ:-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ  ਬਿਆਨ ਤੋਂ ਬਾਅਦ ਜਿੱਥੇ ਕਾਂਗਰਸ ਪਾਰਟੀ ਅੰਦਰ ਘਮਾਸਾਨ ਮਚਿਆ ਹੋਇਆ ਹੈ, ਉੱਥੇ ਹੀ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ ਹੈ। ਗਿਆਸਪੁਰਾ ਨੇ ਕਿਹਾ ਕਿ ਚੰਨੀ ਦੇ ਬਿਆਨ ਨੇ ਇਹ ਗੱਲ ਸਪੱਸ਼ਟ ਕਰ ਦਿੱਤੀ ਹੈ ਕਿ ਕਾਂਗਰਸ ਪਾਰਟੀ ਵਿੱਚ ਦਲਿਤ ਵਰਗ ਨੂੰ ਅੱਜ ਵੀ ਪੂਰਾ ਮਾਣ ਤੇ ਸਨਮਾਨ ਨਹੀਂ ਮਿਲ ਰਿਹਾ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਕਾਂਗਰਸ ਸਿਰਫ਼ ਦਲਿਤਾਂ ਦੇ ਨਾਮ ‘ਤੇ ਰਾਜਨੀਤੀ ਕਰਦੀ ਰਹੀ ਹੈ, ਪਰ ਜਦੋਂ ਮਾਣ-ਸਨਮਾਨ ਦੇਣ ਦੀ ਗੱਲ ਆਉਂਦੀ ਹੈ ਤਾਂ ਦਲਿਤ ਵਰਗ ਨੂੰ ਹਮੇਸ਼ਾ ਨਜ਼ਰਅੰਦਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦਾ ਬਿਆਨ ਕਾਂਗਰਸ ਦੀ ਅੰਦਰੂਨੀ ਸੋਚ ਨੂੰ ਬੇਨਕਾਬ ਕਰਦਾ ਹੈ ਅਤੇ ਇਹ ਸਾਬਤ ਕਰਦਾ ਹੈ ਕਿ ਪਾਰਟੀ ਅੰਦਰ ਦਲਿਤ ਆਗੂਆਂ ਨੂੰ ਸਿਰਫ਼ ਵਰਤਿਆ ਜਾਂਦਾ ਹੈ। ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕੱਲੀ ਪਾਰਟੀ ਹੈ ਜੋ ਦਲਿਤਾਂ ਅਤੇ ਹੋਰ ਸਾਰੇ ਵਰਗਾਂ ਨੂੰ ਅਸਲ ਮਾਣ-ਸਨਮਾ...

ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ

Punjab News
ਤਰਨ ਤਾਰਨ, 21 ਜਨਵਰੀ (           ) - ਅੱਜ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਕਰਵਾਈ ਗਈ। ਰਿਹਰਸਲ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਪੰਜਾਬੀ ਸਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਦੀ ਰਿਹਰਸਲ ਕੀਤੀ ਗਈ। ਇਸ ਮੌਕੇ ਸੱਭਿਆਚਾਰਕ ਕਮੇਟੀ ਮੈਂਬਰਾਂ ਵੱਲੋਂ ਵਿਦਿਆਰਥੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦੇਣ ਦੇ ਨਾਲ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਗਣਤੰਤਰ ਦਿਵਸ ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਕਰਨ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਇਸ ਨੂੰ ਪੂਰੇ ਚਾਵਾਂ ਤੇ ਮਲਾਰਾਂ ਨਾਲ ਮਨਾਇਆ ਜਾਵੇ। ਅੱਜ ਦੀ ਰਿਹਰਸਲ ਮੌਕੇ ਇਸ ਮੌਕੇ ਜ਼ਿ...

ਸਮੂਹ ਬੀ.ਐੱਲ.ਓਜ ਵੋਟਰ ਸੂਚੀਆਂ ਸਬੰਧੀ ਮਿਲੇ ਕੰਮ ਨੂੰ ਮੁਕੰਮਲ ਕਰਕੇ 23 ਜਨਵਰੀ ਨੂੰ ਆਪਣੇ ਸਬੰਧਤ ਚੋਣਕਾਰ ਰਜਿਸਟ੍ਰੇਸਨ ਅਫਸਰਾਂ ਨੂੰ ਸੌਂਪਣ

Local news
ਗੁਰਦਾਸਪੁਰ, 21 ਜਨਵਰੀ (  ) ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਮੁੱਖ ਚੋਣ ਅਫਸਰ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿਚ ਬੀ.ਐਲ.ਓਜ. ਦੁਆਰਾ ਵੋਟਰ ਸੂਚੀਆਂ ਵਿਚੋਂ ਵੋਟਰਾਂ ਦੀਆਂ ਧੁੰਦਲੀਆਂ, ਬਹੁਤ ਛੋਟੀਆਂ ਜਾਂ ਗਲਤ ਤਸਵੀਰਾਂ ਅਤੇ ਵੋਟਰਾਂ ਦੇ ਨਾਮ ਲਿੰਗ ਪਤੇ ਵਰਗੇ Typographical errors ਦੀ ਪਛਾਣ ਕਰਕੇ ਇਹਨਾਂ ਦੀ ਸੋਧ ਕਰਨ ਲਈ ਫਾਰਮ ਨੰਬਰ 8 ਭਰਵਾਏ ਜਾ ਰਹੇ ਹਨ। ਇਸ ਕੰਮ ਲਈ ਬੀ.ਐਲ.ਓਜ਼. ਨੂੰ ਮੌਜੂਦਾ ਰੰਗੀਨ ਫੋਟੋ ਵੋਟਰ ਸੂਚੀ ਮੁਹਈਆ ਕਰਵਾਈ ਗਈ ਹੈ ਅਤੇ ਇਹ ਕੰਮ Table-top exercise ਰਾਹੀਂ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਹਦਾਇਤਾਂ ਅਨੁਸਾਰ ਉਕਤ ਕੰਮ ਨਿਰਧਾਰਤ ਸਮੇਂ ਅੰਦਰ 100% ਮੁਕੰਮਲ ਕਰਨ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਮੂਹ ਬੀ.ਐਲ.ਓਜ਼. ਨੂੰ ਦੋ ਦਿਨ 21 ਅਤੇ 22 ਜਨਵਰੀ 2026 ਨੂੰ ਆਪਣੇ ਪਿਤਰੀ ਵਿਭਾਗ ਦੇ ਕੰਮਾਂ ਤੋਂ ਛੋਟ ਦਿੱਤੀ ਜਾਂਦੀ ਹੈ ਅਤੇ ਹਦਾਇਤ ਕੀਤੀ ਜਾਂਦੀ ਹ...

ਪਿੰਡ ਕਰਮਗੜ੍ਹ ਵਿੱਚ ਆਯੂਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ

Local news
ਬਰਨਾਲਾ, 21 ਜਨਵਰੀ-ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ. ਅਮਨ ਕੌਂਸਲ, ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਬਰਨਾਲਾ ਡਾ. ਰਾਜੀਵ ਜਿੰਦੀਆ ਦੀ ਯੋਗ ਅਗਵਾਈ ਵਿੱਚ ਅੱਜ ਗੁਰਦੁਆਰਾ ਸਿੰਘ ਸਭਾ ਪਿੰਡ ਕਰਮਗੜ੍ਹ ਵਿਖੇ ਆਯੂਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ।  ਇਸ ਕੈਂਪ ਦਾ ਆਗਾਜ਼ ਪਿੰਡ ਦੇ ਸਰਪੰਚ ਸ੍ਰੀਮਤੀ ਹਰਪ੍ਰੀਤ ਕੌਰ, ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ.ਅਮਨ ਕੌਂਸਲ ਅਤੇ ਸੁਪਰਡੈਂਟ ਸ੍ਰ. ਗੁਰਜੀਤ ਸਿੰਘ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ।  ਇਸ ਕੈਂਪ ਵਿੱਚ ਆਯੂਰਵੈਦਿਕ ਵਿਭਾਗ ਵੱਲੋਂ 335 ਅਤੇ ਹੋਮਿਓਪੈਥਿਕ ਵਿਭਾਗ ਵੱਲੋਂ 248 ਮਰੀਜ਼ਾਂ ਦਾ ਚੈੱਕ ਅੱਪ ਕੀਤਾ ਗਿਆ। ਇਸ ਕੈਂਪ ਵਿੱਚ ਆਯੂਰਵੈਦਿਕ ਵਿਭਾਗ ਵੱਲੋਂ ਡਾ.ਅਮਨਦੀਪ ਸਿੰਘ ਨੋਡਲ ਅਫ਼ਸਰ, ਡਾ. ਨਵਨੀਤ ਬਾਂਸਲ ਏ ਐਮ ਓ, ਡਾ. ਸੀਮਾਂ ਬਾਂਸਲ ਏ ਐਮ ਓ ਅਤੇ ਡਾ. ਪੂਨਮ ਰਾਣੀ ਏ ਐਮ ਓ ਨੇ ਮਰੀਜ਼ਾਂ ਦਾ ਨਿਰੀਖਣ ਕੀਤਾ। ਉੱਪਵੈਦ ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਜਗਸੀਰ ਸਿੰਘ ਨੇ  ਦਵਾਈਆਂ ਦੀ ਵੰਡ ਕੀਤੀ। ਹੋਮਿਓਪੈਥਿਕ ਵਿਭਾਗ ਵੱਲੋਂ ਡਾ. ਅਨੁਪਮ ਰੁਪਾਲ ਐੱਚ ਐੱਮ...

ਬਾਲ ਵਿਆਹ ਰੋਕਣ ਲਈ ਬਾਲ ਸੁਰੱਖਿਆ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ: ਡਿਪਟੀ ਕਮਿਸ਼ਨਰ

Local news
ਮਾਨਸਾ, 21 ਜਨਵਰੀ-  ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ ਵੱਖ ਥਾਵਾਂ 'ਤੇ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਟੀਮ ਵਲੋਂ ਗੁਰਦੁਆਰਾ ਮੋਤੀ ਮਹਿਰਾ ਸਾਹਿਬ, ਗੁਰਦਆਰਾ ਅਰਜਨ ਦੇਵ ਜੀ, ਗੁਰਦੁਆਰਾ ਬਾਹਮਣ ਬੁੱਗਾ ਸਾਹਿਬ ਅਤੇ ਆਸ਼ਾ ਹੋਟਲ ਵਿਚ ਜਾਗਰੂਕਤਾ ਕੈਪ ਲਗਾਇਆ ਗਿਆ।     ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਬਾਲ ਵਿਆਹ ਨਾ ਸਿਰਫ਼ ਕਾਨੂੰਨੀ ਅਪਰਾਧ ਹੈ, ਸਗੋਂ ਇਹ ਬੱਚਿਆਂ ਦੇ ਸਰੀਰਿਕ, ਮਾਨਸਿਕ ਅਤੇ ਵਿਦਿਅਕ ਵਿਕਾਸ ਵਿੱਚ ਵੱਡੀ ਰੁਕਾਵਟ ਬਣਦਾ ਹੈ।  ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਹਰਜਿੰਦਰ ਕੌਰ ਨੇ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਬਾਲ ਸੁਰੱਖਿਆ ਦਫ਼ਤਰ ਦੇ ਕਰਮਚਾਰੀ ਭੂਸ਼ਨ ਸਿੰਗਲਾ ਨੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ...

“ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ -ਐੱਸ.ਐੱਸ.ਪੀ. ਗਗਨ ਅਜੀਤ ਸਿੰਘ 

Punjab News
ਮਾਲੇਰਕੋਟਲਾ, 21 ਜਨਵਰੀ:-                ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਅਪਰੇਸ਼ਨ ਪ੍ਰਹਾਰ” ਤਹਿਤ ਜਿਲ੍ਹਾ ਪੁਲਿਸ ਮਾਲੇਰਕੋਟਲਾ ਵੱਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।               ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ 07 ਗਜਟਡ ਅਫਸਰਾਂ ਅਤੇ 149 ਹੋਰ ਪੁਲਿਸ ਕਰਮਚਾਰੀਆਂ ਦੀ ਅਗਵਾਈ ਹੇਠ ਕੁੱਲ 28 ਪੁਲਿਸ ਪਾਰਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵੱਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਦਰਜ ਮੁਕੱਦਮਿਆਂ ਦੇ 31 ਦੋਸ਼ੀਆ...

ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਵਿੱਚ ਹਿੱਸਾ ਲਿਆ

Punjab News
ਚੰਡੀਗੜ੍ਹ, 21 ਜਨਵਰੀ:1. 42 ਚੋਣ ਪ੍ਰਬੰਧਨ ਸੰਸਥਾਵਾਂ (ਈ.ਐਮ.ਬੀਜ਼) ਦੇ ਮੁਖੀਆਂ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਵਿੱਚ ਹਿੱਸਾ ਲਿਆ। 2. ਇਸ ਸਬੰਧੀ ਸਮਾਗਮ ਦੀ ਸ਼ੁਰੂਆਤ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਕੀਤੀ। 3. ਇਸ ਸਮਾਗਮ ਵਿੱਚ ਲਗਭਗ 60 ਕੌਮਾਂਤਰੀ ਨੁਮਾਇੰਦਿਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀ ਅਤੇ ਕਈ ਦੇਸ਼ਾਂ ਦੇ ਰਾਜਦੂਤ/ਹਾਈ ਕਮਿਸ਼ਨਰ ਸ਼ਾਮਲ ਸਨ। 4. ਚੋਣ ਪ੍ਰਬੰਧਨ ਸੰਸਥਾ ਪ੍ਰਤੀਭਾਗੀਆਂ ਲਈ ਇੱਕ ਅਜਿਹਾ ਮੰਚ ਹੈ ਜਿਸ ‘ਤੇ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਉੱਚ-ਪੱਧਰੀ ਵਿਚਾਰ-ਵਟਾਂਦਰੇ ਵਾਸਤੇ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀ ਅਤੇ ਸੀਨੀਅਰ ਆਗੂ, ਰਾਜਦੂਤ/ਹਾਈ ਕਮਿਸ਼ਨਰ ਇੱਕੋ ਥਾਂ ‘ਤੇ ਇਕੱਠੇ ਹੁੰਦੇ ਹਨ। 5. ਭਾਰਤ ਵੱਲੋਂ ਸਾਲ 2026 ਦੌਰਾਨ ਅੰਤਰਰਾਸ਼ਟਰੀ ਆਈ.ਡੀ.ਈ.ਏ. ਦੇ ਚੇਅਰਪਰਸਨ ਵਜੋਂ ਵਿਸ਼ੇ ਸਬੰਧੀ ਤਰਜੀਹਾਂ ਸਾਂਝੀਆਂ ਕੀਤੀਆਂ ਗਈਆਂ। ਚੋ...